Breaking News
Home / Punjab / ਮੰਗ ਪੱਤਰ ਸੌਂਪਣ ਤੋਂ ਬਾਅਦ ਵਾਪਸ ਪਰਤ ਰਹੇ ਕਿਸਾਨ: ਰਾਜਭਵਨ ਦੇ ਨੇੜੇ ਜਾ ਕੇ ਸੌਂਪਿਆ ਮੰਗ ਪੱਤਰ

ਮੰਗ ਪੱਤਰ ਸੌਂਪਣ ਤੋਂ ਬਾਅਦ ਵਾਪਸ ਪਰਤ ਰਹੇ ਕਿਸਾਨ: ਰਾਜਭਵਨ ਦੇ ਨੇੜੇ ਜਾ ਕੇ ਸੌਂਪਿਆ ਮੰਗ ਪੱਤਰ

ਅੱਜ ਖੇਤੀ ਬਚਾਓ ਲੋਕਤੰਤਰ ਬਚਾਓ ਦਿਵਸ ਦੌਰਾਨ ਕਿਸਾਨਾਂ ਨੇ ਅੱਜ ਮੁਹਾਲੀ ਜਬਰੀ ਚੰਡੀਗੜ੍ਹ ਵਿੱਚ ਦਾਖਲ ਹੋ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਦਿੱਤਾ ਮੰਗ ਪੱਤਰ ਦਿੱਤਾ। ਡਿਪਟੀ ਕਮਿਸ਼ਨਰ ਕਿਸਾਨ ਆਗੂਆਂ ਦਾ ਮੰਗ ਪੱਤਰ ਰਾਜਪਾਲ ਨੂੰ ਦੇਣ ਰਵਾਨਾ ਹੋ ਗਏ। ਇਸ ਦੌਰਾਨ ਚੰਡੀਗੜ੍ਹ ਦੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਸ਼ਾਂਤਮਈ ਮੁੜਨੇ ਸ਼ੁਰੂ ਹੋ ਗਏ ਹਨ। ਇਹ ਸਾਰੇ ਕਿਸਾਨ ਮੁਹਾਲੀ ਆਉਣਗੇ। ਗੁਰਦੁਆਰਾ ਅੰਬ ਸਾਹਿਬ ਵਿਖੇ ਲੰਗਰ ਛੱਕਣਗੇ। ਇਸ ਉਪਰੰਤ ਸਾਰੇ ਆਪੋ ਆਪਣੇ ਘਰਾਂ ਨੂੰ ਪਤਨਗੇ।

ਇਸ ਤੋਂ ਪਹਿਲਾਂ ਕਿਸਾਨਾਂ ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲੀਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਨੂੰ ਵਧਣਾ ਸ਼ੁਰੂ ਕੀਤਾ। ਮੁਹਾਲੀ ਵਿੱਚ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਗੁਰਦੁਆਰਾ ਅੰਬ ਸਾਹਿਬ ਦੇ ਮੈਦਾਨ ਵਿੱਚ ਇਕੱਤਰ ਹੋਏ। ਰਾਜ ਭਵਨ ਵੱਲ ਕਿਸਾਨਾਂ ਦੇ ਮਾਰਚ ਕਾਰਨ ਚੰਡੀਗੜ੍ਹ ਪੁਲੀਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਸਨ।

ਚੰਡੀਗੜ੍ਹ ਕੂਚ ਕਰਨ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ, ਰੂਦਲੂ ਮਾਨਸਾ, ਬਲਦੇਵ ਸਿੰਘ ਸਿਰਸਾ, ਪਰਵਿੰਦਰ ਸਿੰਘ ਬੈਦਵਾਨ, ਕੁਲਵੰਤ ਸਿੰਘ ਤਿਰਪੜੀ, ਕਿਰਪਾਲ ਸਿੰਘ ਸਿਆਊ, ਸਤਵਿੰਦਰ ਸਿੰਘ ਚੈੜੀਆਂ ਤੇ ਬੀਕੇਯੂ ਸਿੱਧੂਪੁਰ ਦੇ ਮੀਤ ਪ੍ਧਾਨ ਮੇਹਰ ਸਿੰਘ ਥੇੜੀ ਨੇ ਸੰਬੋਧਨ ਕੀਤਾ।
ਮੰਗ ਪੱਤਰ ਸੌਂਪਣ ਤੋਂ ਬਾਅਦ ਵਾਪਸ ਪਰਤ ਰਹੇ ਕਿਸਾਨ: ਰਾਜਭਵਨ ਦੇ ਨੇੜੇ ਜਾ ਕੇ ਸੌਂਪਿਆ ਮੰਗ ਪੱਤਰ

ਕਿਸਾਨਾਂ ਦੇ ਕਾਫ਼ਲੇ ‘ਚ ਪਹੁੰਚਿਆ ਲੱਖਾ ਸਿਧਾਣਾ

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: