Breaking News
Home / Latest News / ਸਿੱਧੂ ਕੱਲ੍ਹ ਜਾਣਗੇ ਦਿੱਲੀ,ਕਰਨਗੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸਿੱਧੂ ਕੱਲ੍ਹ ਜਾਣਗੇ ਦਿੱਲੀ,ਕਰਨਗੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, 28 ਜੂਨ – ਨਵਜੋਤ ਸਿੰਘ ਸਿੱਧੂ ਕੱਲ੍ਹ ਦਿੱਲੀ ਜਾਣਗੇ | ਸਿੱਧੂ ਵਲੋਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਜਾਵੇਗੀ | ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾ ਸਕਦੀ ਹੈ |

ਨਵਜੋਤ ਸਿੰਘ ਸਿੱਧੂ ਵਲੋਂ ਅੱਜ ਟਵੀਟ ਕੀਤਾ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਹਤਾਸ਼ ਹੋ ਚੁੱਕੀ ਮੋਦੀ ਸਰਕਾਰ ਕਿਸਾਨਾਂ ਖ਼ਿਲਾਫ਼ ਹ-ਮ-ਲਾ-ਵ-ਰ ਹੈ।


ਇਹ ਇਸ ਯੋਗ ਵੀ ਨਹੀਂ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਪਨਾਹ (ਲੀਗਲ ਕਵਰ) ਦੇ ਸਕੇ। ਮੋਦੀ ਸਰਕਾਰ ਨੂੰ ਸਿਰਫ਼ ਕਾਰਪੋਰੇਟ ਜਗਤ ਦੇ ਹਿੱਤ ਪਿਆਰੇ ਹਨ ਤੇ ਇਹ ਜ਼ ਬ ਰ ਦ ਸ ਤੀ 3 ਕਾਲੇ ਕਾਨੂੰਨ ਲਾਗੂ ਕਰਨ ‘ਤੇ ਉਤਾਰੂ ਹੈ।


ਉਨ੍ਹਾਂ ਨੇ ਕਿਹਾ ਕਿ ਜੋ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ 2017 ਵਿਚ ਪ੍ਰੋਗਰਾਮ ਦਿੱਤਾ ਸੀ, ਸੂਬੇ ਨੂੰ ਉਸ ਦਾ ਸਮਰਥਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਅਗਲੇ ਟਵੀਟ ਵਿਚ ਉਨ੍ਹਾਂ ਨੇ ਲਿਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋ-ਲੀ-ਕਾਂ-ਡ ਪਿੱਛੇ ਬਾਦਲਾਂ ਦੀ ਸਿਆਸੀ ਦਖ਼ਲਅੰਦਾਜ਼ੀ ਤੇ ਚੋਣਾਵੀਂ ਧਰੁਵੀ ਕਰਨ ਹੈ।

ਇਨ੍ਹਾਂ ਵਲੋਂ ਡੇਰਾ ਮੁਖੀ ਨੂੰ ਚੋਣਾਂ ਲਈ ਵਰਤਿਆ ਗਿਆ ਪ੍ਰੰਤੂ ਉਸ ਖ਼ਿਲਾਫ਼ 2007-14 ਵਿਚਕਾਰ ਕੋਈ ਕਾਰਵਾਈ ਨਹੀਂ ਕੀਤੀ ਗਈ। ਅਦਾਲਤਾਂ ਵਿਚ ਕੋਈ ਚਲਾਨ ਪੇਸ਼ ਨਹੀਂ ਕੀਤਾ ਗਿਆ ਅਤੇ ਇਨ੍ਹਾਂ ਵਲੋਂ ਐਫ.ਆਈ.ਆਰ. ਰੱਦ ਕਰਨ ਦਾ ਹੁਕਮ ਦਿੱਤਾ ਗਿਆ ਸੀ।

About admin

Check Also

ਕਨੇਡਾ ਤੋਂ ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾ ਦਾ ਫੇਸਬੁੱਕ ਖਾਤਾ ਭਾਰਤ ਵਿਚ ਕੀਤਾ ਬੈਨ

ਕਨੇਡਾ ਤੋਂ ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾ ਦਾ ਫੇਸਬੁੱਕ ਖਾਤਾ ਭਾਰਤ ਸਰਕਾਰ ਨੇ ਭਾਰਤ ਵਿਚ ਕੀਤਾ …

%d bloggers like this: