Breaking News
Home / Punjab / ਦਿੱਲੀ ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਨੂੰ ਮਿਲੀ ਅਗਾਉਂ ਜ਼ਮਾਨਤ

ਦਿੱਲੀ ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਨੂੰ ਮਿਲੀ ਅਗਾਉਂ ਜ਼ਮਾਨਤ

ਦਿੱਲੀ ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਨੂੰ ਮਿਲੀ ਅਗਾਉਂ ਜ਼ਮਾਨਤ

ਅੰਮ੍ਰਿਤਸਰ,1 ਜੁਲਾਈ – ਦਿੱਲੀ ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦੀ ਦਿੱਲੀ ਦੀ ਮਾਨਯੋਗ ਅਦਾਲਤ ਵਲੋਂ ਅਗਾਊਂ ਜ਼ਮਾਨਤ ਮਨਜ਼ੂਰ ਹੋਣ ਦੀ ਸੂਚਨਾ ਮਿਲੀ ਹੈ। ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਦੱਸਿਆ ਕਿ ਜੁਗਰਾਜ ਸਿੰਘ ਦੀ ਅਗਾਉਂ ਜ਼ਮਾਨਤ ਲਈ ਦਲ ਖ਼ਾਲਸਾ ਵਲੋਂ ਚਾਰਾਜੋਈ ਕੀਤੀ ਜਾ ਰਹੀ ਸੀ ਤੇ ਮਾਨਯੋਗ ਅਦਾਲਤ ਵਲੋਂ 20 ਜੁਲਾਈ ਤੱਕ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ। ਅੱਜ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਤੋਂ ਬਾਅਦ ਜੁਗਰਾਜ ਸਿੰਘ ਪਹਿਲੀ ਵਾਰ ਮੀਡੀਆ ਸਾਹਮਣੇ ਰੂਬਰੂ ਹੋਵੇਗਾ |

ਲਾਲ ਕਿਲ੍ਹਾ ਮਾਮਲੇ ‘ਚ ਅੱਜ ਦਿੱਲੀ ਪੁਲਿਸ ਵਲੋਂ ਪਿੰਡ ਤਲਵੰਡੀ ਸੋਭਾ ਸਿੰਘ ਦੇ ਇਕ ਹੋਰ ਨੌਜਵਾਨ ਨੂੰ ਉਸ ਦੇ ਹੀ ਪਿੰਡ ਘਰ ਵਿਚੋਂ ਗਿ੍ਫ਼ਤਾਰ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਉਕਤ ਨੌਜਵਾਨ ਬੂਟਾ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੇ ਦਿੱਲੀ ਪੁਲਿਸ ਵਲੋਂ ਪੰਜਾਹ ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ | ਉਕਤ ਨੌਜਵਾਨ ਬੂਟਾ ਸਿੰਘ ਦੀ ਟੀ.ਵੀ. ‘ਤੇ ਤਸਵੀਰ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ ਪਿੰਡ ਤਲਵੰਡੀ ਸੋਭਾ ਸਿੰਘ ਦੇ ਚਾਰ ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਸੀ ਅਤੇ ਹੁਣ ਦਿੱਲੀ ਪੁਲਿਸ ਵਲੋਂ ਬੀਤੇ ਕੁਝ ਦਿਨ ਪਹਿਲਾਂ ਤਲਵੰਡੀ ਸੋਭਾ ਸਿੰਘ ਦੇ ਗੁਰਜੋਤ ਸਿੰਘ, ਜਿਸ ‘ਤੇ ਇਕ ਲੱਖ ਰੁਪਏ ਦਾ ਇਨਾਮ ਉਸ ਨੂੰ ਗਿ੍ਫ਼ਤਾਰ ਕੀਤਾ ਸੀ ਅਤੇ ਹੁਣ ਬੀਤੀ ਰਾਤ ਦਿੱਲੀ ਪੁਲਿਸ ਵਲੋਂ ਬੂਟਾ ਸਿੰਘ ਨੂੰ ਉਸ ਦੇ ਘਰ ਵਿਚੋਂ ਗਿ੍ਫ਼ਤਾਰ ਕੀਤਾ ਗਿਆ ਹੈ | ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦਿੱਲੀ ਪੁਲਿਸ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਾਂ ਉੱਪਰ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਦੀਆਂ ਜਿੰਦਗੀਆਂ ਬਰਬਾਦ ਕਰਨ ਵਿਚ ਲੱਗੀ ਹੋਈ ਹੈ |

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: