ਮੂਸੇਵਾਲਾ ਦੇ ਪਿਤਾ ਨੂੰ ਕਿਹੜੇ ਗੈਂਗਸਟਰਾਂ ਤੋਂ ਖਤਰਾ ?

216

ਸਿੱਧੂ ਮੂਸੇਵਾਲਾ ਕਤਲਕਾਂਡ: ਪੁਲਿਸ ਨੇ ਸੰਦੀਪ ਕੇਕੜਾ ਦੇ ਭਰਾ ਨੂੰ ਵੀ ਕੀਤਾ ਗ੍ਰਿਫਤਾਰ

ਮਾਨਸਾ, 11 ਸਤੰਬਰ 2022 – ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਿਲ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਬਿੱਟੂ ‘ਤੇ ਦੋਸ਼ ਹਨ ਕਿ ਉਸ ਨੇ ਸੰਦੀਪ ਕੇਕੜਾ ਨਾਲ ਸਿੱਧੂ ਮੂਸੇ ਵਾਲਾ ਦੀ ਰੇਕੀ ਕੀਤੀ ਸੀ ਕਿਉਂਕਿ ਉਸ ਦੀ ਮਾਸੀ ਪਿੰਡ ਮੂਸੇ ਰਹਿੰਦੀ ਹੈ, ਜਿਸ ਕਾਰਨ ਉਹ ਲਗਾਤਾਰ ਮੂਸੇਵਾਲਾ ਦੀ ਰੇਕੀ ਕਰ ਰਿਹਾ ਸੀ। ਬਿੱਟੂ ਲਾਰੈਂਸ ਨਾਲ ਜੇਲ੍ਹ ਵਿੱਚ ਬੰਦ ਹੈ। ਬਿਸ਼ਨੋਈ ਅਤੇ ਪ੍ਰਿਅਵਰਤ ਫੌਜੀ ਦੇ ਲਗਾਤਾਰ ਸੰਪਰਕ ਵਿੱਚ ਸਨ।

ਮਾਨਸਾ ਦੇ ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ ਨੇ ਇਸ ਨੂੰ ਡੱਬਵਾਲੀ ਤੋਂ ਗ੍ਰਿਫਤਾਰ ਕੀਤਾ ਹੈ, ਇਹ ਕਾਫੀ ਸਮੇਂ ਤੋਂ ਪੁਲਿਸ ਨੂੰ ਸਿੱਧੂ ਮੂਸੇ ਵਾਲੇ ਮਾਮਲੇ ‘ਚ ਲੋੜੀਂਦਾ ਸੀ, ਜਿਸ ‘ਤੇ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਮੂਸੇਵਾਲਾ ਦੇ ਪਿਤਾ ਨੂੰ ਕਿਹੜੇ ਗੈਂਗਸਟਰਾਂ ਤੋਂ ਖਤਰਾ ? Salman Khan ਦੇ ਕਤ.ਲ ਦੀ Planning ਕਰਨ ਵਾਲੇ ਹੀ Moosewala ਦੇ ਕਾਤਲ
ਮੂਸੇਵਾਲਾ ਦੇ ਸ਼ੂਟਰਾਂ ਦੀ ਗ੍ਰਿਫ਼ਤਾਰੀ ਮਗਰੋਂ ਸਪੈਸ਼ਲ ਸੈੱਲ ਦੇ CP HGS ਧਾਲੀਵਾਲ ਦੇ ਵੱਡੇ ਖੁਲਾਸੇ #HGSDhaliwAL #CP #DelhiPolice #Interview #SidhuMoosewala #Father #BalkaurSingh #Salmankhan #Bollywood #Actor #DeepakMundi #KapilPandit
ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਹੈ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਮਿਲ ਕੇ ਕੀਤਾ ।

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਕਾਤਲ ਦੀਪਕ ਮੁੰਡੀ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ, ਜਿਸਦੀ 29 ਮਈ ਨੂੰ ਗੈਂਗਸਟਰਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ, ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ।

ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲੇ ਦੇ ਖਰੀਬਾੜੀ ਪੁਲਿਸ ਸਟੇਸ਼ਨ ਦੇ ਖੇਤਰ ਵਿਚ ਭਾਰਤ-ਨੇਪਾਲ ਚੌਕੀ ਨੇੜੇ ਸ਼ਨੀਵਾਰ ਨੂੰ ਦੀਪਕ ਮੁੰਡੀ ਦੇ ਨਾਲ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪਛਾਣ ਕਪਿਲ ਪੰਡਿਤ ਅਤੇ ਰਾਜਿੰਦਰ ਉਰਫ ਜੋਕਰ ਵਜੋਂ ਹੋਈ ਹੈ। ਏਆਈਜੀ ਗੁਰਮੀਤ ਚੌਹਾਨ ਅਤੇ ਡੀਐਸਪੀ ਬਿਕਰਮ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਦੀ ਟੀਮ ਸ਼ਨੀਵਾਰ ਦੇਰ ਰਾਤ ਮੁੰਡੀ ਅਤੇ ਉਸਦੇ ਦੋ ਸਾਥੀਆਂ ਨੂੰ ਹਵਾਈ ਰਸਤੇ ਰਾਹੀਂ ਪੰਜਾਬ ਲੈ ਕੇ ਆਈ।

ਇਨ੍ਹਾਂ ਤਿੰਨ ਗ੍ਰਿਫ਼ਤਾਰੀਆਂ ਨਾਲ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 23 ਹੋ ਗਈ ਹੈ ਜਦਕਿ ਪੁਲਿਸ ਨੇ ਅੰਮ੍ਰਿਤਸਰ ਦੇ ਪਿੰਡ ਭਕਨਾ ਵਿੱਚ ਇੱਕ ਮੁਕਾਬਲੇ ਦੌਰਾਨ ਮਨਪ੍ਰੀਤ ਸਿੰਘ ਉਰਫ਼ ਮਨੂ ਕੁੱਸਾ ਅਤੇ ਜਗਰੂਪ ਸਿੰਘ ਉਰਫ਼ ਰੂਪਾ ਨਾਮੀ ਦੋ ਸ਼ੂਟਰਾਂ ਨੂੰ ਮਾਰ ਮੁਕਾਇਆ ਸੀ । ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਹੋਰ ਸ਼ੂਟਰਾਂ ਦੀ ਪਛਾਣ ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ, ਜਿਨ੍ਹਾਂ ਨਾਲ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਵੀ ਮੌਜੂਦ ਸਨ, ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਮੁੰਡੀ ਅਤੇ ਕਪਿਲ ਦੋਵੇਂ ਇਕੱਠੇ ਰਹਿ ਰਹੇ ਸਨ ਅਤੇ ਕੈਨੇਡਾ ਅਧਾਰਤ ਗੈਂਗਸਟਰ ਗੋਲਡੀ ਬਰਾੜ (ਮੁੱਖ ਸਾਜ਼ਿਸ਼ਕਰਤਾ) ਦੇ ਨਿਰਦੇਸ਼ਾਂ ‘ਤੇ ਲਗਾਤਾਰ ਆਪਣੇ ਟਿਕਾਣੇ ਬਦਲ ਰਹੇ ਸਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ ਮੁੰਡੀ ਅਤੇ ਕਪਿਲ ਹਰਿਆਣਾ, ਰਾਜਸਥਾਨ, ਗੁਜਰਾਤ, ਯੂਪੀ ਅਤੇ ਪੱਛਮੀ ਬੰਗਾਲ ਸੂਬਿਆਂ ਵਿੱਚ ਰੁਕੇ ਅਤੇ ਕਿਹਾ ਕਿ ਜੋਕਰ, ਜੋ ਪਹਿਲਾਂ ਹੀ ਨੇਪਾਲ ਵਿੱਚ ਸੀ, ਪੱਛਮੀ ਬੰਗਾਲ ਵਿੱਚ ਸੁਰੱਖਿਅਤ ਦਾਖਲ ਹੋਣ ਲਈ ਮੁੰਡੀ ਅਤੇ ਕਪਿਲ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਨੇਪਾਲ ਵਿੱਚ ਸੁਰੱਖਿਅਤ ਥਾਂ ‘ਤੇ ਲਿਜਾਣ ਲਈ ਆਇਆ ਸੀ।ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਨੇ ਮੁੰਡੀ ਅਤੇ ਕਪਿਲ ਨੂੰ ਫਰਜ਼ੀ ਪਾਸਪੋਰਟਾਂ ‘ਤੇ ਦੁਬਈ ‘ਚ ਸੈਟਲ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਕਤ ਦੋਵਾਂ ਨੂੰ ਨੇਪਾਲ ਜਾਂ ਥਾਈਲੈਂਡ ਵਿੱਚ ਆਪਣੇ ਜਾਅਲੀ ਪਾਸਪੋਰਟ ਮਿਲਣੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਈ ਲਈ ਚਲੇ ਜਾਣਾ ਸੀ।