ਕਪਿਲ ਪੰਡਿਤ ਨੇ ਮੁੰਬਈ ‘ਚ ਸਲਮਾਨ ਖ਼ਾਨ ਦੀ ਕੀਤੀ ਸੀ ਰੇਕੀ

109

ਕਪਿਲ ਪੰਡਿਤ ਨੇ ਮੁੰਬਈ ‘ਚ ਸਲਮਾਨ ਖ਼ਾਨ ਦੀ ਕੀਤੀ ਸੀ ਰੇਕੀ- ਕਪਿਲ ਪੰਡਿਤ ਨੇ ਸਲਮਾਨ ਖਾਨ ਨੂੰ ਵੀ ਮਾਰਨ ਦੀ ਰਚੀ ਸੀ ਸਾਜ਼ਿਸ਼
ਸਲਮਾਨ ਖ਼ਾਨ ਨੂੰ ਟਾਰਗੇਟ ਕਰਨ ਲਈ ਹੀ ਗੈਂਗ ‘ਚ ਸ਼ਾਮਿਲ ਕੀਤਾ ਸੀ ਕਪਿਲ- ਕਪਿਲ ਪੰਡਿਤ ਨੇ ਮੁੰਬਈ ‘ਚ ਸਲਮਾਨ ਖ਼ਾਨ ਦੀ ਕੀਤੀ ਸੀ ਰੇਕੀ – ਸਲਮਾਨ ਖ਼ਾਨ ਨੂੰ ਟਾਰਗੇਟ ਕਰਨ ਲਈ ਹੀ ਗੈਂਗ ‘ਚ ਸ਼ਾਮਿਲ ਕੀਤਾ ਸੀ ਕਪਿਲ -ਗੋਲਡੀ ਬਰਾੜ ਤੇ ਸੰਪਤ ਨਹਿਰਾ ਦੀ ਬਦੌਲਤ ਕਪਿਲ ਪੰਡਿਤ ਤੱਕ ਪਹੁੰਚਿਆ ਸੀ ਲੌਰੇਂਸ ਬਿਸ਼ਨੋਈ — ਗੌਰਵ ਯਾਦਵ DGP ਪੰਜਾਬ #KapilPandit #deepakmundi #GauravYadav #DGP #PunjabPolice

ਕਪਿਲ ਪੰਡਿਤ, ਜੋ ਰਾਜਸਥਾਨ ਦੇ ਜ਼ਿਲ੍ਹਾ ਚੁਰੂ ਵਿਚ ਉਸ ਦੇ ਜੱਦੀ ਪਿੰਡ ਬੇਵੜ ਦੇ ਇਕ ਵਿਅਕਤੀ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ ‘ਚ ਬੰਦ ਸੀ, ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਆਪਣੀ ਮਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਸਾਲ 2021 ਵਿਚ ਪੈਰੋਲ ‘ਤੇ ਬਾਹਰ ਆਇਆ ਸੀ ਅਤੇ ਉਦੋਂ ਤੋਂ ਹੀ ਉਹ ਫਰਾਰ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਦੋਂ ਹੀ ਉਸ ਨਾਲ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਪਤ ਨਹਿਰਾ ਅਤੇ ਗੋਲਡੀ ਬਰਾੜ ਰਾਹੀਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਲਮਾਨ ਖਾਨ ਨੂੰ ਮਾਰਨ ਦੀ ਰਣਨੀਤੀ ਘੜਨ ਲਈ ਕਪਿਲ ਨੂੰ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਰੇਕੀ ਕਰਨ ਲਈ ਕਿਹਾ ਗਿਆ ਸੀ।

ਕਪਿਲ ਨੇ ਖੁਲਾਸਾ ਕੀਤਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ ‘ਤੇ ਪਹਿਲਾਂ ਵੀ ਉਸਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਇਰਾਦੇ ਨਾਲ ਕਈ ਵਾਰ ਰੇਕੀ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਵਿਦੇਸ਼ਾਂ ਨੂੰ ਫਰਾਰ ਹੋਏ ਗੈਂਗਸਟਰਾਂ ਨੂੰ ਫੜਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਤਹਿਤ ਗੈਂਗਸਟਰ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਜਲਦੀ ਹੀ ਉਸਨੂੰ ਭਾਰਤ ਹਵਾਲੇ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ 24 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਛੇੜੀ ਜੰਗ ਦੀਆਂ ਪ੍ਰਾਪਤੀਆਂ ਵਿੱਚ ਇਹ ਇੱਕ ਹੋਰ ਵਾਧਾ ਹੋਇਆ ਹੈ।

ਦੱਸਣਯੋਗ ਹੈ ਕਿ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਐਤਵਾਰ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕਰਕੇ ਛੇ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ।

ਸ਼ੂਟਰ ਦੀਪਕ ਮੁੰਡੀ ਤੇ ਕਪਿਲ ਪੰਡਿਤ ਦੁਬਈ ‘ਚ ਸੈਟਲ ਹੋਣ ਦੀ ਤਿਆਰੀ ‘ਚ ਸੀ..ਜਾਅਲੀ ਪਾਸਪੋਰਟ ‘ਤੇ ਨੇਪਾਲ ਤੋਂ ਦੁਬਈ ਭੱਜਣ ਦਾ ਸੀ ਪਲਾਨ, ਸੈਂਟਰਲ ਏਜੰਸੀਆਂ ਦੀ ਮਦਦ ਨਾਲ ਕੀਤੇ ਕਾਬੂ – DGP ਪੰਜਾਬ ਗੌਰਵ ਯਾਦਵ #deepakmundi #KapilPandit #Nepal #DGP #GauravYadav #Punjab