LPU ਦੀ ਵਿਦਿਆਰਥਣ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ…

388

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰੇਲਵੇ ਪੁਲਸ ਫਗਵਾੜਾ ਦੀ ਟੀਮ ਨੇ ਰੇਲ ਗੱਡੀ ਹੇਠਾਂ ਆ ਕੇ ਇਕ ਜਵਾਨ ਕੁੜੀ ਦੀ ਲਾਸ਼ ਨੂੰ ਰੇਲਵੇ ਟਰੈਕ ਤੋਂ ਬਰਾਮਦ ਕੀਤਾ। ਰੇਲਵੇ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਖ਼ੁਦਕੁਸ਼ੀ ਦਾ ਹੈ। ਕੁੜੀ ਨੇ ਮਾਨਸਿਕ ਪਰੇਸ਼ਾਨੀ ਦੇ ਕਾਰਨ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਕੁੜੀ ਦੀ ਪਛਾਣ ਕਾਜਲ ਪੁੱਤਰੀ ਧਨੰਜੈ ਕੁਮਾਰ ਵਾਸੀ ਪਾਣੀਪਤ ਹਰਿਆਣਾ ਵਜੋਂ ਹੋਈ ਹੈ। ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪੜ੍ਹਾਈ ਕਰ ਰਹੀ ਸੀ। ਕੁੜੀ ਐੱਲ. ਪੀ. ਯੂ. ਵਿੱਚ ਬਾਇਓ ਤਕਨਾਲੋਜੀ ਦੀ ਦੂਜੇ ਸਾਲ ਦੀ ਵਿਦਿਆਰਥਣ ਸੀ ਅਤੇ ਕੁੜੀ ਦਾ ਵੱਡਾ ਭਰਾ ਵੀ ਉਸ ਦੇ ਨਾਲ ਹੀ ਇਸੇ ਕਾਲਜ ਵਿੱਚ ਪੜ੍ਹਦਾ ਹੈ। ਉਨ੍ਹਾਂ ਦਸਿਆ ਕਿ ਕੁੜੀ ਦੀ ਮ੍ਰਿਤਕ ਦੇਹ ਕੋਲੋਂ ਮਿਲੇ ਮੋਬਾਇਲ ਫੋਨ ਤੋਂ ਹੀ ਉਸ ਦੀ ਪਛਾਣ ਹੋਈ ਹੈ।

ਰੇਲਵੇ ਪੁਲਸ ਨੇ ਮ੍ਰਿਤਕਾ ਕਾਜਲ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ। ਰੇਲਵੇ ਪੁਲਸ ਨੇ ਧਾਰਾ 174 ਸੀ. ਆਰ. ਪੀ. ਸੀ. ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਰੇਲਵੇ ਪੁਲਸ ਨੇ ਮ੍ਰਿਤਕਾ ਕਾਜਲ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ। ਰੇਲਵੇ ਪੁਲਸ ਨੇ ਧਾਰਾ 174 ਸੀ. ਆਰ. ਪੀ. ਸੀ. ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।