Home / Punjab / ਸਾਡੀ ਸਰਕਾਰ ਆਉਣ ‘ਤੇ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ – ਰਾਹੁਲ ਗਾਂਧੀ

ਸਾਡੀ ਸਰਕਾਰ ਆਉਣ ‘ਤੇ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ – ਰਾਹੁਲ ਗਾਂਧੀ

ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ; ਕੈਪਟਨ ਦਾ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਐਲਾਨ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿਸ਼ਵ ਭਰ ਵਿਚ ਆਪਣੇ ਅਕਸ ਨੂੰ ਯਕੀਨੀ ਬਣਾਉਣ ਲਈ ਦੇਸ਼ ਦੇ ਸਾਰੇ ਅਦਾਰਿਆਂ ਦੀ “ਹੱ ਤਿ ਆ” ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਰੇ ਛੋਟੇ ਕਾਰੋਬਾਰਾਂ ਨੂੰ ਮਾਰ ਰਹੀ ਹੈ ਤਾਂ ਜੋ ਊਸ ਦੇ ਕਾਰਪੋਰੇਟ ਦੋਸਤ ਖੁਸ਼ ਰਹਿਣ। ਸ੍ਰੀ ਗਾਂਧੀ ਪਟਿਆਲਾ ਦੇ ਸਰਕਟ ਹਾਊਸ ਵਿੱਚ ‘ਖੇਤ ਬਚਾਓ ਯਾਤਰਾ’ ਦੇ ਤੀਜੇ ਦਿਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ 3 ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਅਤੇ ਵਿਰੋਧ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ। ਉਨ੍ਹਾਂ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਕਿਹਾ ਕਿ ਅਸੀਂ ਕਾਨੂੰਨੀ ਰਾਹ ਵੀ ਅਪਣਾਵਾਂਗੇ ਅਤੇ ਜਲਦੀ ਹੀ ਸੈਸ਼ਨ ਬੁਲਾਇਆ ਜਾਵੇਗਾ। ”

ਪਟਿਆਲਾ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਤਿੰਨੇ ਖੇਤੀ ਸੁਧਾਰ ਕਾਨੂੰਨ ਇਕੱਲੇ ਕਿਸਾਨਾਂ ਲਈ ਨਹੀਂ ਬਲਕਿ ਪੂਰੇ ਦੇਸ਼ ਲਈ ਮਾਰੂ ਸਾਬਤ ਹੋਣਗੇ। ਉਨ੍ਹਾਂ ਕਿਹਾ ਸਾਡੀ ਸਰਕਾਰ ਆਉਣ ‘ਤੇ ਤਿੰਨੇ ਕਾਨੂੰਨ ਰੱਦ ਕਰਕੇ ਮੰਡੀਕਰਨ ਦੇ ਪੁਰਾਣੇ ਸਿਸਟਮ ‘ਚ ਸੁਧਾਰ ਕਰਕੇ ਇਸ ਨੂੰ ਬਹਾਲ ਰੱਖਿਆ ਜਾਵੇਗਾ।

About admin

Check Also

ਕਿਸਾਨ ਜਥੇਬੰਦੀਆਂ ਵਲੋਂ ਰਾਸ਼ਟਰੀ ਰਾਜ ਮਾਰਗ ਜਾਮ

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ …

%d bloggers like this: