ਗਣਪਤੀ ਵਿਸਰਜਨ ‘ਚ ‘ਪੈਗ ਮੋਟੇ-ਮੋਟੇ’ ਗੀਤ ਗਾ ਫੱਸੇ G Khan, Ludhiana Police ਕੋਲ ਪਹੁੰਚੀ ਸ਼ਿਕਾਇਤ

424

ਗਣਪਤੀ ਵਿਸਰਜਨ ‘ਚ ‘ਪੈਗ ਮੋਟੇ-ਮੋਟੇ’ ਗੀਤ ਗਾ ਫੱਸੇ G Khan, Ludhiana Police ਕੋਲ ਪਹੁੰਚੀ ਸ਼ਿਕਾਇਤ #PunjabiSinger #GKhan #LudhianaPolice

ਗਣਪਤੀ ਵਿਸਰਜਨ ਦਿਵਸ ‘ਤੇ ਪੰਜਾਬ ਦੇ ਲੁਧਿਆਣਾ ਦੇ ਮੁਹੱਲਾ ਜਨਕ ਪੁਰੀ ਵਿਖੇ ਬਾਬਾ ਗਣਪਤੀ ਸੇਵਾ ਸੰਘ ਦੇ ਪ੍ਰਬੰਧਕਾਂ ਵੱਲੋਂ ਪੰਜਾਬੀ ਗਾਇਕ ਜੀ ਖਾਨ ਨੂੰ ਸਮਾਗਮ ਵਿੱਚ ਗੁਣਗਾਨ ਕਰਨ ਲਈ ਸੱਦਾ ਦਿੱਤਾ ਗਿਆ। ਸਮਾਗਮ ਵਿੱਚ ਪੰਜਾਬੀ ਗਾਇਕ ਜੀ ਖਾਨ ਨੇ ਕੁਝ ਪੰਜਾਬੀ ਗੀਤ ਜਿਵੇਂ ‘ਪੈਗ ਮੋਟੇ-ਮੋਟੇ ਲਾ ਕੇ ਹਾਣ ਦੀਏ, ਤੇਰੇ ਵਿੱਚ ਵੱਜਣ ਨੂੰ ਜੀ ਕਰਦਾ’, ‘ਚੋਲੀ ਕੇ ਪੀਚੇ ਕਿਆ ਹੈ’ ਆਦਿ ਪੇਸ਼ ਕੀਤੇ।

ਇਸ ਬਾਰੇ ਜੀ ਖਾਨ ਦੇ ਗੀਤਾਂ ਦਾ ਵਿਰੋਧ ਕਰਦਿਆਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਥਾਣਾ ਡਵੀਜ਼ਨ ਨੰਬਰ 2 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਅਮਿਤ ਅਰੋੜਾ ਨੇ ਕਿਹਾ ਕਿ ਗਾਇਕ ਜੀ ਖਾਨ ਨੇ ਜਨਕਪੁਰੀ ਵਿੱਚ ਹੋਏ ਗਣਪਤੀ ਸਮਾਗਮ ਵਿੱਚ ਅਸ਼ਲੀਲ ਗੀਤ ਗਾ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਇਸ ਲਈ ਧਾਰਮਿਕ ਸਮਾਗਮਾਂ ਵਿੱਚ ਅਜਿਹੇ ਗੀਤ ਗਾਉਣਾ ਨਿੰਦਣਯੋਗ ਹੈ। ਅਮਿਤ ਅਰੋੜਾ ਨੇ ਦੱਸਿਆ ਕਿ ਸਮਾਗਮ ਦਾ ਆਯੋਜਨ ਭਾਜਪਾ ਆਗੂ ਹਨੀ ਬੇਦੀ ਵੱਲੋਂ ਕੀਤਾ ਗਿਆ ਹੈ। ਭਾਜਪਾ ਹਮੇਸ਼ਾ ਹਿੰਦੂਤਵ ਦੀ ਗੱਲ ਕਰਦੀ ਰਹੀ ਹੈ, ਫਿਰ ਭਾਜਪਾ ਦੇ ਸੂਬਾ ਪੱਧਰੀ ਆਗੂਆਂ ਨੂੰ ਇਹ ਕਿਉਂ ਨਹੀਂ ਦਿਸ ਰਿਹਾ ਕਿ ਉਨ੍ਹਾਂ ਦੇ ਆਗੂ ਗਾਇਕਾਂ ਨੂੰ ਬੁਲਾ ਕੇ ਧਾਰਮਿਕ ਸਮਾਗਮਾਂ ਵਿੱਚ ਅਸ਼ਲੀਲ ਗੀਤ ਗਾ ਰਹੇ ਹਨ।