ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

177

ਅਮਿਤ ਸ਼ਾਹ ਨੇ ਪੰਜਾਬ ’ਚ ਕੀਤਾ ਵੱਡਾ ਧ ਮਾ ਕਾ
ਅਕਾਲੀ ਦਲ ਤੇ ਕਾਂਗਰਸ ਦੇ ਵੱਡੇ ਆਗੂ BJP ’ਚ ਸ਼ਾਮਲ

ਨਵੀਂ ਦਿੱਲੀ, 1ਦਸੰਬਰ- ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਗਿਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ ’ਤੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਉਣ ਵਾਲੀਆਂ ਡੀ.ਐੱਸ.ਜੀ.ਐੱਮ.ਸੀ. ਦੀਆਂ ਚੋਣਾਂ ਨਹੀਂ ਲੜਨਗੇ।

ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ, ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦਾ ਅਧਿਕਾਰੀਆਂ, ਮੈਂਬਰਾਂ, ਕਾਮਿਆਂ ਅਤੇ ਲੋਕਾਂ ਪ੍ਰਤੀ ਧੰਨਵਾਦ ਜ਼ਾਹਰ ਕਰਦਾ ਹਾਂ। ਮੈਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਆਗਾਮੀ ਦਿੱਲੀ ਕਮੇਟੀ ਦੀਆਂ ਚੋਣਾਂ ਨਹੀਂ ਲੜਾਂਗਾ। ਆਪਣੇ ਭਾਈਚਾਰੇ, ਮਨੁੱਖਤਾ ਅਤੇ ਰਾਸ਼ਟਰ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਇਕ ਬਰਾਬਰ ਹੈ।

With gratitude to all office bearers, members, staff & people who worked with me; I am resigning from Delhi Sikh Gurudwara Management Committee as President. I will not contest upcoming DSGMC internal elections.
My commitment to serve my community, humanity & nation remains same!