ਕੀ ਸੱਚਮੁੱਚ ਭਗਵੰਤ ਮਾਨ ਨੂੰ ਸ਼ਰਾਬ ਪੀਣ ਕਾਰਨ ਜਹਾਜ਼ ਵਿਚੋਂ ਉਤਾਰਿਆ? Lufthansa ਕੰਪਨੀ ਦਾ ਬਿਆਨ ਆਇਆ ਸਾਹਮਣੇ

4456

ਕੀ ਸੱਚਮੁੱਚ #BhagwantMann ਨੂੰ ਸ਼ਰਾਬ ਪੀਣ ਕਾਰਨ #flight ਵਿਚੋਂ ਉਤਾਰਿਆ? #company ਦਾ ਬਿਆਨ ਆਇਆ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਮਾਮਲਾ ਉਨ੍ਹਾਂ ਨੂੰ ਜਰਮਨੀ ਦੇ ਇਕ ਜਹਾਜ਼ ਤੋਂ ਹੇਠਾਂ ਉਤਾਰਨ ਦਾ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਗੰਭੀਰ ਦੋਸ਼ ਲਾਏ ਹਨ। ਹੁਣ ਇਸ ਮਾਮਲੇ ‘ਚ Lufthansa ਕੰਪਨੀ ਦਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਇਕ ਨੀਲਾਂਜਨ ਨਾਂ ਸਕਸ਼ ਵੱਲੋ ਪੁੱਛੇ ਗਏ ਸਵਾਲ ‘ਤੇ ਕੰਪਨੀ ਨੇ ਜਵਾਬ ਦਿੱਤਾ ਹੈ।


ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਮਾਮਲਾ ਉਨ੍ਹਾਂ ਨੂੰ ਜਰਮਨੀ ਦੇ ਇਕ ਜਹਾਜ਼ ਤੋਂ ਹੇਠਾਂ ਉਤਾਰਨ ਦਾ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਗੰਭੀਰ ਦੋਸ਼ ਲਾਏ ਹਨ। ਹੁਣ ਇਸ ਮਾਮਲੇ ‘ਚ Lufthansa ਕੰਪਨੀ ਦਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਇਕ ਨੀਲਾਂਜਨ ਨਾਂ ਸਕਸ਼ ਵੱਲੋ ਪੁੱਛੇ ਗਏ ਸਵਾਲ ‘ਤੇ ਕੰਪਨੀ ਨੇ ਜਵਾਬ ਦਿੱਤਾ ਹੈ। ਨੀਲਾਂਜਨ ਨੇ ਕੰਪਨੀ ਨੂੰ ਟਵੀਟ ਕਰਕੇ ਸਵਾਲ ਪੁੱਛਿਆ ਕਿ ਕੀ ਤੁਸੀਂ ਇਸ ਗੱਲ ਦੀ ਪੁਸ਼ਟੀ ਕਰ ਸਕਦੇ ਹੋ ਕਿ ਕੀ ਭਾਰਤੀ ਨੇ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ ਅਤੇ ਨਿਰਧਾਰਤ ਉਡਾਣ ਦੀ ਦੇਰੀ ਲਈ ਸੰਭਾਵਿਤ ਖ਼ਤਰਾ ਸੀ।


ਜਿਸ ਤੋਂ ਬਾਅਦ ਕੰਪਨੀ ਨੇ ਰਿਟਵੀਤ ਕਰਦੇ ਹੋਏ ਕਿਹਾ ਕਿ Frankfurt ਤੋਂ ਦਿੱਲੀ ਲਈ ਸਾਡੀ ਉਡਾਣ ਇੱਕ ਦੇਰੀ ਨਾਲ ਆਉਣ ਵਾਲੀ ਉਡਾਣ ਅਤੇ ਇੱਕ ਹਵਾਈ ਜਹਾਜ਼ ਵਿੱਚ ਤਬਦੀਲੀ ਕਾਰਨ ਮੂਲ ਰੂਪ ਵਿੱਚ ਯੋਜਨਾ ਤੋਂ ਬਾਅਦ ਰਵਾਨਗੀ ਕਰਦੀ ਹੈ। ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਹਾਜ਼ ਤੋਂ ਉਤਾਰਿਆ ਗਿਆ।


ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ’ਚ 24 ਘੰਟੇ ਦੀ ਦੇਰੀ ਉਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤਾ ਜਾ ਰਹੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕਰਵਾਏ ਕੌਮੀ ਸੰਮੇਲਨ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ’ਤੇ ਸ਼ਾਮਲ ਹੋਣ ਦੀ ਬਜਾਏ ਵੀਡੀਓ ਕਾਲ ਰਾਹੀਂ ਹਾਜ਼ਰੀ ਭਰੀ ਹੈ।

ਆਪਣੇ ਜਰਮਨੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਨਸ਼ੇ ਦੀ ਹਾਲਤ ‘ਚ ਹੋਣ, ਜਦੋਂ ਕਿ ਉਹ ਸੂਬੇ ਦੀ ਪ੍ਰਤਿਨਿਧਤਾ ਕਰ ਰਹੇ ਸਨ, ਅਤਿ ਮੰਦਭਾਗਾ ਹੈ। ਪੰਜਾਬ ਦੇ ਲਾਸਾਨੀ ਅਤੇ ਸ਼ਹਾਦਤ ਭਰੇ ਗੌਰਵਮਈ ਇਤਿਹਾਸ ਦੇ ਵਾਰਿਸਾਂ ਨੂੰ ਵਿਸ਼ਵ ਭਰ ‘ਚ ਸ਼ਰਮਸਾਰ ਕਰਵਾਉਣ ਲਈ ਮੁੱਖ ਮੰਤਰੀ ਜੀ ਨੂੰ ਸਮੂਹ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਸਰਕਾਰ ਦੇ ਮੁੱਖੀ ਹੋਣ ਦੇ ਨਾਤੇ ਆਪਣੇ ਵਤੀਰੇ ‘ਚ ‘ਬਦਲਾਅ’ ਲਿਆਉਣਾ ਵੀ ਉਨ੍ਹਾਂ ਲਈ ਲਾਜ਼ਮੀ ਹੈ।- Bikram Singh Majithia


ਜਹਾਜ਼ ਚੜ੍ਹਨ ਵੇਲੇ ਸੀਐਮ ਭਗਵੰਤ ਕੋਲੋਂ ਵੱਧ ਖਾਧਾ-ਪੀਤਾ ਗਿਆ, ਇਸ ਕਰਕੇ ਉਨ੍ਹਾਂ ਨੂੰ ਡੀਪਲੇਨ ਕਰ ਦਿੱਤਾ: ਮਜੀਠੀਆ

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਫੇਰੀ ਕਿਹਾ ਕਿ ਜਹਾਜ਼ ਚੜਨ ਵੇਲੇ ਸੀਐਮ ਕੋਲੋਂ ਵੱਧ ਖਾਧਾ-ਪੀਤਾ ਗਿਆ। ਇਸ ਕਰਕੇ ਉਨ੍ਹਾਂ ਨੂੰ ਡੀਪਲੇਨ ਕਰ ਦਿੱਤਾ ਗਿਆ। ਮਜੀਠੀਆ ਨੇ ਕਿਹਾ ਕਿ ਇਸੇ ਕਰਕੇ ਉਹ ਵੇਲੇ ਸਿਰ ਦੇਸ਼ ਪੁੱਜ ਨਹੀਂ ਸਕੇ ਜੋ ਨਮੋਸ਼ੀ ਦੀ ਗੱਲ ਹੈ ਕਿਉਂਕਿ ਸੀਐਮ ਦਾ ਸਾਰੇ ਸਟਾਫ ਦਾ ਸਾਮਾਨ ਵੀ ਏਅਰਪੋਰਟ ‘ਤੇ ਉਤਾਰਣਾ ਪਿਆ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਜਰਮਨੀ ਫੇਰੀ ਨੇ ਪੰਜਾਬ ਤੇ ਪੰਜਾਬੀਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਵਾਇਆ ਹੈ ਕਿਉਂਕਿ ਪਹਿਲਾਂ ਬੀਐਮਡਬਲਿਊ ਨੇ ਪੰਜਾਬ ‘ਚ ਨਿਵੇਸ਼ ਕਰਨ ਤੋਂ ਸਾਫ ਮਨਾ ਕਰ ਦਿੱਤਾ। ਹੁਣ ਜਰਮਨੀ ਏਅਰਪੋਰਟ ‘ਤੇ ਹੰਗਾਮੇ ਦੀ ਚਰਚਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸੱਦੇ ਗਏ ਕੌਮੀ ਇਜਲਾਸ ‘ਤੇ ਸੀਐਮ ਭਗਵੰਤ ਮਾਨ ਦਾ ਨਾ ਪੁੱਜਣਾ, ਸਾਫ ਸੰਕੇਤ ਹੈ ਕਿ ਕੋਈ ਗੜਬੜ ਤਾਂ ਹੋਈ ਹੈ।

ਉਧਰ, ਇਸ ਸਬੰਧੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਤਬੀਅਤ ਨਾਸਾਜ਼ ਹੋਣ ਕਾਰਨ ਉਨ੍ਹਾਂ ਨੇ ਇੱਕ ਦਿਨ ਦੇਰੀ ਨਾਲ ਦੇਸ਼ ਵਾਪਸ ਪਰਤਣ ਦਾ ਫ਼ੈਸਲਾ ਕੀਤਾ ਹੈ।