ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰ ਫਰਾਰ ਮਾਮਲੇ ‘ਚ ਪੁਲਿਸ ਦਾ ਵੱਡਾ ਅਧਿਕਾਰੀ ਗ੍ਰਿਫਤਾਰ

277

ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰ ਫਰਾਰ ਮਾਮਲੇ ‘ਚ ਪੁਲਿਸ ਦਾ ਵੱਡਾ ਅਧਿਕਾਰੀ ਗ੍ਰਿਫਤਾਰ #PunjabNews #sidhumoosewala

ਦੀਪਕ ਟੀਨੂੰ ਦੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਣ ਦੇ ਮਾਮਲੇ ਵਿੱਚ ਐਫ਼ਆਈਆਰ ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਦਿੱਤੀ ਹੈ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਕਥਿਤ ਮੁਲਜ਼ਮ ਦੀਪਕ ਟੀਨੂੰ ਮਾਨਸਾ ਦੀ ਪੁਲਿਸ ਹਿਰਾਸਤ ਵਿੱਚੋਂ ਸ਼ਨੀਵਾਰ ਰਾਤ ਨੂੰ ਫ਼ਰਾਰ ਹੋ ਗਿਆ ਹੈ।ਜਾਣਕਾਰੀ ਮੁਤਾਬਰ ਟੀਨੂੰ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦਾ ‘ਗੈਂਗਸਟਰ’ ਦੱਸਿਆ ਜਾ ਰਿਹਾ ਹੈ।

ਮਾਨਸਾ ਪੁਲਿਸ ਵੱਲੋਂ ਦੋ ਦਿਨ ਪਹਿਲਾਂ ਹੀ ਦੀਪਕ ਟੀਨੂੰ ਨੂੰ ਕਪੂਰਥਲਾ ਦੀ ਜੇਲ੍ਹ ਤੋਂ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ਉੱਪਰ ਮਾਨਸਾ ਲਿਆਂਦਾ ਗਿਆ ਸੀ।ਇਸ ਤੋਂ ਪਹਿਲਾਂ ਪੰਜਾਬ ਪੁਲਿਸ ਟੀਨੂੰ ਨੂੰ ਟਰਾਂਜ਼ਿਟ ਰਿਮਾਂਡ ਉੱਪਰ ਤਿਹਾੜ ਜੇਲ੍ਹ ਤੋਂ 4 ਜੁਲਾਈ ਨੂੰ ਲਿਆਈ ਸੀ।ਸਿੱਧੂ ਮੂਸੇਵਾਲਾ ਦਾ ਕਤਲ ਇਸ ਸਾਲ 29 ਮਈ ਨੂੰ ਹੋਇਆ ਸੀ।

ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ 34 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮੂਸੇਵਾਲਾ ਦੇ ਕਤਲ ਦਾ ਮਾਸਟਰਮਾਂਈਂਡ ਗੋਲਡੀ ਬਰਾੜ ਨੂੰ ਮੰਨਿਆ ਜਾ ਰਿਹਾ ਹੈ ਜਿਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਇਸ ਕਤਲ ਦੀ ਸਾਜਿਸ਼ ਘੜੀ ਸੀ।ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਸੀਆਈਏ ਦੇ ਇੰਚਾਰਜ ਨੂੰ ਫੜ ਲਿਆ ਗਿਆ ਹੈ ਤੇ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਬਰਖਾਸਤ ਕਰਨ ਦੀ ਪ੍ਰਕਿਰਿਆ ਜਾਰੀ ਹੈ। ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁਲਜ਼ਮ ਨੂੰ ਮੁੜ ਤੋਂ ਗ੍ਰਿਫ਼ਤਾਰ ਕਰਨ ਲਈ ਪੁਲਿਸ ਪਾਰਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਆਪਰੇਸ਼ਨ ਜਾਰੀ ਹੈ।