1984 ਭਾਰਤੀ ਇਤਿਹਾਸ ਵਿਚਲੇ ਕਾਲੇ ਸਾਲਾਂ ‘ਚੋਂ ਇੱਕ- ਅਮਰੀਕਨ ਸੈਨੇਟਰ ਪੈਟ ਟੂਅਮੀ

327

1984 One Of “Darkest Years” In Indian History: US Senator – 1984 ਭਾਰਤੀ ਇਤਿਹਾਸ ਵਿਚਲੇ ਕਾਲੇ ਸਾਲਾਂ ‘ਚੋਂ ਇੱਕ- ਅਮਰੀਕਨ ਸੈਨੇਟਰ ਪੈਟ ਟੂਅਮੀ – ਅਮਰੀਕਨ ਸੈਨੇਟ ਫਲੋਰ ‘ਤੇ 1984 ਬਾਰੇ ਗੱਲ ਕਰਦਿਆਂ ਸੈਨੇਟਰ ਪੈਟ ਟੂਮੀ ਨੇ ਇਸ ਕਤਲੇਆਮ ਨੂੰ ਯਾਦ ਕੀਤਾ।

ਵਾਸ਼ਿੰਗਟਨ, 2 ਅਕਤੂਬਰ – 1984 ਕਤਲੇਆਮ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇੱਕ ਦੱਸਦਿਆਂ ਅਮਰੀਕੀ ਸੈਨੇਟਰ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਤਾਂ ਜੋ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ। ਭਾਰਤ ਵਿੱਚ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਹਿੰਸਾ ਭੜਕ ਗਈ ਸੀ। ਇਸ ਹਿੰਸਾ ਵਿੱਚ ਪੂਰੇ ਭਾਰਤ ਵਿੱਚ 3,000 ਤੋਂ ਵੱਧ ਸਿੱਖ ਮਾਰੇ ਗਏ ਸਨ।

ਸੈਨੇਟਰ ਪੈਟ ਟੂਮੀ ਨੇ ਸੈਨੇਟ ਵਿੱਚ ਆਪਣੇ ਭਾਸ਼ਨ ਵਿੱਚ ਕਿਹਾ, ‘ਸਾਲ 1984 ਆਧੁਨਿਕ ਭਾਰਤੀ ਇਤਿਹਾਸ ਵਿੱਚ ਸਭ ਤੋਂ ਕਾਲੇ ਸਾਲਾਂ ਵਿੱਚੋਂ ਇੱਕ ਹੈ। ਦੁਨੀਆ ਨੇ ਭਾਰਤ ਵਿੱਚ ਨਸਲੀ ਸਮੂਹਾਂ ਵਿਚਕਾਰ ਬਹੁਤ ਸਾਰੀਆਂ ਹਿੰਸਕ ਘਟਨਾਵਾਂ ਦੇਖੀਆਂ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ’ਚ ਖਾਸ ਤੌਰ ‘ਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅੱਜ ਅਸੀਂ ਇੱਥੇ ਉਸ ਦੁਖਾਂਤ ਨੂੰ ਯਾਦ ਕਰ ਰਹੇ ਹਾਂ ਜੋ 1 ਨਵੰਬਰ 1984 ਨੂੰ ਭਾਰਤ ਦੇ ਪੰਜਾਬ ਸੂਬੇ ਵਿੱਚ ਸਿੱਖਾਂ ਅਤੇ ਕੇਂਦਰ ਸਰਕਾਰ ਦਰਮਿਆਨ ਕਈ ਦਹਾਕਿਆਂ ਦੇ ਜਾਤੀ ਤਣਾਅ ਤੋਂ ਬਾਅਦ ਵਾਪਰੀ ਸੀ।