ਸ਼ਹਿਨਾਜ ਗਿੱਲ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਨਿਕਲਿਆ ਪੁਰਾਣਾ ਗੰਨਮੈਨ

386

ਪੰਜਾਬੀ ਗਾਇਕ ਅਤੇ ਬਿੱਗ ਬੌਸ ਸੀਜ਼ਨ 13 ਦੀ ਫਾਈਨਲਿਸਟ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਜਾ ਰਹੀ ਭਾਲ ‘ਤੇ ਇਹ ਪਤਾ ਚਲਿਆ ਕਿ ਅਦਾਕਾਰਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਪੁਰਾਣਾ ਗੰਨਮੈਨ ਸੀ। ਦੱਸ ਦੇਈਏ ਕਿ ਸੰਤੋਖ ਗਿੱਲ ਨੂੰ ਫੋਨ ਕਰਨ ਵਾਲੇ ਮੁਲਜ਼ਮ ਨੇ ਦੀਵਾਲੀ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਪੰਜਾਬੀ ਗਾਇਕ ਅਤੇ ਬਿੱਗ ਬੌਸ ਸੀਜ਼ਨ 13 ਦੀ ਫਾਈਨਲਿਸਟ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਜਾ ਰਹੀ ਭਾਲ ‘ਤੇ ਹੈ ਇਹ ਪਤਾ ਚਲਿਆ ਹੈ ਕਿ ਅਦਾਕਾਰਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਪੁਰਾਣਾ ਗੰਨਮੈਨ ਸੀ। ਦੱਸ ਦੇਈਏ ਕਿ ਸੰਤੋਖ ਗਿੱਲ ਨੂੰ ਫੋਨ ਕਰਨ ਵਾਲੇ ਮੁਲਜ਼ਮ ਨੇ ਦੀਵਾਲੀ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਜੰਡਿਆਲਾ ਗੁਰੂ ਇਲਾਕੇ ‘ਚ ਸੁੱਖ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਉਸ ਦੀ ਕਾਰ ‘ਤੇ ਗੋਲੀਆਂ ਚਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਸੀ।

ਸੰਤੋਖ ਗਿੱਲ ਨੇ ਦੱਸਿਆ ਸੀ ਕਿ ਸ਼ੁੱਕਰਵਾਰ ਨੂੰ ਉਹ ਕਿਸੇ ਕੰਮ ਦੇ ਸਿਲਸਿਲੇ ‘ਚ ਆਪਣੀ ਕਾਰ ‘ਚ ਤਰਨਤਾਰਨ ਵੱਲ ਜਾ ਰਹੇ ਸੀ। ਇਸੇ ਦੌਰਾਨ ਉਸ ਦੇ ਮੋਬਾਈਲ ‘ਤੇ ਅਣਪਛਾਤੇ ਨੰਬਰ ਤੋਂ ਕਾਲ ਆਈ। ਫੋਨ ਕਰਨ ਵਾਲੇ ਨੇ ਉਸ ਨੂੰ ਧਮਕੀ ਦਿੱਤੀ ਕਿ ਉਹ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਨੂੰ ਮਾਰ ਦੇਵੇਗਾ। ਫੋਨ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਉਹ ਉਨ੍ਹਾਂ ਨੂੰ ਗੋਲੀਆਂ ਨਾਲ ਨਹੀਂ ਬਲਕਿ ਟੁਕੜਿਆਂ ਵਿੱਚ ਮਾਰੇਗਾ।