ਵਿਕਰਮਜੀਤ ਸਿੰਘ: ਨੀਦਰਲੈਂਡਸ ਵੱਲੋਂ ਖੇਡਣ ਵਾਲੇ ਕ੍ਰਿਕਟਰ ਨੂੰ ਜਾਣੋ

513

19 ਸਾਲਾ ਵਿਕਰਮਜੀਤ ਸਿੰਘ ਦਾ ਜਨਮ ਪੰਜਾਬ ਦੇ ਜਲੰਧਰ ਵਿੱਚ ਹੋਇਆ ਅਤੇ ਉਨ੍ਹਾਂ ਨੇ ਕ੍ਰਿਕਟ ਦੇ ਗੁਰ ਵੀ ਭਾਰਤ ਦੀ ਹੀ ਧਰਤੀ ‘ਤੇ ਸਿੱਖੇ ਹਨ। ਹੁਣ ਉਹ ਨੀਦਰਲੈਂਡਸ ਵੱਲੋਂ ਭਾਰਤੀ ਟੀਮ ਖਿਲਾਫ਼ ਹੀ ਖੇਡ ਰਹੇ ਹਨ। #Cricket #VikramjitSingh

ਭਾਰਤ ਨੇ ਵਿਸ਼ਵ ਕੱਪ ਦੇ ਆਪਣੇ ਦੂਜੇ ਮੈਚ ਵਿੱਚ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾਇਆ। ਵਿਸ਼ਵ ਕੱਪ ਵਿੱਚ ਪਾਕਿਸਤਾਨ ਨੂੰ ਹਰਾਉਣ ਵਾਲੀ ਭਾਰਤੀ ਟੀਮ ਦੀ ਇਹ ਲਗਾਤਾਰ ਦੂਜੀ ਜਿੱਤ ਹੈ।ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨੀਦਰਲੈਂਡ ਦੇ ਸਾਹਮਣੇ 180 ਦੌੜਾਂ ਦਾ ਟੀਚਾ ਰੱਖਿਆ ਸੀ।

ਜਵਾਬ ‘ਚ ਨੀਦਰਲੈਂਡ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 123 ਦੌੜਾਂ ਹੀ ਬਣਾ ਸਕੀ।ਇਸ ਜਿੱਤ ਨਾਲ ਭਾਰਤੀ ਟੀਮ ਗਰੁੱਪ 2 ਦੀ ਅੰਕ ਸੂਚੀ ਵਿੱਚ ਪਹਿਲੇ ਨੰਬਰ ‘ਤੇ ਆ ਗਈ ਹੈ। ਭਾਰਤ ਦਾ ਅਗਲਾ ਮੈਚ ਐਤਵਾਰ ਨੂੰ ਦੱਖਣੀ ਅਫਰੀਕਾ ਨਾਲ ਹੈ।ਬੱਲੇਬਾਜ਼ਾਂ ਦੇ ਧਮਾਕੇ ਤੋਂ ਬਾਅਦ ਭਾਰਤੀ ਗੇਂਦਬਾਜ਼ ਸਿਡਨੀ ਦੇ ਮੈਦਾਨ ‘ਚ ਚਮਕੇ ਅਤੇ ਨੀਦਰਲੈਂਡ ਦੀ ਟੀਮ ਨੂੰ ਲਗਾਤਾਰ ਝਟਕੇ ਦਿੱਤੇ।

ਨੀਦਰਲੈਂਡ ਲਈ ਟਿਮ ਪ੍ਰਿੰਗਲ ਨੇ ਸਭ ਤੋਂ ਵੱਧ 20 ਦੌੜਾਂ ਬਣਾਈਆਂ। ਇਸ ਨਾਲ ਮੈਚ ‘ਚ ਭਾਰਤੀ ਗੇਂਦਬਾਜ਼ਾਂ ਦੇ ਦਬਦਬੇ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।ਭਾਰਤ ਲਈ ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਆਰ ਅਸ਼ਵਿਨ ਅਤੇ ਅਕਸ਼ਰ ਪਟੇਲ ਨੇ ਦੋ-ਦੋ ਵਿਕਟਾਂ ਲਈਆਂ।ਇਸ ਰਿਪੋਰਟ ਵਿਚ ਅਸੀਂ ਨੀਦਰਲੈਂਡਸ ਦੀ ਟੀਮ ਵੱਲੋਂ ਖੇਡੇ ਭਾਰਤੀ ਮੂਲਦੇ ਖਿਡਾਰੀ ਇੱਕ ਖਿਡਾਰੀ ਦੀ ਚਰਚਾ ਕਰਾਂਗੇ, ਜਿਨ੍ਹਾਂ ਦਾ ਨਾਮ ਹੈ ਵਿਕਰਮਜੀਤ ਸਿੰਘ।

ਭਾਰਤੀ ਪੰਜਾਬ ਦੇ ਜਲੰਧਰ ਨਾਲ ਸਬੰਧਤ 19 ਸਾਲਾ ਵਿਕਰਮਜੀਤ ਸਿੰਘ ਖੱਬੇ ਹੱਥ ਦੇ ਬੱਲੇਬਾਜ਼ ਹਨ ਅਤੇ ਉਨ੍ਹਾਂ ਨੇ ਹੁਣ ਤੱਕ 12 ਵਨਡੇਅ ਮੈਚ ਖੇਡੇ ਹਨ।ਕ੍ਰਿਕਇਨਫੋ਼ ਦੀ ਵੈੱਬਸਾਈਟ ਉੱਪਰ ਦਿੱਤੀ ਜਾਣਕਾਰੀ ਮੁਤਾਬਕ, ਇਨ੍ਹਾਂ ਮੈਚਾਂ ਵਿੱਚ ਹੁਣ ਤੱਕ ਉਨ੍ਹਾਂ ਨੇ ਕੁੱਲ 367 ਰਨ ਬਣਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਖਾਤੇ 7 ਟੀ20 ਮੈਚ ਵੀ ਦਰਜ ਹਨ।ਉਨ੍ਹਾਂ ਨੇ ਵਨਡੇਅ ਮੈਚਾਂ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਨਿਊਜ਼ੀਲੈਂਡ ਦੇ ਖ਼ਿਲਾਫ਼ ਮੈਚ ਖੇਡ ਕੇ ਕੀਤੀ ਸੀ।ਇਹ ਪਹਿਲਾ ਮੌਕਾ ਹੈ ਜਦੋਂ ਵਿਕਰਮਜੀਤ ਸਿੰਘ ਨੀਦਰਲੈਂਡਸ ਦੀ ਟੀਮ ‘ਚ ਰਹਿੰਦੇ ਹੋਏ ਭਾਰਤ ਦੇ ਖ਼ਿਲਾਫ਼ ਖੇਡ ਰਹੇ ਹਨ।

ਦਿਲਚਸਪ ਹੈ ਕਿ ਵਿਕਰਮਜੀਤ ਸਿੰਘ ਨੇ ਉਸੇ ਮੁਲਕ ਭਾਰਤ ਖਿਲਾਫ਼ ਮੈਦਾਨ ਵਿੱਚ ਉਤਰੇ ਜਿੱਥੇ ਉਨ੍ਹਾਂ ਦਾ ਜਨਮ ਹੋਇਆ ਸੀ ਅਤੇ ਜਿੱਥੇ ਉਨ੍ਹਾਂ ਕ੍ਰਿਕਟ ਦੀ ਸਿਖਲਾਈ ਵੀ ਲਈ ਹੈ।ਵਿਕਰਮਜੀਤ ਸਿੰਘ ਦਾ ਜਨਮ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਚੀਮਾ ਖੁਰਦ ਪਿੰਡ ਵਿੱਚ ਹੋਇਆ ਹੈ।ਸਾਲ 1980ਵਿਆਂ ਵਿੱਚ ਪੰਜਾਬ ਤੋਂ ਵਿਕਰਮਜੀਤ ਦੇ ਦਾਦਾ ਖੁਸ਼ੀ ਚੀਮਾ ਨੀਦਰਲੈਂਡਸ ਚਲੇ ਗਏ ਸਨ।ਉਸ ਵੇਲੇ ਵਿਕਰਮਜੀਤ ਦੇ ਪਿਤਾ ਹਰਪ੍ਰੀਤ ਸਿੰਘ ਸਿਰਫ਼ 5 ਸਾਲ ਦੇ ਸਨ।ਵਿਦੇਸ਼ ਜਾਣ ਤੋਂ ਬਾਅਦ ਵੀ ਵਿਕਰਮਜੀਤ ਦੇ ਪਰਿਵਾਰ ਦਾ ਪੰਜਾਬ ਨਾਲ ਨਾਤਾ ਜੁੜਿਆ ਰਿਹਾ।ਵਿਕਰਮਜੀਤ ਦਾ ਜਨਮ 2003 ਵਿੱਚ ਪੰਜਾਬ ‘ਚ ਹੀ ਜਲੰਧਰ ਦੇ ਪਿੰਡ ਚੀਮਾ ਖੁਰਦ ਵਿਖੇ ਹੋਇਆ ਸੀ।ਵਿਕਰਮਜੀਤ ਨੇ ਮੁੱਢਲੀ ਸਿੱਖਿਆ ਜਲੰਧਰ ਦੇ ਇਕ ਪ੍ਰਾਈਵੇਟ ਸਕੂਲ ਤੋਂ ਪ੍ਰਾਪਤ ਕੀਤੀ ।2008 ਵਿੱਚ ਵਿਕਰਮਜੀਤ ਸਿੰਘ ਪੰਜ ਸਾਲ ਦੀ ਉਮਰ ਵਿੱਚ ਨੀਦਰਲੈਂਡਸ ਚਲਾ ਗਿਆ।

ਵਿਕਰਮਜੀਤ ਦੇ ਪਿਤਾ ਵੀ ਕ੍ਰਿਕਟ ਪ੍ਰੇਮੀ ਹਨ ਅਤੇ ਉਨ੍ਹਾਂ ਨੇ ਪੁੱਤਰ ਨੂੰ ਖੇਡ ਪ੍ਰਤੀ ਉਤਸ਼ਾਹਿਤ ਕੀਤਾ।