Breaking News
Home / Punjab / ਚੰਡੀਗੜ੍ਹ ਪੁਲਿਸ ਨੇ ਭਾਜਪਾ ਆਗੂ ਦਾ ਵਿਰੋਧ ਕਰਨ ਵਾਲੇ ਨਬਾਲਗ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ ਪੁਲਿਸ ਨੇ ਭਾਜਪਾ ਆਗੂ ਦਾ ਵਿਰੋਧ ਕਰਨ ਵਾਲੇ ਨਬਾਲਗ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 17 ਜੁਲਾਈ – ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਚੰਡੀਗੜ੍ਹ ਦੇ ਸੈਕਟਰ-48 ਦੀ ਮੋਟਰ ਮਾਰਕੀਟ ’ਚ ਸਮਾਗਮ ਵਿੱਚ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਅਤੇ ਮੇਅਰ ਰਵੀਕਾਂਤ ਸ਼ਰਮਾ ਦਾ ਵਿਰੋਧ ਕੀਤਾ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਏ। ਕਿਸਾਨਾਂ ਦੇ ਵਿਰੋਧ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ, ਜਿਸ ਕਾਰਨ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਆਗੂਆਂ ਤੋਂ ਦੂਰ ਰੱਖਿਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਆਗੂਆਂ ਨੂੰ ਰੋਕਣ ਲਈ ਗੱਡੀਆਂ ’ਤੇ ਕਥਿਤ ਤੌਰ ’ਤੇ ਪੱਥਰ ਵੀ ਮਾਰਿਆ ਗਿਆ ਹੈ ਪਰ ਉਹ ਕਿਸੇ ਦੇ ਨਹੀਂ ਲੱਗਿਆ। ਪੁਲੀਸ ਨੇ ਸਹੀ ਸਲਾਮਤ ਭਾਜਪਾ ਆਗੂਆਂ ਨੂੰ ਸਮਾਗਮ ਵਾਲੀ ਥਾਂ ਤੋਂ ਭੇਜ ਦਿੱਤਾ ਗਿਆ।ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਅਤੇ ਭਾਜਪਾ ਆਗੂਆਂ ਨੂੰ ਘਰੋਂ ਬਾਹਰ ਨਿਕਲਣ ’ਤੇ ਕਿਸਾਨ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ਵਿਚ ਨਿੱਤਰਨ ਮਗਰੋਂ ਪਾਰਟੀ ਨੇ ਬਾਹਰ ਦਾ ਰਾਹ ਦਿਖਾ ਦਿੱਤਾ ਸੀ। ਇਸੇ ਤਰ੍ਹਾਂ ਹੁਣ ਬਠਿੰਡਾ ਜ਼ਿਲ੍ਹੇ ਦੇ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਮੋਹਿਤ ਗੁਪਤਾ ਨੂੰ ਵੀ ਅਨਿਲ ਜੋਸ਼ੀ ਦੀ ਰਾਹ ’ਤੇ ਚੱਲਣਾ ਮਹਿੰਗਾ ਪੈ ਗਿਆ। ਜ਼ਿਕਰਯੋਗ ਹੈ ਕਿ ਮੋਹਿਤ ਗੁਪਤਾ ਨੇ ਅਨਿਲ ਜੋਸ਼ੀ ਖ਼ਿਲਾਫ਼ ਹੋਈ ਕਾਰਵਾਈ ਵਾਲੇ ਦਿਨ ਨੂੰ ਭਾਜਪਾ ਲਈ ਕਾਲਾ ਦਿਨ ਦੱਸਿਆ ਸੀ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਅੱਜ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਨੇ ਮੋਹਿਤ ਗੁਪਤਾ ਨੂੰ ਕਾਰਨ ਨੋਟਿਸ ਜਾਰੀ ਕਰਦਿਆਂ ਦੋ ਦਿਨਾਂ ਦੇ ਅੰਦਰ-ਅੰਦਰ ਸਥਿਤੀ ਸਪੱਸ਼ਟ ਕਰਨ ਲਈ ਆਖਿਆ ਤੇ ਕਿਹਾ ਕਿ ਮੋਹਿਤ ਗੁਪਤਾ ਲਗਤਾਰ ਪਾਰਟੀ ਦੀ ਸੂਬਾਈ ਲੀਡਰਸ਼ਿਪ ਸਮੇਤ ਪਾਰਟੀ ਦੇ ਕੰਮਾਂ ’ਤੇ ਸਵਾਲ ਚੁੱਕ ਰਹੇ ਹਨ, ਜੋ ਪਾਰਟੀ ਦੇ ਅਨੁਸ਼ਾਸਨ ਭੰਗ ਕਰਨ ਵਾਲੀ ਕਾਰਵਾਈ ਹੈ। ਦੱਸਣਯੋਗ ਹੈ ਕਿ ਬਠਿੰਡਾ ਅੰਦਰ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੋਂ ਇਲਾਵਾ ਪ੍ਰਧਾਨ ਅਸ਼ਵਨੀ ਸ਼ਰਮਾ ਸਣੇ ਭਾਜਪਾ ਦੇ ਵੱਡੇ ਦਿੱਗਜ ਆਗੂਆਂ ਨੂੰ ਕਿਸਾਨੀ ਰੋਹ ਦਾ ਸਾਹਮਣਾ ਕਰਨਾ ਪਿਆ ਸੀ।

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: