Bibi Jagir Kaur ‘ਤੇ Valtoha ਦਾ ਤਿੱਖਾ ਹਮਲਾ, ਦੱਸਿਆ ਕਿਸਦੀ ਚੁੱਕ ‘ਚ ਆਏ ਜਗੀਰ ਕੌਰ

313

Bibi Jagir Kaur ‘ਤੇ Valtoha ਦਾ ਤਿੱਖਾ ਹਮਲਾ, ਦੱਸਿਆ ਕਿਸਦੀ ਚੁੱਕ ‘ਚ ਆਏ ਜਗੀਰ ਕੌਰ #VirsaSinghValtoha #BibiJagirKaur #VirsaSinghValtoha #BibiJagirKaur #Suspended #SukhbirBadal #ShiromaniAkaliDal #SGPCElections #SGPC

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ ਇਹ ਕਾਰਵਾਈ ਬੀਬੀ ਜਗੀਰ ਕੌਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਵੱਲੋਂ ਕੀਤੀ ਗਈ ਹੈ। ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿੱਚੋਂ ਮੁਅੱਤਲ ਕਰਨ ਦਾ ਐਲਨ ਕਰ ਦਿੱਤਾ ਹੈ । ਇਸ ਤੋਂ ਇਲਾਵਾ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਤੋਂ 48 ਘੰਟਿਆਂ ਵਿੱਚ ਉਨ੍ਹਾਂ ਤੋਂ ਇਸ ਸਬੰਧੀ ਜਵਾਬ ਵੀ ਮੰਗਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ 48 ਘੰਟਿਆਂ ਦੌਰਾਨ ਪਾਰਟੀ ਪੱਧਰ ਉੱਤੇ ਆਪਣਾ ਪੱਖ ਰੱਖ ਸਕਦੇ ਹਨ। ਇਸ ਤੋਂ ਇਲਾਵਾ ਉਹ ਮੀਡੀਆ ਵਿੱਚ ਐੱਸ.ਜੀ.ਪੀ.ਸੀ. ਚੋਣਾਂ ਤੋਂ ਪਿੱਛੇ ਹਟਣ ਦਾ ਵੀ ਜਲਦ ਐਲਾਨ ਕਰਨ ਇਸ ਦੇ ਨਾਲ ਹੀ ਕਮੇਟੀ ਨੇ ਇਹ ਵੀ ਕਿਹਾ ਕਿ ਜੇ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਪਾਰਟੀ ਉਨ੍ਹਾਂ ਖ਼ਿਲਾਫ਼ ਇਸ ਤੋਂ ਸਖ਼ਤ ਕਾਰਵਾਈ ਵੀ ਕਰ ਸਕਦੀ ਹੈ।

ਤੁਹਾਨੂੰ ਇਹ ਦੱਸ ਦਈਏ ਕਿ ਬੀਬੀ ਜਗੀਰ ਕੌਰ ਨੇ ਪਾਰਟੀ ਫ਼ੈਸਲੇ ਤੋਂ ਬਾਹਰ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਉਨ੍ਹਾਂ ਨੂੰ ਮਨਾਉਣ ਦੌ ਕੋਸ਼ਿਸ਼ ਵੀ ਕੀਤੀ ਸੀ ਪਰ ਬੀਬੀ ਜਗੀਰ ਕੌਰ ਨੇ ਆਪਣੇ ਫ਼ੈਸਲੇ ੳੇੱਤੇ ਕਾਇਮ ਰਹਿਣ ਦਾ ਐਲਾਨ ਕਰ ਦਿੱਤਾ ਸੀ। ਉਸ ਤੋਂ ਬਾਅਦ ਬੁੱਧਵਾਰ ਨੂੰ ਪਾਰਟੀ ਦੇ ਅਨੁਸ਼ਾਸਨੀ ਕਮੇਟੀ ਨੇ ਮੀਟਿੰਗ ਕੀਤੀ ਅਤੇ ਇਸ ਮੀਟਿੰਗ ਵਿੱਚ ਫੈਸਲਾ ਲੈ ਕੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ।