ਸ਼੍ਰੋਮਣੀ ਕਮੇਟੀ ਸਾਡੀ ਏ ਤੇ ਅਕਾਲੀ ਦਲ ਵੀ ਮੇਰਾ, ਇਹ ਤਾਂ ਵਿਚ ਗਦਾਰ ਬੈਠੇ ਹਨ: ਜਗੀਰ ਕੌਰ

244

ਬੀਬੀ ਜਗੀਰ ਕੌਰ ਨੇ ਆਖਿਆ ਹੈ ਕਿ ਉਨ੍ਹਾਂ ਨੂੰ 42 ਵੋਟਾਂ ਮਿਲੀਆਂ ਹਨ। ਧੱਕੇ ਦੇ ਬਾਵਜੂਦ ਉਨ੍ਹਾਂ ਨੂੰ ਇੰਨੀਆਂ ਵੋਟਾਂ ਮਿਲੀਆਂ ਹਨ, ਇਹ ਉਨ੍ਹਾਂ ਦੀ ਜਿੱਤ ਹੀ ਹੈ। ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਡੀ ਵੀ ਏ ਤੇ ਅਕਾਲੀ ਦਲ ਵੀ ਮੇਰਾ ਹੈ, ਇਹ ਤਾਂ ਵਿਚ ਗਦਾਰ ਬੈਠੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਵਿਚੋਂ ਕੱਢਣ ਵਾਲੇ ਇਹ ਕੌਣ ਹੁੰਦੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਹੋਏ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਜਿੱਤ ਗਏ ਹਨ, ਜਦੋਂ ਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਮਿਲੀਆਂ ਹਨ।

ਬੀਬੀ ਜਗੀਰ ਕੌਰ ਨੇ ਆਖਿਆ ਹੈ ਕਿ ਉਨ੍ਹਾਂ ਨੂੰ 42 ਵੋਟਾਂ ਮਿਲੀਆਂ ਹਨ। ਧੱਕੇ ਦੇ ਬਾਵਜੂਦ ਉਨ੍ਹਾਂ ਨੂੰ ਇੰਨੀਆਂ ਵੋਟਾਂ ਮਿਲੀਆਂ ਹਨ, ਇਹ ਉਨ੍ਹਾਂ ਦੀ ਜਿੱਤ ਹੀ ਹੈ। ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਡੀ ਵੀ ਏ ਤੇ ਅਕਾਲੀ ਦਲ ਵੀ ਮੇਰਾ ਹੈ, ਇਹ ਤਾਂ ਵਿਚ ਗਦਾਰ ਬੈਠੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਵਿਚੋਂ ਕੱਢਣ ਵਾਲੇ ਇਹ ਕੌਣ ਹੁੰਦੇ ਹਨ।

ਇਸ ਤੋਂ ਪਹਿਲਾ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਤੇ ਹੁਕਮਨਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਸ਼ੁਰੂ ਹੋਇਆ।

ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦਰ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ।

ਜਗੀਰ ਕੌਰ ਦਾ ਸਾਥ ਦੇਣ ਵਾਲਿਆਂ ‘ਤੇ ਹੋਵੇਗੀ ਕਿਹੜੀ ਕਾਰਵਾਈ ? ਸਿਕੰਦਰ ਮਲੂਕਾ ਤੇ ਮਨਤਾਰ ਬਰਾੜ ਹੋਏ ਜਗੀਰ ਕੌਰ ਨੂੰ ਸਿੱਧੇ !
#SikandarMaluka #MantarBrar #BibiJagirKaur #SGPCElections #ShiromaniAkaliDal

‘ਜਿਹੜੇ ਮਲੂਕਾ ਸਾਬ੍ਹ ਨੇ ਰਾਮ ਰਹੀਮ ਨੂੰ ਦਵਾਈ ਮੁਆਫ਼ੀ, ਉਨ੍ਹਾਂ ਨੂੰ ਬਣਾਇਆ Discipline ਕਮੇਟੀ ਦੇ ਮਾਲਕ’-ਹਾਰ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਫੁੱਟਿਆ ਗੁੱਸਾ !
#BibiJagirKaur #SikanderMaluka #SGPCElections #VotingResults #GurmeetRamRahim