Breaking News
Home / International / ਮਨੀਸ਼ਾ ਗੁਲਾਟੀ ਨੇ ਲਾਈਵ ਹੋ ਕੇ ਕੀਤਾ ਟਰੂਡੋ ਦਾ ਧੰਨਵਾਦ

ਮਨੀਸ਼ਾ ਗੁਲਾਟੀ ਨੇ ਲਾਈਵ ਹੋ ਕੇ ਕੀਤਾ ਟਰੂਡੋ ਦਾ ਧੰਨਵਾਦ

ਧੋਖਾਧੜੀ ਦੀਆਂ ਘਟਨਾਵਾਂ ਨੂੰ ਕੈਨੇਡੀਅਨ ਪੀਐਮ ਨੇ ਦੱਸਿਆ ਮੰਦਭਾਗਾ, ਦਿੱਤਾ ਸਖ਼ਤ ਕਾਰਵਾਈ ਦਾ ਭਰੋਸਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Women Commission Chairperson Manisha Gulati) ਵੱਲੋਂ ਵਿਦੇਸ਼ਾਂ ਵਿਚ ਵਿਆਹ ਤੋਂ ਬਾਅਦ ਹੋ ਰਹੀ ਧੋਖਾਧੜੀ ਦੇ ਮਾਮਲਿਆਂ ਸਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian PM Justin Trudeau) ਨੂੰ ਚਿੱਠੀ ਲਿਖੀ ਗਈ। ਮਨੀਸ਼ਾ ਗੁਲਾਟੀ ਨੇ ਘਟਨਾਵਾਂ ’ਤੇ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਸੀ। ਇਸ ਦੇ ਜਵਾਬ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਜਿਹੀਆਂ ਘਟਾਨਾਵਾਂ ਨੂੰ ਮੰਦਭਾਗਾ ਦੱਸਿਆ ਹੈ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬਾਰੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਸਟਿਨ ਟਰੂਡੋ ਕਹਿਣਾ ਹੈ ਕਿ ਕੈਨੇਡਾ ਸਰਕਾਰ ਰੁਜ਼ਗਾਰ ਲਈ ਇੱਥੇ ਆਉਣ ਵਾਲੇ ਲੋਕਾਂ ‘ਤੇ ਕੋਈ ਪਾਬੰਦੀ ਨਹੀਂ ਲਗਾਵੇਗੀ ਪਰ ਜਿਨ੍ਹਾਂ ਵਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਥੇ ਆਉਣ ਵਾਲੇ ਲੋਕ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬਚ ਸਕਜਸਟਿਨ ਟਰੂਡੋ ਵੱਲੋਂ ਧੋਖਾਧੜੀ ਦੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਦੇ ਭਰੋਸੇ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਉਹਨਾਂ ਦਾ ਧੰਨਵਾਦ ਕੀਤਾ। ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਮਨੀਸ਼ਾ ਗੁਲਾਟੀ ਨੇ ਕਿਹਾ, ‘ਮੈਂ ਕੈਨੇਡਾ ਦੇ ਮਾਨਯੋਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜੀ ਦਾ ਧੰਨਵਾਦ ਕਰਦੀ ਹਾਂ ਕਿ ਉਹਨਾਂ ਨੇ ਮੇਰਾ ਪੱਖ ਸੁਣਿਆ ਅਤੇ ਸਮਝਿਆ ਅਤੇ ਦੱਸਿਆ ਕਿ ਕਿਵੇਂ ਉਹਨਾਂ ਦੀ ਸਰਕਾਰ ਫਰਾਡ ਏਜੰਡਾ ‘ਤੇ ਸ਼ਿਕੰਜਾ ਕੱਸੇਗੀ’।ਦੇ ਹਨ।

ਅੱਜ ਮੈਂ ਕੈਨੇਡਾ ਦੇ ਮਾਨਯੋਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ Justin Trudeau ਜੀ ਨੂੰ ਇੱਕ ਪੱਤਰ ਲਿਖਿਆ ਹੈ ਜਿਸ ‘ਚ ਦਿਨੋ-ਦਿਨ ਵੱਧਦੇ ਧੋਖੇਧੜੀ ਦੇ ਮਾਮਲੇ ਬਾਰੇ ਗੱਲ੍ਹਾਂ ਸਾਹਮਣੇ ਰੱਖੀਆਂ ਗਈਆਂ।

*ਮੈਂ, ਕਨੇਡਾ ਵਿਚ ਕੋਵਿਡ ਨੂੰ ਨਜਿੱਠਣ ਲਈ ਤੁਹਾਡੇ ਦ੍ਰਿੜਤਾਪੂਰਵਕ ਪ੍ਰਬੰਧਨ ਅਤੇ ਇਨ੍ਹਾਂ ਔਂਕੜੇ ਭਰੇ ਸਮੇਂ ਦੌਰਾਨ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਦਿਲੋਂ ਸ਼ੁਭਕਾਮਨਾਵਾਂ ਭੇਜਦੀ ਹਾਂ। ਇਹ ਇੱਕ ਭਿਆਨਕ ਮਹਾਂਮਾਰੀ ਹੈ ਜਿਸ ਨਾਲ ਤੁਸੀਂ ਬਾਖ਼ੂਬੀ ਤਰੀਕੇ ਨਾਲ ਨਜਿੱਠ ਰਹੇ ਹੋ।

* ਸੱਚਮੁੱਚ, ਤੁਸੀਂ ਭਾਰਤ ਨਾਲ ਸੁਲਹਦੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦ੍ਰਿਸ਼ਟੀ ਅਤੇ ਸਮਝ ਰੱਖਦੇ ਹੋ। ਤੁਸੀਂ ਭਾਰਤੀ ਭਾਈਚਾਰੇ ਦੀ ਨਬਜ਼ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹੋ, ਖ਼ਾਸਕਰ ਪੰਜਾਬੀਆਂ ਨੂੰ ਜੋ ਤੁਹਾਡੇ ਮਹਾਨ ਦੇਸ਼ ਲਈ ਸਰਵਪੱਖੀ ਵਿਕਾਸ ਲਈ ਨਿਰੰਤਰ ਸੇਵਾ ਕਰ ਰਹੇ ਹਨ।

* ਕੈਨੇਡੀਅਨ ਸਿਟੀਜ਼ਨਸ਼ਿਪ ਦੇ ਨਾਮ ‘ਤੇ ਨਿਰਦੋਸ਼ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਦੁਨੀਆਂ ਭਰ ਵਿਚ ਵੱਸਦੇ ਪੰਜਾਬੀਆਂ ਵਿਚ ਵਿਆਪਕ ਪਰੇਸ਼ਾਨੀ ਅਤੇ ਨਿਰਾਸ਼ਾ ਪੈਦਾ ਹੋ ਰਹੀ ਹੈ।

* ਪੰਜਾਬ ਰਾਜ ਮਹਿਲਾ ਕਮਿਸ਼ਨ (PSWC) ਦੀ ਚੇਅਰਪਰਸਨ ਹੋਣ ਦੇ ਨਾਤੇ ਅਤੇ ਪੰਜਾਬੀ ਡਾਇਸਪੋਰਾ ਦੀ ਨੁਮਾਇੰਦਗੀ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਇਸ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਨਿਆਂ ਦਿਵਾਉਣ ਲਈ ਕੁਝ ਤੇਜ਼ ਅਤੇ ਸਖਤ ਕਦਮ ਚੁੱਕੇ ਜਾਣ।

* ਇੱਥੋਂ ਤੱਕ ਕਿ ਇਹ ਖ਼ਬਰਾਂ ਹਨ ਕਿ ਕੁੱਝ ਫਰੌਡ ਲੋਕਾਂ ਨੇ ਵਿਆਹ ਦੇ ਪਾਕ ਰਿਸ਼ਤੇ ਦੀ ਆੜ ਵਿੱਚ ਨਿਰਦੋਸ਼ ਪੰਜਾਬੀਆਂ ਨੂੰ ਧੋਖਾ ਦੇ ਕੇ ਜਲਦੀ ਪੈਸਾ ਬਣਾਇਆ ਹੈ। ਅਜਿਹੇ ਧੋਖੇਬਾਜ਼ ਲੋਕ ਮਨੁੱਖਤਾ ‘ਤੇ ਧੱਬਾ ਹਨ।

* ਮੈਂ ਤੁਹਾਡੇ ਧੰਨਵਾਦੀ ਹੋਵਾਂਗੀ ਜੇਕਰ ਇੱਕ ਮਜਬੂਤ ਪ੍ਰਣਾਲੀ ਲਾਗੂ ਕੀਤੀ ਜਾਵੇ, ਜਿਸ ਵਿੱਚ ਕੈਨੇਡੀਅਨ ਅਧਿਕਾਰੀ ਅਤੇ PSWC ਤਾਲਮੇਲ ਕਰਕੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੇ ਉਪਰਾਲੇ ਕਰੇ।

About admin

Check Also

ਸੂਪ ਬਣਾਉਣ ਲਈ ਕੱਟਿਆ ਸੀ ਕੋਬਰਾ, 20 ਮਿੰਟ ਬਾਅਦ ਵੱਡੇ ਸੱਪ ਨੇ ਡੰਗਿਆ, ਸ਼ੈਫ ਦੀ ਮੌਤ

ਦੱਖਣੀ ਚੀਨ ਦੇ ਗੁਆਂਗਡੋਂਗ ਸੂਬੇ ਦੇ ਫੋਸ਼ਾਨ ਸ਼ਹਿਰ ਦੇ ਰਹਿਣ ਵਾਲੇ ਸ਼ੈੱਫ ਪੇਂਗ ਫੈਨ ਇੰਡੋਚਾਈਨੀਜ਼ …

%d bloggers like this: