T20 ਵਰਲਡ ਕੱਪ ’ਚ ਪਾਕਿਸਤਾਨ ਦੀ ਹਾਰ ’ਤੇ ਮੋਗਾ ’ਚ ਭਿੜੇ ਵਿਦਿਆਰਥੀਆਂ ਦੇ ਦੋ ਗਰੁੱਪ

453

ਮੋਗਾ ਦੇ ਫਿਰੋਜ਼ਪੁਰ ਰੋਡ ਸਥਿਤ ਲਾਲਾ ਲਾਜਪਤ ਰਾਏ ਕਾਲਜ ‘ਚ ਹੋਸਟਲ ‘ਚ ਪੜ੍ਹਾਈ ਕਰ ਰਹੇ ਬਿਹਾਰ ਤੇ ਜੰਮੂ ਕਸ਼ਮੀਰ ਦੇ ਵਿਦਿਆਰਥੀ ਟੀ20 ਮੈਚ ਦੇ ਫਾਈਨਲ ਮੁਕਾਬਲੇ ਦੌਰਾਨ ਪਾਕਿਸਤਾਨ ਦੀ ਇੰਗਲੈਂਡ ਤੋਂ ਹਾਰ ਹੁੰਦੀ ਦੇਖ ਕੇਭੜਕ ਉਠੇ।ਜਾਣਕਾਰੀ ਮੁਤਾਬਕ ਬਿਹਾਰ ਦੇ ਵਿਦਿਆਰਤੀ ਇੰਗਲੈਂਡ ਦੀ ਜਿੱਤ ਦਾ ਜਸ਼ਨ ਮਨਾ ਰਹੇ ਸੀ, ਜਦੋਂ ਕਿ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਨੇ ਇਸਦਾ ਵਿਰੋਧ ਕੀਤੀ ਤਾਂ ਦੋਵਾਂ ਗੁੱਟਾਂ ਦੌਰਾਨ ਜਮ ਕੇ ਪੱਥਰਬਾਜ਼ੀ ਸ਼ੁਰੂ ਹੋ ਗਈ।ਜਿਲ੍ਹਾ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਵੱਡੇ ਪੱਧਰ ‘ਤੇ ਪੁਲਿਸ ਤਾਇਨਾਤ ਕਰ ਦਿੱਤੀ ਹੈ।

ਮੋਗਾ ਦੇ ਫ਼ਿਰੋਜ਼ਪੁਰ ਰੋਡ ਸਥਿਤ ਲਾਲਾ ਲਾਜਪਤ ਰਾਏ ਕਾਲਜ ਦੇ ਹੋਸਟਲ ’ਚ ਪੜ੍ਹਾਈ ਕਰ ਰਹੇ ਬਿਹਾਰ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀ ਟੀ-20 ਵਰਲਡ ਕੱਪ ਦੇ ਫਾਈਨਲ ਮੈਚ ਦੌਰਾਨ ਇੰਗਲੈਂਡ ਖ਼ਿਲਾਫ਼ ਪਾਕਿਸਤਾਨ ਦੀ ਹਾਰ ਨੂੰ ਦੇਖ ਕੇ ਭੜਕ ਗਏ।

ਪਤਾ ਲੱਗਾ ਹੈ ਕਿ ਬਿਹਾਰ ਦੇ ਵਿਦਿਆਰਥੀ ਇੰਗਲੈਂਡ ਦੀ ਜਿੱਤ ਦਾ ਜਸ਼ਨ ਮਨਾ ਰਹੇ ਸਨ, ਉਥੇ ਹੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ ਇਸ ਦਾ ਵਿਰੋਧ ਕੀਤਾ ਅਤੇ ਦੋਵਾਂ ਗਰੁੱਪਾਂ ਵਿਚਾਲੇ ਜੰਮ ਕੇ ਪਥਰਾਅ ਸ਼ੁਰੂ ਹੋ ਗਿਆ। ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਵੱਡੀ ਪੱਧਰ ’ਤੇ ਪੁਲਸ ਤਾਇਨਾਤ ਕਰ ਦਿੱਤੀ ਹੈ।

ਇੰਗਲੈਂਡ ਨੇ ਪਾਕਿਸਤਾਨ ਦਾ ਵਿਸ਼ਵ ਚੈਂਪੀਅਨ ਬਣਨ ਦਾ ਸੁਪਨਾ ਤੋੜ ਦਿੱਤਾ ਹੈ। ਐਤਵਾਰ ਨੂੰ ਮੈਲਬੌਰਨ ‘ਚ ਹੋਏ ਫਾਈਨਲ ਮੈਚ ‘ਚ ਇੰਗਲੈਂਡ ਨੇ ਪੰਜ ਵਿਕਟਾਂ ਨਾਲ ਜਿੱਤ ਦਰਜ ਕਰਕੇ ਟੀ-20 ਵਿਸ਼ਵ ਕੱਪ 2022 ਦਾ ਖਿਤਾਬ ਜਿੱਤ ਲਿਆ। ਫਾਈਨਲ ਦੇ ਨਤੀਜੇ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਕ੍ਰਿਕਟਰਾਂ ਦੀ ਪ੍ਰਤੀਕਿਰਿਆ ਵੀ ਆਈ, ਜੋ ਸੋਸ਼ਲ ਮੀਡੀਆ ‘ਤੇ ਹਾਵੀ ਰਹੀ।

ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ ਨੇ ਵਿਸ਼ਵ ਕੱਪ ‘ਚ ਹਾਰ ਤੋਂ ਬਾਅਦ ਟੁੱਟੇ ਦਿਲ ਦਾ ਇਮੋਜੀ ਟਵੀਟ ਕੀਤਾ, ਜਿਸ ਦਾ ਜਵਾਬ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਦਿੱਤਾ, ਜੋ ਵਾਇਰਲ ਹੋ ਗਿਆ। ਮੁਹੰਮਦ ਸ਼ਮੀ ਨੇ ਲਿਖਿਆ ਕਿ ਮਾਫ ਕਰਨਾ ਭਰਾ, ਇਸ ਨੂੰ ਕਰਮ ਕਹਿੰਦੇ ਹਨ।

‘Sorry brother…’: Mohammed Shami drops epic ‘karma’ post for Shoaib Akhtar after ENG beat PAK to win T20 World Cup