Breaking News
Home / Punjab / ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੰਡੀਗੜ੍ਹ ਮਟਕਾ ਚੌਕ ’ਚ ਬੈਠੇ ਨਿਹੰਗ ਸਿੰਘ ਤੋਂ ਆਸ਼ੀਰਵਾਦ ਲੈਣ ਪਹੁੰਚੇ ਸੁਖਬੀਰ ਬਾਦਲ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੰਡੀਗੜ੍ਹ ਮਟਕਾ ਚੌਕ ’ਚ ਬੈਠੇ ਨਿਹੰਗ ਸਿੰਘ ਤੋਂ ਆਸ਼ੀਰਵਾਦ ਲੈਣ ਪਹੁੰਚੇ ਸੁਖਬੀਰ ਬਾਦਲ

ਚੰਡੀਗੜ੍ਹ, 24 ਜੁਲਾਈ – ਖੇਤੀ ਕਾਨੂੰਨਾਂ ਖ਼ਿਲਾਫ਼ ਚੰਡੀਗੜ੍ਹ ਦੇ ਮਟਕਾ ਚੌਕ ਵਿੱਚ ਪੱਕਾ ਮੋਰਚਾ ਲਾਈ ਬੈਠੇ ਬਾਬਾ ਲਾਭ ਸਿੰਘ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਹੁੰਚੇ। ਉਨ੍ਹਾਂ ਕਿਹਾ ਕਿ ਸੰਸਦ ਸੈਸ਼ਨ ਦੌਰਾਨ ਬਾਬਾ ਲਾਭ ਸਿੰਘ ਦੀ ਵੀਡਿਓ ਦੇਖੀ ਕਿ ਉਹ ਮੀਂਹ ਅਤੇ ਝੱਖੜ ਵਿੱਚ ਕਿਸਾਨੀ ਦਾ ਝੰਡਾ ਝੂਲਾ ਰਹੇ ਹਨ। ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਬਾਬਾ ਲਾਭ ਸਿੰਘ ਨੇ 6 ਮਹੀਨਿਆਂ ਤੋਂ ਮਟਕਾ ਚੌਕ ਵਿੱਚ ਪੱਕਾ ਮੋਰਚਾ ਲਾਇਆ ਹੋਇਆ ਹੈ, ਜਿਨ੍ਹਾਂ ਨੂੰ ਕਈ ਵਾਰ ਚੰਡੀਗੜ੍ਹ ਪੁਲੀਸ ਵੱਲੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਮਯਾਬ ਨਹੀਂ ਹੋ ਸਕੀ। ਮਟਕਾ ਚੌਕ ਵਿੱਚ ਰੋਜ਼ ਸ਼ਾਮ ਨੂੰ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਨੌਜਵਾਨ, ਬਜ਼ੁਰਗ, ਔਰਤਾਂ ਅਤੇ ਬੱਚੇ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ।

ਸੁਖਬੀਰ ਬਾਦਲ ਨੇ ਫੇਸਬੁੱਕ ਤੇ ਲਿਖਿਆ-
ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਅੱਜ ਬਾਬਾ ਲਾਭ ਸਿੰਘ ਜੀ ਨਾਲ ਮੁਲਾਕਾਤ ਕਰਨਾ, ਕਿਸਾਨ ਅੰਦੋਲਨ ਦੀ ਭਾਵਨਾ ਨੂੰ ਸੱਚੀ ਸ਼ਰਧਾਂਜਲੀ ਵਰਗਾ ਮਹਿਸੂਸ ਹੋਇਆ। ਚੌਂਕ ‘ਤੇ ਆਪਣਾ ਅੰਦੋਲਨ ਜਾਰੀ ਰੱਖਦੇ ਹੋਏ ਪਿਛਲੇ 5 ਮਹੀਨਿਆਂ ਤੋਂ ਬਾਬਾ ਜੀ ਨੇ ਹਰ ਮੁਸ਼ਕਿਲ ਦਾ ਖਿੜੇ ਮੱਥੇ ਸਾਹਮਣਾ ਕੀਤਾ ਹੈ। ਸਾਡੇ ਸਾਰਿਆਂ ਲਈ ਉਹ ਇੱਕ ਯਾਦਗਾਰੀ ਸਬਕ ਅਤੇ ਪ੍ਰੇਰਨਾ ਸਾਬਤ ਹੋਏ ਹਨ। ਬਾਬਾ ਜੀ ਸੱਚੀ ਅਤੇ ਨਿਰਸੁਆਰਥ ਸੇਵਾ ਦਾ ਸਰੂਪ ਹਨ।
Visiting Baba Labh Singh ji at Matka chowk in Chandigarh today was like paying homage to the very spirit of the #KisanAndolan. Babaji has braved everything to remain at the chowk for 5 months now. We must all learn from him. He is a true inspiration of selfless service.

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: