ਪੰਜਾਬ ‘ਚ ਪੁਲਿਸ ਵਾਲੇ ਹੀ ਉੱਡਾ ਰਹੇ ਮਾਨ ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ

150

ਵਿਆਹ ‘ਚ ਦੋਵੇਂ ਹੱਥਾਂ ‘ਚ ਪਿਸਟਲ ਫੜ ਕੱਢ ਰਿਹਾ ਸੀ ਫਾਇਰ – ਪੁਲਿਸ ਨੇ ਕੀਤੀ FIR ਦਰਜ ਪੰਜਾਬ ‘ਚ ਪੁਲਿਸ ਵਾਲੇ ਹੀ ਉੱਡਾ ਰਹੇ ਮਾਨ ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ, ਵਿਆਹ ‘ਚ ਫਾਇਰਿੰਗ ਕਰਨ ਦਾ ਪੁਲਿਸ ਕਰਮਚਾਰੀ ਦਾ ਵੀਡੀਓ ਵਾਇਰਲ

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਖ਼ਤਮ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਪਰ ਸਰਕਾਰ ਦੀਆਂ ਹਿਦਾਇਤਾਂ ਨੂੰ ਟਿੱਚ ਜਾਣਦੇ ਸੋਸ਼ਲ ਮੀਡੀਆ ‘ਤੇ ਵਿਆਹ ਦੌਰਾਨ ਫਾਈਰਿੰਗ ਦਾ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਗੋਲੀਆਂ ਚਲਾਉਣ ਵਾਲਾ ਵੀ ਕੋਈ ਆਮ ਵਿਅਕਤੀ ਨਹੀਂ ਸਗੋਂ ਇੱਕ ਪੁਲਿਸ ਮੁਲਾਜ਼ਮ ਹੈ। ਜੋਂ ਵਿਆਹ ਸਮਾਗਮ ਦੌਰਾਨ ਦੋਵਾਂ ਹੱਥਾਂ ‘ਚ ਪਿਸਤੌਲਾਂ ਫੜ੍ਹ ਕੇ ਹਵਾਈ ਫਾਈਰਿੰਗ ਕਰ ਰਿਹਾ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਸਰਕਾਰ ਵੱਲੋਂ ਵਿਆਹ ਸਮਾਗਮਾਂ ‘ਚ ਗੋਲੀਆਂ ਚਲਾਉਣ ਤੇ ਹਥਿਆਰ ਦਿਖਾਉਣ ‘ਤੇ ਪਾਬੰਦੀ ਲਗਾਈ ਗਈ ਸੀ। ਇਸ ਦੇ ਬਾਵਜੂਦ ਵੀ ਲੋਕ ਬਾਜ਼ ਨਹੀਂ ਆ ਰਹੇ। ਸੂਬੇ ‘ਚ ਆਏ ਦਿਨ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਮਾਮਲੇ ‘ਚ ਥਾਣਾ ਮਜੀਠਾ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵਿਅਕਤੀ ਜੋ ਗੋਲੀ ਚਲਾ ਰਿਹਾ ਹੈ ਸਾਕਾ ਨੰਗਲ ਵਿੱਚ ਬਤੌਰ ਪੁਲਿਸ ਮੁਲਾਜ਼ਮ ਤੈਨਾਤ ਹੈ। ਜਿਸ ਦੀ ਪਹਿਚਾਨ ਦਿਲਜੋਤ ਸਿੰਘ ਨਿਵਾਸੀ ਪਿੰਡ ਭੰਗਾਲੀ ਕਲ੍ਹਾ ਦੇ ਰੂਪ ਵਿਚ ਹੋਈ।

ਇਸ ਮਾਮਲੇ ‘ਚ ਮਜੀਠਾ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਫਿਲਹਾਲ ਇਹ ਫ਼ਰਾਰ ਹੈ। ਇਸ ਮਗਰੋਂ ਪੁਲੀਸ ਨੇ ਦਿਲਜੋਧ ਖ਼ਿਲਾਫ਼ ਆਈਪੀਸੀ 188 ਅਤੇ 336 ਤਹਿਤ ਕੇਸ ਦਰਜ ਕਰ ਲਿਆ ਹੈ।