Punjab: School gets show cause notice for ‘banning entry of grandparents at function’
ਚੰਡੀਗੜ੍ਹ: ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆਂ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜੋ ਕਿ ਸਾਡੇ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ।
ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ। ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀਂ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।
Punjab school education minister Harjot Bains said that the state education department has issued show cause notice to Green Grove Public School, Khanna, for banning the entry of grandparents at the annual day function of the school.
The school management has been asked to submit a reply to the notice through the District Education officer (DEO), Ludhiana, within two days.
Bains said that it had come to his notice that it was mentioned on a slip enclosed with the invitation that only parents of the wards were invited for the function held on November 20.