Vicky Middukhera ਦੇ ਭਰਾ ਨੇ ਮੋਬਾਈਲ ਫੋਨ ਤੇ ਦਸਤਾਵੇਜ਼ ਜਮ੍ਹਾਂ ਕਰਵਾਏ

298

Vicky Middukhera’s brother gives phone, documents to police ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਮਾਨਸਾ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਤਹਿਤ ਅੱਜ ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਸਿੰਘ ਮਿੱਡੂਖੇੜਾ ਤੋਂ ਉਸ ਦਾ ਮੋਬਾਈਲ ਫੋਨ ਅਤੇ ਹੋਰ ਦਸਤਾਵੇਜ਼ ਹਾਸਲ ਕੀਤੇ ਗਏ ਹਨ। ਅਜੈ ਪਾਲ ਅੱਜ ਇਥੇ ਉਕਤ ਸਾਮਾਨ ਪੁਲੀਸ ਹਵਾਲੇ ਕਰਕੇ ਵਾਪਸ ਚਲਾ ਗਿਆ ਹੈ। SAD leader Vicky Middukhera’s brother Ajaypal Singh Middukhera today submitted his mobile phone and some documents to the police in Sidhu Moosewala case.

ਇੱਕ ਹਫ਼ਤੇ ਦੌਰਾਨ ਉਸ ਨੂੰ ਅੱਜ ਦੂਜੀ ਵਾਰ ਬੁਲਾਇਆ ਗਿਆ ਹੈ। ਪਹਿਲੇ ਗੇੜੇ ਦੌਰਾਨ ਪੁਲੀਸ ਵੱਲੋਂ ਅਜੈ ਪਾਲ ਸਿੰਘ ਮਿੱਡੂਖੇੜਾ ਤੋਂ ਲੰਬੀ ਪੁੱਛ-ਪੜਤਾਲ ਕੀਤੀ ਗਈ ਸੀ। ਇਸ ਤੋਂ ਪਹਿਲਾਂ ਮਾਨਸਾ ਪੁਲੀਸ ਨੇ ਕੱਲ੍ਹ ਸੀਆਈਏ ਥਾਣਾ ਮਾਨਸਾ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਵੀ ਪੁੱਛ-ਪੜਤਾਲ ਕੀਤੀ ਸੀ।

ਜਾਣਕਾਰੀ ਮੁਤਾਬਕ ਮਾਨਸਾ ਪੁਲਿਸ ਵੱਲੋਂ ਇਸ ਕੇਸ ਵਿੱਚ ਬਾਵਾ ਸੰਧੂ ਤੇ ਉਸ ਦੇ ਦੋ ਨੇੜਲੇ ਸਾਥੀਆਂ ਨੂੰ ਵੀ ਤਲਬ ਕੀਤਾ ਹੋਇਆ ਹੈ, ਬਾਵਾ ਸੰਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨੇੜਲਾ ਸਾਥੀ ਦੱਸਿਆ ਜਾਂਦਾ ਹੈ। ਇਨ੍ਹਾਂ ਦੇ ਅਗਲੇ ਦਿਨਾਂ ਦੌਰਾਨ ਪੁੱਛ-ਪੜਤਾਲ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।On Wednesday, the Mansa police had interrogated Punjabi singer Babbu Maan and Mankirt Aulakh at the CIA police station, Mansa. It is learnt that Mankirat was questioned over his “closeness” with Youth Akali Dal leader Vicky Middukhera

ਗਾਇਕਾਂ ਤੋਂ ਇਲਾਵਾ ਪੁਲਿਸ ਨੇ ਸੰਗੀਤ ਨਿਰਦੇਸ਼ਕ ਨਿਸ਼ਾਨ ਸਿੰਘ ਨੂੰ ਵੀ ਤਫਤੀਸ਼ ’ਚ ਸ਼ਾਮਲ ਕੀਤਾ ਹੈ, ਜੋ ਇੱਕ ਸੀਨੀਅਰ ਪੁਲੀਸ ਅਧਿਕਾਰੀ ਦਾ ਪੁੱਤਰ ਹੈ। ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ ਇਸ ਕੇਸ ਸਬੰਧੀ ਕਈ ਲੋਕਾਂ ਤੋਂ ਲੋੜੀਂਦੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੁਲਿਸ ਵੱਲੋਂ ਇਸ ਕੇਸ ਦੀ ਜਾਂਚ ਵਿੱਚ ਲਿਆਂਦੀ ਤੇਜ਼ੀ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। The sources said Bawa Sandhu, who is a close associate of a senior Congress leader, has also summoned by the Mansa police in the case. Besides, two other residents of Muktsar district have been called. Apart from the singers, the police have included the name of music director Nishan Singh, reportedly the son of a senior police official, in the investigation.