Harsimrat Badal’s swipe at Bhagwant Mann in Parliament

129

“If CM is like this then you can imagine what will be the condition of the state. We find ‘Don’t drink and drive’ written on the roads but they are drinking and driving the state,” Harsimrat Kaur Badal said during a debate in the Lok Sabha.ਸਾਂਸਦ ਹਰਸਿਮਰਤ ਕੌਰ ਨੇ ਇਹ ਵੀ ਕਿਹਾ ਕਿ ਜੇਕਰ ਮੁੱਖ ਮੰਤਰੀ ਇਸ ਤਰ੍ਹਾਂ ਰਹੇ ਤਾਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਸੂਬੇ ਦੀ ਹਾਲਤ ਕੀ ਹੋਵੇਗੀ?


ਨਵੀਂ ਦਿੱਲੀ- ਦੇਸ਼ ਭਰ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ-ਫੁੱਲ ਰਿਹਾ ਹੈ। ਖਾਸ ਕਰਕੇ ਪੰਜਾਬ ਨਸ਼ਿਆਂ ਦੇ ਮਾਮਲੇ ਵਿੱਚ ਹਮੇਸ਼ਾ ਚਰਚਾ ਵਿੱਚ ਰਹਿੰਦਾ ਹੈ। ਇਸ ਕਾਰਨ ਇਸ ਨੂੰ ਉੜਤਾ ਪੰਜਾਬ ਦਾ ਨਾਂ ਵੀ ਦਿੱਤਾ ਗਿਆ ਹੈ। ਪੰਜਾਬ ‘ਚ ਨਸ਼ਿਆਂ ਦੇ ਮਾਮਲੇ ‘ਤੇ ਹਮੇਸ਼ਾ ਹੀ ਸਿਆਸਤ ਗਰਮ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (SAD) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਸੰਸਦ ਦੇ ਸਰਦ ਰੁੱਤ ਸੈਸ਼ਨ (Parliament Winter Session) ਵਿੱਚ ਚਰਚਾ ਦੌਰਾਨ ਪੰਜਾਬ ਦੇ ਨਸ਼ਿਆਂ ਨਾਲ ਸਬੰਧਤ ਮਾਮਲਾ ਉਠਾਇਆ ਹੈ। ਹਰਸਿਮਰਤ ਕੌਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ‘ਤੇ ਨਿਸ਼ਾਨਾ ਸਾਧਿਆ ਹੈ।

ਦੱਸ ਦਈਏ ਕਿ ਮੰਗਲਵਾਰ ਨੂੰ ਨਿਯਮ 193 ਦੇ ਤਹਿਤ ਪੇਸ਼ ਪ੍ਰਸਤਾਵ ‘ਤੇ ‘ਦੇਸ਼ ‘ਚ ਨਸ਼ੇ ਦੀ ਸਮੱਸਿਆ ਅਤੇ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਦੇ ਸਬੰਧ ‘ਚ’ ਚਰਚਾ ਕੀਤੀ ਗਈ ਸੀ। ਇਸ ਚਰਚਾ ਵਿੱਚ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਨੇ ਨਸ਼ਿਆਂ ਸਬੰਧੀ ਬਿਆਨ ਦਿੱਤੇ।

ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਸੈਸ਼ਨ ਦੌਰਾਨ ਚਰਚਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸਾਡੇ ਸੂਬੇ (ਪੰਜਾਬ) ਦੇ ਮੁੱਖ ਮੰਤਰੀ ਕੁਝ ਮਹੀਨੇ ਸਦਨ ‘ਚ ਇਕੱਠੇ ਬੈਠਦੇ ਸਨ। ਉਨ੍ਹਾਂ ‘ਤੇ ਚੁਟਕੀ ਲੈਂਦਿਆਂ ਇਹ ਵੀ ਕਿਹਾ ਕਿ ਜਿਹੜਾ ਵਿਅਕਤੀ ਸ਼ਰਾਬ ਪੀ ਕੇ ਸੰਸਦ ‘ਚ ਆਉਂਦਾ ਸੀ, ਉਹੀ ਹੁਣ ਰਾਜ ਚਲਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਬੈਠੇ ਮੈਂਬਰਾਂ ਨੇ ਵੀ ਸੀਟਾਂ ਬਦਲਣ ਦੀ ਸ਼ਿਕਾਇਤ ਕੀਤੀ ਸੀ।

ਸਾਂਸਦ ਹਰਸਿਮਰਤ ਕੌਰ ਨੇ ਇਹ ਵੀ ਕਿਹਾ ਕਿ ਜੇਕਰ ਮੁੱਖ ਮੰਤਰੀ ਇਸ ਤਰ੍ਹਾਂ ਰਹੇ ਤਾਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਸੂਬੇ ਦੀ ਹਾਲਤ ਕੀ ਹੋਵੇਗੀ? ਸੜਕ ‘ਤੇ ਚੱਲਦੇ ਸਮੇਂ, ਅਸੀਂ ਸੜਕਾਂ ‘ਤੇ ‘ਡਰਿੰਕ ਐਂਡ ਡਰਾਈਵ ਨਾ ਕਰੋ’ ਦੇ ਨਾਅਰੇ ਦੇਖਦੇ ਹਾਂ। ਪਰ ਇੱਥੇ ਤਾਂ ਮਾਮਲਾ ਹੋਰ ਵੀ ਗੰਭੀਰ ਹੈ, ਉਹ ਸ਼ਰਾਬ ਪੀ ਕੇ ਰਾਜ ਚਲਾ ਰਹੇ ਹਨ।

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲਿਆ। ਸੰਸਦ ਦੇ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡੇ ਸੂਬੇ ਦਾ ਮੁੱਖ ਮੰਤਰੀ ਕੁਝ ਮਹੀਨੇ ਪਹਿਲਾਂ ਸਦਨ ਵਿੱਚ ਨਸ਼ੇ ਦੀ ਹਾਲਤ ਵਿੱਚ ਬੈਠਦੇ ਸਨ। ਉਹ ਹੁਣ ਸੂਬਾ ਚਲਾ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਕੋਲ ਬੈਠਣ ਵਾਲੇ ਮੈਂਬਰਾਂ ਨੇ ਤਾਂ ਸੀਟ ਬਦਲਣ ਦੀ ਸ਼ਿਕਾਇਤ ਕਰ ਦਿੱਤੀ ਸੀ।

ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲਿਆ। ਸੰਸਦ ਦੇ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡੇ ਸੂਬੇ ਦਾ ਮੁੱਖ ਮੰਤਰੀ ਕੁਝ ਮਹੀਨੇ ਪਹਿਲਾਂ ਸਦਨ ਵਿੱਚ ਨਸ਼ੇ ਦੀ ਹਾਲਤ ਵਿੱਚ ਬੈਠਦੇ ਸਨ। ਉਹ ਹੁਣ ਸੂਬਾ ਚਲਾ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਕੋਲ ਬੈਠਣ ਵਾਲੇ ਮੈਂਬਰਾਂ ਨੇ ਤਾਂ ਸੀਟ ਬਦਲਣ ਦੀ ਸ਼ਿਕਾਇਤ ਕਰ ਦਿੱਤੀ ਸੀ।

ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ ਪਾਰਲੀਮੈਂਟ ਵਿੱਚ 11 ਵਜੇ ਨਸ਼ੇ ਦੀ ਹਾਲਤ ‘ਚ ਆਉਂਦਾ ਸੀ, ਉਹ ਅੱਜ ਸੂਬਾ ਚਲਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀ ਹੈ।

ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਕਾਂਗਰਸੀ ਆਗੂ ਰਵਨੀਤ ਬਿੱਟੂ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਤਿੱਖੇ ਤੰਜ ਕੱਸੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਹੈ ਅਤੇ ਨਸ਼ੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਪੰਜਾਬ ਦੀਆਂ ਸੜਕਾਂ ‘ਤੇ ਲਿਿਖਆ ਹੁੰਦਾ ਹੈ ਕਿ ਸ਼ਰਾਬ ਪੀ ਕੇ ਗੱਡੀ ਨਾ ਚਲਾਓ ਪਰ ਪੰਜਾਬ ‘ਚ ਸਰਕਾਰ ਸ਼ਰਾਬ ਪੀ ਕੇ ਚੱਲ ਰਹੀ ਹੈ।ਪੰਜਾਬ ਦੇ ਅਜਿਹੇ ਹਾਲਾਤ ਬਣ ਗਏ ਹਨ।

ਹਰਸਿਮਰਤ ਕੌਰ ਬਾਦਲਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੀਆਂ ਵਿਧਾਨਸਭਾ ਚੋਣਾਂ ਜਿੱਤਣ ਲਈ ਭਗਵਤ ਮਾਨ ਨੇ ਆਪਣੀ ਮਾਂ ਦੀ ਸਹੁੰ ਚੁੱਕੀ ਸੀ ਕਿ ਅੱਜ ਤੋਂ ਬਾਅਦ ਸ਼ਰਾਬ ਨੂੰ ਹੱਥ ਨਹੀਂ ਲਾਉਣਗੇ। ਕੇਜਰੀਵਾਲ ਨੇ ਕਿਹਾ ਸੀ ਕਿ ਭਗਵੰਤ ਮਾਨ ਨੇ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ 10 ਮਹੀਨਿਆਂ ਵਿੱਚ ਸਾਡੇ ਪੰਜਾਬ ਦੀ ਹਾਲਤ ਵਿੱਗੜ ਗਈ ਹੈ।

Shiromani Akali Dal leader Harsimrat Kaur Badal Tuesday targeted Punjab chief minister Bhagwant Mann and claimed he attended Parliament proceedings in an “inebriated state” which, she said, had also triggered requests from other members (who sat near him) for a change in the seating arrangement. She claimed this happened months ago (when Mann was a member of the Lok Sabha member until he became the Punjab chief minister), but added this was reflective of the current state of affairs in Punjab. “…they are drinking and driving the state,” she said.