Breaking News
Home / National / ਹਨੀ ਸਿੰਘ ਖ਼ਿਲਾਫ਼ ਪਤਨੀ ਨੇ ਦਰਜ ਕਰਵਾਇਆ ਕੇਸ

ਹਨੀ ਸਿੰਘ ਖ਼ਿਲਾਫ਼ ਪਤਨੀ ਨੇ ਦਰਜ ਕਰਵਾਇਆ ਕੇਸ

ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ

ਬਾਲੀਵੁੱਡ ਗਾਇਕ ਅਤੇ ਅਭਿਨੇਤਾ ‘ਯੋ ਯੋ ਹਨੀ ਸਿੰਘ’ (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰ ਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਗਾਇਕ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਬਾਰੇ ਉਸ ਤੋਂ ਜਵਾਬ ਮੰਗਿਆ ਹੈ ।

ਫਿਲਮ ਇੰਡਸਟਰੀ ਦੇ ਮਸ਼ਹੂਰ ਰੈਪਰ ਤੇ ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ ਘਰੇਲੂ ਹਿੰ ਸਾ ਦਾ ਮਾਮਲਾ ਦਰਜ ਹੋਇਆ ਹੈ। ਹਨੀ ਸਿੰਘ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਨੇ ਇਹ ਕੇਸ ਦਰਜ ਕਰਵਾਇਆ ਹੈ। ਸ਼ਾਲਿਨੀ ਨੇ ‘ਘਰੇਲੂ ਹਿੰ ਸਾ ਤੋਂ ਮਹਿਲਾ ਸੁਰੱਖਿਆ ਐਕਟ 2005’ ਅਧੀਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਆਪਣੇ ਪਤੀ ਹਨੀ ਸਿੰਘ ਖ਼ਿਲਾਫ ਪਟੀਸ਼ਨ ਦਾਇਰ ਕੀਤੀ ਹੈ।

ਤੀਸ ਹਜ਼ਾਰੀ ਕੋਰਟ ਦੀ ਮੁੱਖ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਸਾਹਮਣੇ ਅੱਜ ਯਾਨੀ 3 ਅਗਸਤ ਨੂੰ ਮਾਮਲਾ ਦਰਜ ਕਰਵਾਇਆ ਗਿਆ। ਸ਼ਾਲਿਨੀ ਵੱਲੋਂ ਕੇਸ ਦਰਜ ਕਰਵਾਉਣ ਤੋਂ ਬਾਅਦ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਵੱਲੋਂ ਗਾਇਕ ਤੇ ਐਕਟਰ ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਕੇ ਇਸ ਮਾਮਲੇ ’ਚ ਉਨ੍ਹਾਂ ਦਾ ਜਵਾਬ ਤਲਬ ਕੀਤਾ ਗਿਆ ਹੈ। ਹਨੀ ਸਿੰਘ ਨੂੰ ਅਦਾਲਤ ਨੇ 28 ਅਗਸਤ ਤਕ ਆਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।

About admin

Check Also

ਤਾਲਿਬਾਨ ਦੀ ਭਾਰਤ ਨੂੰ ਖੁੱਲ੍ਹੀ ਚਿਤਾਵਨੀ- ‘ਅਫਗਾਨਿਸਤਾਨ ਵਿਚ ਫੌਜ ਭੇਜੀ ਤਾਂ ਚੰਗਾ ਨਹੀਂ ਹੋਵੇਗਾ’

ਅਫਗਾਨਿਸਤਾਨ ਵਿੱਚ ਤੇਜ਼ੀ ਨਾਲ ਆਪਣਾ ਦਾਇਰਾ ਵਧਾ ਰਹੇ ਤਾਲਿਬਾਨ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ। …

%d bloggers like this: