‘ਆਪ’ MLA ਗੋਲਡੀ ਕੰਬੋਜ ‘ਤੇ ਹ+ਮ+ਲਾ, ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ

128

ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਗੋਲਡੀ ਕੰਬੋਜ ‘ਤੇ ਜਾਨਲੇਵਾ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਜਿਸ ਦੇ ਦੋਸ਼ ‘ਚ 3 ਲੋਕਾਂ ਦੇ ਖਿਲਾਫ਼ ਬਾਏ ਨਾਮ ਅਤੇ 10 ਤੋਂ 15 ਅਣਪਛਾਤਿਆਂ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਗੋਲਡੀ ਕੰਬੋਜ ‘ਤੇ ਜਾਨਲੇਵਾ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਜਿਸ ਦੇ ਦੋਸ਼ ‘ਚ 3 ਲੋਕਾਂ ਦੇ ਖਿਲਾਫ਼ ਬਾਏ ਨਾਮ ਅਤੇ 10 ਤੋਂ 15 ਅਣਪਛਾਤਿਆਂ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਦਰਅਸਲ ਚੱਕ ਜਾਨੀਸਰ ਪਿੰਡ ਵਿਖੇ ਇਕ ਸਰਕਾਰੀ ਪ੍ਰੋਗਰਾਮ ਵਿਚ ਵਿਧਾਇਕ ਜਗਦੀਪ ਗੋਲਡੀ ਕੰਬੋਜ ਪਹੁੰਚੇ ਸਨ।

ਜਿੱਥੇ ਅਕਾਲੀ ਵਰਕਰਾਂ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ‘ਚ ਕਿਸੇ ਗੱਲ ਨੂੰ ਲੈ ਕੇ ਕਹਾਸੁਣੀ ਹੋ ਗਈ ਤੇ ਬਾਅਦ ਵਿੱਚ ਇੱਟਾਂ ਰੋੜੇ ਚੱਲ ਪਏ। ਦੱਸਿਆ ਜਾ ਰਿਹਾ ਕਿ ਵਿਧਾਇਕ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਵਿਚ ਹੁਣ ਜਲਾਲਾਬਾਦ ਦੀ ਥਾਣਾ ਵੈਰੋਕਾ ਪੁਲਿਸ ਨੇ ਧਾਰਾ 307 ਦੇ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਹੈ।