ਇਤਿਹਾਸ ਨੂੰ ਬਦਲਣ ਦੀਆਂ ਚੱਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਤੋਂ ਕੌਮ ਨੂੰ ਸੁਚੇਤ ਹੋਣ ਦੀ ਲੋੜ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

172

ਅਜੋਕੀ ਨੌਜੁਆਨੀ ਨੂੰ ਆਪਣੇ ਇਤਿਹਾਸ ਤੋਂ ਵਾਕਫ ਕਰਵਾਉਣ ਦੀ ਵੱਡੀ ਲੋੜ: ਗਿਆਨੀ ਹਰਪ੍ਰੀਤ ਸਿੰਘ

Qaum should be aware of mischievous conspiracies to change history: Harjinder Singh Dhami

Great need to make today’s youth aware of their history: Giani Harpreet Singh

ਇਸੇ ਦੌਰਾਨ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਜੀ ਦੇ ਸਾਹਿਬਜ਼ਾਦਿਆਂ ਵੱਲੋਂ ਸ਼ਹਾਦਤ ਦੇ ਕੇ ਪਾਈਆਂ ਪੈੜਾਂ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦੇ ਸਾਡੇ ਬਾਬੇ ਹਨ, ਜਿਨ੍ਹਾਂ ਦੀ ਸ਼ਹਾਦਤ ਕੌਮ ਦੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਤਿਹਾਸ ਅਤੇ ਵਿਰਾਸਤ ਨੂੰ ਬਦਲਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ ਹੈ ਅਤੇ ਸਮੁੱਚੀ ਕੌਮ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ’ਤੇ ਵੱਡੇ ਹਮਲੇ ਹੋ ਰਹੇ ਹਨ ਅਤੇ ਸਾਡੇ ਪੰਥਕ ਪ੍ਰਬੰਧਾਂ ਵਿਚ ਵੀ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬਾਨ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਹਥਿਆਉਣ ਲਈ ਵੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਪ੍ਰਬੰਧ ਖਾਲਸਾ ਕਰਦਾ ਆਇਆ ਹੈ ਅਤੇ ਖਾਲਸੇ ਨੇ ਕਦੇ ਵੀ ਸਰਕਾਰਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ। ਉਨ੍ਹਾਂ ਸ਼ਹੀਦੀ ਸਮਾਗਮ ਸਮੇਂ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਹਾਦਤ ਦਾ ਦਿਹਾੜਾ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਨਾਲ ਬਾਬਾ ਕਹਿੰਦੇ ਹਾਂ ਅਤੇ ਇਹ ਲਕਬ ਵਿਰਲੇ ਸਿੱਖਾਂ ਨੂੰ ਮਿਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਲਾਸਾਨੀ ਵਿਰਸੇ ਦੀ ਵਾਰਸ ਹੈ ਅਤੇ ਕੌਮ ਦੇ ਇਤਿਹਾਸ ਅੰਦਰ ਸ਼ਹਾਦਤਾਂ ਦੀ ਲੰਮੀ ਲੜੀ ਮੌਜੂਦ ਹੈ। ਉਨ੍ਹਾਂ’ਤੇ ਜ਼ੋਰ ਦਿੰਦਿਆਂ ਸਿੱਖ ਕੌਮ ਨੂੰ ਗੁਰਬਾਣੀ, ਇਤਿਹਾਸ, ਮਰਯਾਦਾ ਅਜੋਕੀ ਨੌਜੁਆਨੀ ਨੂੰ ਆਪਣੇ ਇਤਿਹਾਸ ਤੋਂ ਵਾਕਫ ਕਰਵਾਉਣ ਦੀ ਵੱਡੀ ਲੋੜ ਅਤੇ ਪ੍ਰੰਪਰਾਵਾਂ ਦੇ ਗਿਆਨ ਤੋਂ ਜਾਣੂ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕੌਮ ਨੂੰ ਆਪਣੀਆਂ ਰਵਾਇਤਾਂ, ਪ੍ਰੰਪਰਾਵਾਂ ਅਤੇ ਵਿਰਾਸਤ ਦੀ ਅਗਵਾਈ ਵਿਚ ਕੌਮੀ ਇਕਜੁਟਤਾ ਲਈ ਯਤਨਸ਼ੀਲ ਰਹਿਣ ਦੀ ਪ੍ਰੇਰਣਾ ਵੀ ਕੀਤੀ। ਇਸ ਸਮੇਂ ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਭਾਵੁਕ ਪਲਾਂ ਨੂੰ ਸੰਗਤ ਨਾਲ ਸਾਂਝਾ ਕਰਦੇ ਹੋਏ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸੇਵਾ ਕਰਦਿਆਂ ਸ਼ਹੀਦ ਹੋਣ ਵਾਲੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ।

Sharing their views with the Sangat while addressing the Sangat at the conclusion of the Nagar Kirtan at Gurdwara Sri Joti Saroop Sahib, SGPC President Harjinder Singh Dhami said that it is only because of the martyrdom of the Guru’s Sahibzadas that we are enjoying the warmth of freedom today. The Sahibzadas of Guru Gobind Singh, the 10th Sikh Guru (master) are our Babas (Sikh term of respect for holy personalities), whose martyrdom is the heritage of the Qaum (community).

“Some people are doing mischievous conspiracies to change Sikh history and heritage, which the Qaum needs to be aware of. Martyrdom of younger Sahibzadas Baba Zorawar Singh, Baba Fateh Singh, and Mata Gujri Ji is a guide for the community and it is the duty of the entire community to take inspiration from the lives of its great martyrs”, said Harjinder Singh Dhami.

He said that today there are major attacks on the Sikh community and there is an attempt to interfere in our Panthic management.

“Interference is being done in the management of Takhts (temporal authorities of Sikhs) and conspiracies are also being hatched to usurp the management of Gurdwaras. The management of Gurdwaras has always been done by the Khalsa and the Khalsa has never tolerated the government’s interference”, said Harjinder Singh Dhami.

He also thanked the prominent personalities and Sangat who visited Sri Fatehgarh Sahib during the Shaheedi Sabha.
On this occasion, Jathedar of Sri Akal Takht Sahib Giani Harpreet Singh addressed the congregation and said that today we are celebrating the martyrdom day of Sri Guru Gobind Singh Ji’s Sahibzadas and Mata Gujri Ji.

Giani Harpreet Singh said that we respectfully call the Sahibzadas as Babas and this title has been given to very few Sikhs. He said the Sikh community has inherited an unparalleled heritage and there is a long series of martyrdoms in its history.

“Emphasizing Sikh heritage, there is a great need for the Sikh community to be aware today’s young generation about Gurbani, history, Maryada (code of conduct), and Sikh principles”, said Giani Harpreet Singh.

He also encouraged the community to strive for unity under the guidance of its traditions, customs, and heritage.