Breaking News
Home / Punjab / ਪੰਜਾਬ ‘ਚ ਇਕ ਹੋਰ ਸਿਆਸੀ ਪਾਰਟੀ , ਚੜੂਨੀ ਹੋਣਗੇ ਮੁੱਖ ਮੰਤਰੀ ਚਿਹਰਾ, ਚੜੂਨੀ ਵਲੋਂ ਸੱਪਸ਼ੱਟੀਕਰਨ

ਪੰਜਾਬ ‘ਚ ਇਕ ਹੋਰ ਸਿਆਸੀ ਪਾਰਟੀ , ਚੜੂਨੀ ਹੋਣਗੇ ਮੁੱਖ ਮੰਤਰੀ ਚਿਹਰਾ, ਚੜੂਨੀ ਵਲੋਂ ਸੱਪਸ਼ੱਟੀਕਰਨ

ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੇ ਮੱਦੇਨਜ਼ਰ ਸਿਆਸੀ ਹਲਕਿਆਂ ਵਿਚ ਹਲਚਲ ਲਗਾਤਾਰ ਵਧ ਰਹੀ ਹੈ। ਵੱਖ -ਵੱਖ ਵਪਾਰਕ ਅਤੇ ਉਦਯੋਗਿਕ ਸੰਗਠਨਾਂ ਦੇ ਅਹੁਦੇਦਾਰਾਂ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਿਚਾਲੇ ਗੱਲਬਾਤ ਹੋਈ, ਜਿਸ ਮਗਰੋਂ ਇੱਕ ਨਵੀਂ ਸਿਆਸੀ ਪਾਰਟੀ ‘ਭਾਰਤੀ ਆਰਥਿਕ ਪਾਰਟੀ’ (Bhartiya Arthik Party) ਦੇ ਗਠਨ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਪੰਜਾਬ ਲਈ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ।

ਵਪਾਰੀ ਤਰੁਣ ਜੈਨ ਬਾਵਾ ਨੂੰ ਇਸ ਦਾ ਰਾਸ਼ਟਰੀ ਪ੍ਰਧਾਨ ਵੀ ਐਲਾਨ ਦਿੱਤਾ ਗਿਆ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਨਵੀਂ ਪਾਰਟੀ (New Political Party) ਮਿਸ਼ਨ ਪੰਜਾਬ -2022 (Mission Punjab) ਦੀ ਸਫਲਤਾ ਲਈ ਕੰਮ ਕਰੇਗੀ। ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਦੇ ਕਾਰਜਕਾਲ ਦੌਰਾਨ ਕਾਰੋਬਾਰੀਆਂ, ਉੱਦਮੀਆਂ ਅਤੇ ਕਿਸਾਨਾਂ ਨੂੰ ਅਣਗੌਲਿਆ ਗਿਆ ਹੈ।


ਚੜੂਨੀ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ MSP ਦੇ ਮੁੱਦੇ ‘ਤੇ ਕਿਸਾਨਾਂ ਨੂੰ ਸਿੱਧਾ ਭਰੋਸਾ ਨਹੀਂ ਦਿੱਤਾ, ਜਿਸਦੇ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਅੰਦੋਲਨ (Farmers Protest) ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਵਿਚ ਪਾਰਟੀ ਦੀ ਸਥਿਤੀ ਮਜ਼ਬੂਤ ਹੋਵੇਗੀ ਅਤੇ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਨਿੱਜੀਕਰਨ ਦੀ ਨੀਤੀ ਦਾ ਵੀ ਵਿਰੋਧ ਕੀਤਾ।

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: