ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਸਿਹਤ , PGI ‘ਚ ਭਰਤੀ

215

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਸਿਹਤ , PGI ‘ਚ ਭਰਤੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ PGI ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ Heart Stent ‘ਚ ਦਿੱਕਤ ਆਉਣ ਕਰਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਪਿਛਲੇ ਸਾਲ ਵੀ ਉਹਨਾਂ ਦੀ ਸਿਹਤ ਵਿਗੜੀ ਸੀ, ਪਹਿਲਾਂ ਉਹਨਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖਲ ਕੀਤਾ ਗਿਆ ਸੀ, ਉਥੋਂ ਉਹਨਾਂ ਨੂੰ ਚੰਡੀਗੜ੍ਹ ਦੇ PGI ‘ਚ ਦਾਖ਼ਲ ਕਰਵਾਇਆ ਗਿਆ ਸੀ।

ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ PGI ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ heart stent ‘ਚ ਦਿੱਕਤ ਆਉਣ ਕਰਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਪਿਛਲੇ ਸਾਲ ਵੀ ਉਨ੍ਹਾਂ ਨੂੰ ਇੱਕ ਵਾਰ ਚੰਡੀਗੜ੍ਹ ਦੇ PGI ‘ਚ ਦਾਖ਼ਲ ਕਰਵਾਇਆ ਗਿਆ ਸੀ।

ਇਸ ਦੌਰਾਨ ਲੋਕਾਂ ਵੱਲੋਂ Sidhu Moosewala ਦੇ father Balkaur Singh ਦੀ health update ਬਾਰੇ ਜਾਣਕਾਰੀ ਲੱਭੀ ਜਾ ਰਹੀ ਹੈ ਹਾਲਾਂਕਿ ਹੁਣ ਤੱਕ ਇਸ ਬਾਰੇ ਕੋਈ news ਸਾਹਮਣੇ ਨਹੀਂ ਆਈ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਲੰਮੇ ਸਮੇਂ ਤੋਂ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਉਹ ਯੂਕੇ ਦਾ ਦੌਰਾ ਵੀ ਕਰਕੇ ਆ ਚੁੱਕੇ ਹਨ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਹੁਣ ਤੱਕ ਸਿੱਧੂ ਦੇ ਪਰਿਵਾਰ ਅਤੇ ਉਸਦੇ ਪ੍ਰਸ਼ੰਸਕਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਅੱਜ ਦੇ ਸਮੇਂ ਵਿੱਚ ਵੀ ਸਿੱਧੂ ਮੂਸੇਵਾਲਾ ਨੂੰ ਉਸਦੇ ਪ੍ਰਸ਼ੰਸਕਾਂ ਵੱਲੋਂ ਆਪਣੇ ਦਿਲਾਂ ਵਿੱਚ ਜ਼ਿੰਦਾ ਰੱਖਿਆ ਹੋਇਆ ਹੈ। ਭਾਵੇਂ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆਂ ‘ਚ ਨਹੀਂ ਹੈ ਪਰ ਅੱਜ ਵੀ ਉਸ ਦੇ ਗੀਤ ਦੁਨੀਆਂ ‘ਚ ਗੂੰਜ ਰਹੇ ਹਨ।