ਸਿੰਘਾਂ ਤੇ Police ਵਿਚਾਲੇ ਜ਼ਬਰਦਸਤ ਟਾਕਰਾ

4

ਮੁਹਾਲੀ ਬਾਰਡਰ ‘ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਕੌਮੀ ਇਨਸਾਫ ਮੋਰਚੇ ਵਲੋਂ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਨਿਵਾਸ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਚੰਡੀਗੜ੍ਹ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਪੁਲਿਸ ਤੇ ਪ੍ਰਦਰਸ਼ਨਕਾਰੀ ਸਿੰਘ ਆਮੋ-ਸਾਹਮਣੇ ਹੋ ਗਏ ਹਨ।

ਦੱਸ ਦਈਏ ਕਿ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਗੁਰਦੁਆਰਾ ਅੰਬ ਸਾਹਿਬ ਨੇੜੇ ਬੀਤੀ 7 ਜਨਵਰੀ ਤੋਂ ਸੈਂਕੜੇ ਸਿੱਖ ਪ੍ਰਦਰਸ਼ਨਕਾਰੀ ਕੌਮੀ ਇਨਸਾਫ਼ ਮੋਰਚੇ ਤਹਿਤ ਧਰਨਾ ਤੇ ਅਰਥੀ ਫੂਕ ਮਾਰਚ ਕਰ ਰਹੇ ਹਨ। ਅੱਜ ਚੰਡੀਗੜ੍ਹ ‘ਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਭਾਰਤੀ ਕਿਸਾਨ (ਬੀਕੇਯੂ) ਉਗਰਾਹਾਂ ਦਾ ਵੀ ਸਮਰਥਨ ਮਿਲਿਆ ਹੈ

ਦੱਸ ਦੇਈਏ ਕਿ (ਬੀਕੇਯੂ) ਉਗਰਾਹਾਂ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਹੈ। ਪਿਛਲੇ ਮੰਗਲਵਾਰ ਨੂੰ ਕਿਸਾਨ ਯੂਨੀਅਨ ਨੇ ਬਠਿੰਡਾ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਸੀ। ਹੁਣ 13 ਫਰਵਰੀ ਨੂੰ ਜ਼ਿਲ੍ਹਿਆਂ ਵਿੱਚ ਧਰਨੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਹੋਰ ਕਿਸਾਨ ਯੂਨੀਅਨਾਂ ਪਹਿਲਾਂ ਹੀ ਕੌਮੀ ਇਨਸਾਫ ਮੋਰਚਾ ਨੂੰ ਸਮਰਥਨ ਦੇ ਚੁੱਕੀਆਂ ਹਨ।

ਕੌਮੀ ਇਨਸਾਫ਼ ਮੋਰਚੇ ਦੀਆਂ ਬੀਬੀਆਂ ਵੀ ਹੋਈਆਂ ਜ਼ਖ਼ਮੀ – ਕਹਿੰਦਿਆਂ ‘ਪੁਲਿਸ ਵਾਲਿਆਂ ਨੇ ਮਾਰੇ ਡੰਡੇ !’

ਪੁਲਿਸ ਨਾਲ ਭਿੜ ਗਏ ਸਿੰਘ ਚੁੱਕ-ਚੁੱਕ ਸੁੱਟੇ ਬੇਰੀਕੇਡ – ਵੇਖੋ ਹੰਗਾਮੇ ਦੀਆਂ ਜ਼ਬਰਦਸਤ ਤਸਵੀਰਾਂ

ਸਿੰਘਾਂ ਤੇ ਪੁਲਿਸ ਵਿਚਾਲੇ ਜ਼ੋਰਦਾਰ ਝੜਪ, Water Cannon ਅੱਗੇ ਡਟ ਗਏ ਸਿੰਘ – ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਪੈ ਗਿਆ ਘਮਸਾਨ -ਟੁੱਟੇ ਬੈਰੀਕੇਡ, ਤਣਾਅ ਵਾਲੇ ਮਾਹੌਲ ਦੀ Ground Report