Breaking News
Home / International / ਨਿਊਜ਼ੀਲੈਂਡ ਪੁਲਿਸ ਨੂੰ ਰਿਸ਼ਵਤ ਦੀ ਪੇਸ਼ਕਸ਼ ਕਰਨ ਵਾਲਾ ਪੰਜਾਬੀ ਨੌਜਵਾਨ ਹੋਵੇਗਾ ਡਿਪੋਰਟ

ਨਿਊਜ਼ੀਲੈਂਡ ਪੁਲਿਸ ਨੂੰ ਰਿਸ਼ਵਤ ਦੀ ਪੇਸ਼ਕਸ਼ ਕਰਨ ਵਾਲਾ ਪੰਜਾਬੀ ਨੌਜਵਾਨ ਹੋਵੇਗਾ ਡਿਪੋਰਟ

ਆਕਲੈਂਡ, 17 ਅਗਸਤ (ਹਰਮਨਪ੍ਰੀਤ ਸਿੰਘ)-ਮਈ 2019 ‘ਚ ਇਕ ਪੰਜਾਬੀ ਨੌਜਵਾਨ ਗੁਰਵਿੰਦਰ ਸਿੰਘ (27) ਜੋ ਕਿ ਅਸੈਸਲ ਸਕਿੱਲ ਵਰਕਰ ਵੀਜ਼ੇ ‘ਤੇ ਨਿਊਜ਼ੀਲੈਂਡ ‘ਚ ਰਹਿ ਰਿਹਾ ਸੀ ਨੂੰ , ਨਿਊਜ਼ੀਲੈਂਡ ਪੁਲਿਸ ਨੇ ਸੜਕ ‘ਤੇ ਰੋਕਿਆ ਤੇ ਜਦੋਂ ਉਸ ਦੀ ਜਾਂਚ ਪੜਤਾਲ ਕੀਤੀ ਗਈ ਤਾਂ ਉਸ ਨੇ ਸ਼ ਰਾ ਬ ਪੀਤੀ ਹੋਈ ਸੀ ਅਤੇ ਜਦੋਂ ਪੁਲਿਸ ਅਧਿਕਾਰੀ ਨੇ ਉਸ ‘ਤੇ ਸ਼ ਰਾ ਬ ਪੀ ਕੇ ਗੱਡੀ ਚਲਾਉਣ ਸਬੰਧੀ ਕਾਰਵਾਈ ਕਰਨੀ ਸ਼ੁਰੂ ਕੀਤੀ ਤਾਂ ਉਕਤ ਨੌਜਵਾਨ ਨੇ ਉਸ ਪੁਲਿਸ ਅਧਿਕਾਰੀ ਨੂੰ 200 ਡਾਲਰ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ,

ਜਿਸ ਤੋਂ ਬਾਅਦ ਪੁਲਿਸ ਨੇ ਇਸ ਨੌਜਵਾਨ ‘ਤੇ ਕਾਰਵਾਈ ਕਰਦਿਆਂ ਇਸ ਨੂੰ ਜੁਰਮਾਨਾ ਕੀਤਾ ਤੇ ਇਸ ਦਾ ਲਾਈਸੈਂਸ ਵੀ 6 ਮਹੀਨੇ ਲਈ ਖਾਰਜ ਕਰ ਦਿੱਤਾ ਗਿਆ ਸੀ | ਜਿਸ ਤੋਂ ਬਾਅਦ ਇੰਮੀਗ੍ਰੇਸ਼ਨ ਐਂਡ ਪ੍ਰੋਟੈਕਸ਼ਨ ਟਿ੍ਬਿਊਨਲ ‘ਚ ਕੇਸ ਚੱਲਣ ਤੋਂ ਬਾਅਦ ਵੀ ਇਹ ਨੌਜਵਾਨ ਆਪਣਾ ਚਰਿੱਤਰ ਸਹੀ ਸਾਬਤ ਨਹੀਂ ਕਰ ਸਕਿਆ ਤੇ ਇਸ ਜੁਰਮ ‘ਚ ਹੁਣ ਨੌਜਵਾਨ ਗੁਰਵਿੰਦਰ ਸਿੰਘ ਨੂੰ ਨਿਊਜ਼ੀਲੈਂਡ ਛੱਡ ਕੇ ਵਾਪਸ ਆਪਣੇ ਦੇਸ਼ ਜਾਣਾ ਪਵੇਗਾ | ਇਹ ਨੌਜਵਾਨ 2014 ‘ਚ ਵਿਦਿਆਰਥੀ ਵੀਜ਼ੇ ‘ਤੇ ਨਿਊਜ਼ੀਲੈਂਡ ਆਇਆ ਸੀ |

About admin

Check Also

ਸੂਪ ਬਣਾਉਣ ਲਈ ਕੱਟਿਆ ਸੀ ਕੋਬਰਾ, 20 ਮਿੰਟ ਬਾਅਦ ਵੱਡੇ ਸੱਪ ਨੇ ਡੰਗਿਆ, ਸ਼ੈਫ ਦੀ ਮੌਤ

ਦੱਖਣੀ ਚੀਨ ਦੇ ਗੁਆਂਗਡੋਂਗ ਸੂਬੇ ਦੇ ਫੋਸ਼ਾਨ ਸ਼ਹਿਰ ਦੇ ਰਹਿਣ ਵਾਲੇ ਸ਼ੈੱਫ ਪੇਂਗ ਫੈਨ ਇੰਡੋਚਾਈਨੀਜ਼ …

%d bloggers like this: