ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਰਾਸ਼ਟਰਪਤੀ ਸ਼ਾਸਨ ਦੀ ਕੀਤੀ ਮੰਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫ਼ਿਰੋਜ਼ਪੁਰ ਦੌਰਾ ਰੱਦ ਹੋ ਗਿਆ ਹੈ। ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਟਵੀਟ ਰਾਹੀਂ ਭਾਜਪਾ ਤੇ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਵਾਰਿਸਾਂ, ਮਾਵਾਂ ਅਤੇ ਭੈਣਾਂ ਨੇ ਜੋ ਠੰਢ, ਮੀਂਹ ਤੇ ਹਨੇਰੀ ਸਵਾ ਸਾਲ ਦਿੱਲੀ ਦੇ ਬਾਰਡਰਾਂ ਤੇ ਬੈਠ ਕੇ ਆਪਣੇ ਪਿੰਡੇ ‘ਤੇ ਹੰਡਾਈ ਹੈ। ਰੱਬ ਨੇ ਉਹਦਾ ਛੋਟਾ ਜਿਹਾ ਟ੍ਰੇਲਰ ਮੋਦੀ ਤੇ ਭਾਜਪਾ ਦੇ ਵਰਕਰਾਂ ਨੂੰ ਪੰਜਾਬ ਆਉਣ ‘ਤੇ ਅੱਜ ਦਿਖਾਇਆ ਹੈ। ਬਿੱਟੂ ਨੇ ਕਿਹਾ ਕਿ ਇਹ ਜਿਵੇਂ-ਜਿਵੇਂ ਪੰਜਾਬ ਵੱਲ ਨੂੰ ਵਧਣਗੇ ਇਨ੍ਹਾਂ ਦੇ ਕੀਤੇ ਜ਼ੁਲਮਾਂ ਦਾ ਪ੍ਰਮਾਤਮਾ ਹਿਸਾਬ ਕਰੇਗਾ।
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਫ਼ਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ ‘ਚ ਹੋਈ ਕੁਤਾਹੀ ਨੂੰ ਲੈ ਕੇ ਕੇਂਦਰੀ ਗ੍ਰਹਿ ਵਿਭਾਗ ਵਲੋਂ ਪੰਜਾਬ ਸਰਕਾਰ ਨੂੰ ਪਾਈ ਝਾੜ ਤੋਂ ਬਾਅਦ ਸੂਬਾ ਸਰਕਾਰ ਨੇ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੂੰ ਮੁਅੱਤਲ ਕਰ ਦਿੱਤਾ।
ਬਠਿੰਡਾ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਏ.ਐਨ.ਆਈ. ਨੂੰ ਦੱਸਿਆ ਹੈ ਕਿ ਬਠਿੰਡਾ ਹਵਾਈ ਅੱਡੇ ‘ਤੇ ਵਾਪਸੀ ‘ਤੇ ਪੀ.ਐਮ. ਮੋਦੀ ਨੇ ਉੱਥੇ ਅਧਿਕਾਰੀਆਂ ਨੂੰ ਕਿਹਾ ਕਿ “ਆਪਣੇ ਸੀ.ਐਮ. ਨੂੰ ਧੰਨਵਾਦ ਕਹਿਣਾ, ਕੀ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਵਾਪਸ ਪਰਤ ਸਕਿਆ |
ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਵਿੱਚ 15 ਤੋਂ 20 ਮਿੰਟਾਂ ਤੱਕ ਫਲਾਈਓਵਰ ’ਤੇ ਫਸੇ ਰਹੇ ਪ੍ਰਧਾਨ ਮੰਤਰੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਹੈ। ਸੁਰੱਖਿਆ ਖਾਮੀਆਂ ਕਾਰਨ ਪ੍ਰਧਾਨ ਮੰਤਰੀ ਨੂੰ ਫ਼ਿਰੋਜ਼ਪੁਰ ਜਾਂਦਿਆਂ ਰਾਹ ਵਿਚੋਂ ਮੁੜ ਬਠਿੰਡਾ ਹਵਾਈ ਅੱਡੇ ’ਤੇ ਆਉਣਾ ਪਿਆ। ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਵਿਸਥਾਰ ਨਾਲ ਰਿਪੋਰਟ ਤਲਬ ਕਰ ਲਈ ਹੈ। ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਖਾਮੀਆਂ ਲਈ ਜ਼ਿੰਮੇਵਾਰ ਲੋਕਾਂ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।