ਵੀਡੀਉ – ਫੋਨ ‘ਤੇ ਗੱਲ ਕਰਦੇ ਕਿਉਂ ਖਿੱਝ ਗਏ ਹਰਜੀਤ ਗਰੇਵਾਲ

160

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 27 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਇਹ ਤੀਜੀ ਸੂਚੀ ਹੈ।ਭਾਜਪਾ ਵੱਲੋਂ ਪਹਿਲਾਂ 34 ਉਮੀਦਵਾਰਾਂ, ਫ਼ਿਰ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦੀ ਟਿਕਟ ਐਲਾਨੀ ਗਈ ਅਤੇ ਹੁਣ 27 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਤਰ੍ਹਾਂ ਪਾਰਟੀ ਵੱਲੋਂ ਗਠਜੋੜ ਤਹਿਤ ਲੜੇ ਜਾਣ ਵਾਲੀਆਂ 65 ਸੀਟਾਂ ਵਿੱਚੋਂ 62 ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦੇ ਹੋਏ ਅੱਜ ਕਈ ਵੱਡੇ ਆਗੂ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਸ਼ਾਮਲ ਹੋ ਗਏ। ਭਾਜਪਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਚੋਣ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਾਰਿਆਂ ਨੇ ਭਾਜਪਾ ਦਾ ਕਮਲ ਫੜਿਆ ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਉਨ੍ਹਾਂ ਸਾਰਿਆਂ ਨੂੰ ਭਾਜਪਾ ਦਾ ਸਿਰੋਪਾਓ ਭੇਂਟ ਕਰਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸੂਬਾ ਬੁਲਾਰੇ ਅਨਿਲ ਸਰੀਨ, ਸੂਬਾ ਭਾਜਪਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਸਮੇਤ ਕਈ ਅਹੁਦੇਦਾਰ ਹਾਜਰ ਸਨ।

ਜੀਵਨ ਗੁਪਤਾ ਨੇ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਮਨਜੀਤ ਸਿੰਘ ਮੰਨਾ (ਬਾਬਾ ਬਕਾਲਾ), ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਵਿਧਾਇਕ ਦੀ ਚੋਣ ਲੜਣ ਅਤੇ ਤਿੰਨ ਵਾਰ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਹਰਦੀਪ ਸਿੰਘ ਕਲੇਰ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੰਧੂ, ਹਰਦੀਪ ਸਿੰਘ ਖੁੱਲਰ, ਸੌਦਾਗਰ ਸਿੰਘ, ਦਲੀਪ ਸਿੰਘ ਆਦਿ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।

ਜੀਵਨ ਗੁਪਤਾ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਦੂਜੇ ਪਾਸੇ ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਉਹ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਖਰਾ ਉਤਰਨਗੇ ਅਤੇ ਪਾਰਟੀ ਦੀ ਉਮੀਦਵਾਰਾਂ ਜਿੱਤ ਲਈ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।