Breaking News
Home / Punjab / ਐਮੀ ਵਿਰਕ ਦੇ ਵਿਰੋਧ ਬਾਰੇ

ਐਮੀ ਵਿਰਕ ਦੇ ਵਿਰੋਧ ਬਾਰੇ

ਮਨੋਰੰਜਨ ਕਰਨ ਵਾਲਾ ਇੱਕ ਗਾਇਕ ਐਮੀ ਵਿਰਕ ਕਿਸਾਨ ਵਿਰੋਧੀ ਗੱਲਾਂ ਕਰਨ ਵਾਲੇ ਅਜੈ ਦੇਵਗਨ ਨਾਲ ਫਿਲਮ ਨਹੀਂ ਕਰ ਸਕਦਾ, ਸਾਡਾ ਖੂਨ ਖੌਲ਼ਦਾ ਪਰ ਧਾਰਮਿਕ ਲੀਡਰ ਸਮਝਿਆ ਜਾਂਦਾ ਬਲਜੀਤ ਸਿੰਘ ਦਾਦੂਵਾਲ ਕਿਸਾਨ ਵਿਰੋਧੀ ਭਾਜਪਾ ਦੇ ਵੱਡੇ ਆਗੂ ਵਿਜੈ ਸਾਂਪਲਾ ਤੋਂ ਗਲ਼ ਪਰਨਾ ਪੁਆ ਸਕਦਾ, ਸਾਡਾ ਖੂਨ ਨਹੀਂ ਖੌਲ਼ਦਾ।
ਸੱਪ ਕਿਤੇ ਹੋਰ ਹੈ ਤੇ ਡਾਂਗਾਂ ਕਿਤੇ ਹੋਰ ਮਾਰੀ ਜਾ ਰਹੇ ਹਾਂ। ……ਮਰ ਜਊ?
-ਗੁਰਪ੍ਰੀਤ ਸਿੰਘ ਸਹੋਤਾ । ਸਰੀ । ਚੜ੍ਹਦੀ ਕਲਾ
* ਮੈਂ ਕਿਸੇ ਗਾਇਕ ਦਾ ਫੈਨ ਨਹੀਂ, ਇਹ ਸਿਰਫ ਮਨੋਰੰਜਨ ਦੇ ਸਾਧਨ ਹਨ, ਰੋਲ ਮਾਡਲ ਨਹੀਂ।

ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇਨ੍ਹੀਂ ਦਿਨੀਂ ਵਿਵਾਦਾਂ ’ਚ ਘਿਰ ਗਏ ਹਨ। ਦਰਅਸਲ ਇਹ ਵਿਵਾਦ ਐਮੀ ਵਿਰਕ ਦੀਆਂ ਕੁਝ ਦੋ-ਤਿੰਨ ਫ਼ਿਲਮਾਂ ਨੂੰ ਲੈ ਕੇ ਹੈ, ਜਿਨ੍ਹਾਂ ਦਾ ਲੋਕਾਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਹਾਲ ਹੀ ’ਚ ਐਮੀ ਵਿਰਕ ਦੀ ‘ਪੁਆੜਾ’ ਫ਼ਿਲਮ ਸਿਨੇਮਾਘਰਾਂ ’ਚ ਰਿਲੀਜ਼ ਹੋਈ ਹੈ। 12 ਅਗਸਤ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਈ ਇਸ ਫ਼ਿਲਮ ਦਾ ਕੁਝ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਐਮੀ ਵਿਰਕ ਕਿਸਾਨ ਵਿਰੋਧੀ ਜ਼ੀ ਮੀਡੀਆ ਦੀਆਂ ਫ਼ਿਲਮਾਂ ’ਚ ਕੰਮ ਕਰ ਰਿਹਾ ਹੈ, ਇਸ ਲਈ ਉਸ ਦਾ ਬਾਈਕਾਟ ਹੋਣਾ ਚਾਹੀਦਾ ਹੈ।

ਉਥੇ ਹਾਲ ਹੀ ਡਿਜ਼ਨੀ ਪਲੱਸ ਹੌਟਸਟਾਰ ’ਤੇ 13 ਅਗਸਤ ਨੂੰ ਐਮੀ ਵਿਰਕ ਦੀ ਅਜੇ ਦੇਵਗਨ ਨਾਲ ਫ਼ਿਲਮ ‘ਭੁਜ’ ਰਿਲੀਜ਼ ਹੋਈ ਹੈ। ਇਸ ਫ਼ਿਲਮ ’ਚ ਐਮੀ ਵਿਰਕ ਦਾ ਵਿਰੋਧ ਇਸ ਲਈ ਹੋ ਰਿਹਾ ਹੈ ਕਿਉਂਕਿ ਐਮੀ ਨੇ ਫ਼ਿਲਮ ’ਚ ਅਜੇ ਦੇਵਗਨ ਨਾਲ ਕੰਮ ਕੀਤਾ ਹੈ, ਜਿਸ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।

ਇਹੀ ਨਹੀਂ ਹਾਲ ਹੀ ’ਚ ਐਮੀ ਵਿਰਕ ਦੀ ਆਗਾਮੀ ਫ਼ਿਲਮ ‘ਕਿਸਮਤ 2’ ਦਾ ਵੀ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ’ਤੇ ਵੀ ਲੋਕਾਂ ਨੂੰ ਇਤਰਾਜ਼ ਹੈ। ਦਰਅਸਲ ਇਹ ਫ਼ਿਲਮ ਵੀ ਜ਼ੀ ਸਟੂਡੀਓ ਵਲੋਂ ਪ੍ਰੋਡਿਊਸ ਕੀਤੀ ਗਈ ਹੈ, ਜਿਸ ਦੇ ਚਲਦਿਆਂ ਐਮੀ ਲੋਕਾਂ ਦੇ ਤਿੱਖੇ ਵਿਰੋਧ ਦਾ ਸ਼ਿਕਾਰ ਹੋ ਗਏ ਹਨ।

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: