Breaking News
Home / Punjab / ਕੈਪਟਨ, ਸੁਖਬੀਰ ਤੇ ਰਾਘਵ ਚੱਢਾ ਤੋਂ ਮੇਰੀ ਜਾਨ ਨੂੰ ਖ਼ਤਰਾ, ਸਿੱਧੂ ਦੇ ਸਲਾਹਕਾਰ ਕਾਮਰੇਡ ਮਾਲੀ ਦਾ ਬਿਆਨ

ਕੈਪਟਨ, ਸੁਖਬੀਰ ਤੇ ਰਾਘਵ ਚੱਢਾ ਤੋਂ ਮੇਰੀ ਜਾਨ ਨੂੰ ਖ਼ਤਰਾ, ਸਿੱਧੂ ਦੇ ਸਲਾਹਕਾਰ ਕਾਮਰੇਡ ਮਾਲੀ ਦਾ ਬਿਆਨ

ਚੰਡੀਗੜ੍ਹ : ਜੰਮੂ-ਕਸ਼ਮੀਰ ਅਤੇ ਤਾਲਿਬਾਨ ’ਤੇ ਵਿਵਾਦਤ ਪੋਸਟਾਂ ਪਾਉਣ ਤੋਂ ਬਾਅਦ ਵਿਵਾਦਾਂ ’ਚ ਘਿਰੇ ਮਾਲਵਿੰਦਰ ਸਿੰਘ ਮਾਲੀ ਨੇ ਨਵਜੋਤ ਸਿੱਧੂ ਦੇ ਸਲਾਹਕਾਰ ਦੇ ਅਹੁਦੇ ਤੋਂ ਸ਼ੁੱਕਰਵਾਰ ਅਸਤੀਫ਼ਾ ਦੇ ਦਿੱਤਾ। ਇਸ ਅਸਤੀਫ਼ੇ ਵਿਚ ਵੱਡੀ ਗੱਲ ਇਹ ਹੈ ਕਿ ਉਨ੍ਹਾਂ ਆਪਣੀ ਜਾਨ ਨੂੰ ਖ਼ਤਰਿਆ ਦੱਸਿਆ ਹੈ। ਮਾਲੀ ਨੇ ਆਖਿਆ ਹੈ ਕਿ ਮੇਰੇ ਵਿਚਾਰਾਂ ਪ੍ਰਤੀ ਜੋ ਸਨਕੀ ਪ੍ਰਚਾਰ ਸਿਆਤਦਾਨਾਂ ਨੇ ਕੀਤਾ ਹੈ, ਇਸ ਦੇ ਚੱਲਦੇ ਜੇ ਮੇਰਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ, ਵਿਜੇ ਇੰਦਰ ਸਿੰਗਲਾ, ਮੁਨੀਸ਼ ਤਿਵਾੜੀ, ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਆਗੂ ਰਾਘਵ ਚੱਢਾ ਤੇ ਜਰਨੈਲ ਸਿੰਘ ਜ਼ਿੰਮੇਵਾਰ ਹੋਣਗੇ।


ਦੱਸਣਯੋਗ ਹੈ ਕਿ ਮਾਲਵਿੰਦਰ ਮਾਲੀ ਨੇ ਸੋਸ਼ਲ ਮੀਡੀਆ ’ਤੇ ਆਖਿਆ ਸੀ ਕਿ “ਕਸ਼ਮੀਰ ਕਸ਼ਮੀਰੀਆਂ ਦਾ ਹੈ। ਭਾਰਤ ਅਤੇ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦੇ ਮਤਿਆਂ ਦੇ ਸਿਧਾਂਤਾਂ ਦੇ ਵਿਰੁੱਧ ਜਾ ਕੇ ਕਸ਼ਮੀਰ ਖੇਤਰ ਨੂੰ ਗੈਰਕਨੂੰਨੀ ਢੰਗ ਨਾਲ ਜੋੜਿਆ ਹੈ। ਜੇ ਕਸ਼ਮੀਰ ਭਾਰਤ ਦਾ ਹਿੱਸਾ ਸੀ ਤਾਂ ਧਾਰਾ 370 ਅਤੇ 35-ਏ ਰੱਖਣ ਦੀ ਕੀ ਲੋੜ ਸੀ। ਰਾਜਾ ਹਰੀ ਸਿੰਘ ਨਾਲ ਵਿਸ਼ੇਸ਼ ਸਮਝੌਤਾ ਕੀ ਸੀ? ਲੋਕਾਂ ਨੂੰ ਦੱਸੋ ਕਿ ਸਮਝੌਤੇ ਦੀਆਂ ਸ਼ਰਤਾਂ ਕੀ ਸਨ।” ਇਸ ਬਿਆਨ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਾਲੀ ਦੀ ਕਸ਼ਮੀਰ ਬਾਰੇ ਵਿਵਾਦਤ ਟਿੱਪਣੀਆਂ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਸੀ। ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਇਸ ਟਿੱਪਣੀ ਨੂੰ ਮੰਦਭਾਗਾ ਕਰਾਰ ਦਿੱਤਾ, ਜਦੋਂ ਕਿ ਭਾਜਪਾ ਦੇ ਜਨਰਲ ਸਕੱਤਰ ਡਾ, ਸੁਭਾਸ਼ ਸ਼ਰਮਾ ਨੇ ਮਾਲੀ ਨੂੰ ਸਲਾਹਕਾਰ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਸੀ।

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: