ਪੰਜਾਬ ਵਿੱਚ ਲਾਗੂ ਹਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ, ਕਿਸੇ ਨੂੰ ਫਸਲ ਵੇਚਣ ਤੋਂ ਨਹੀਂ ਰੋਕ ਸਕਦੇ – ਭਾਰਤ ਭੂਸ਼ਣ ਆਸ਼ੂ
ਪੰਜਾਬ ਕਾਂਗਰਸ ਆਗੂਆਂ ਵੱਲੋਂ ਅੱਜ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਕਾਂਗਰਸ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਉੱਥੋਂ ਨਿਕਲ ਕੇ ਰਾਜ ਭਵਨ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਪੰਜਾਬ ਕਾਂਗਰਸ ਵੱਲੋਂ ਇਸ ਸਬੰਧੀ ਮੀਡੀਆ ਨੂੰ ਵੀ ਜਾਣਕਾਰੀ ਨਹੀਂ ਦਿੱਤੀ ਗਈ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਸਾਨੂੰ ਇਹ ਪ੍ਰੋਗਰਾਮ ਚੁੱਪ ਚੁਪੀਤੇ ਉਲੀਕਣਾ ਪਿਆ ਅਤੇ ਜੇਕਰ ਅਸੀਂ ਮੀਡੀਆ ਨੂੰ ਇਸ ਸੰਬੰਧੀ ਜਾਣਕਾਰੀ ਦਿੰਦੇ ਤਾਂ ਚੰਡੀਗੜ੍ਹ ਪੁਲਿਸ ਨੇ ਸਾਨੂੰ ਕਾਂਗਰਸ ਭਵਨ ਦੇ ਬਾਹਰ ਵੀ ਨਹੀਂ ਨਿਕਲਣ ਦੇਣਾ ਸੀ।
ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਰਵੱਈਏ ਨੂੰ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਇਸ ਸਬੰਧੀ ਰਾਹੁਲ ਨੇ ਟਵੀਟ ਕੀਤਾ ਅਤੇ ਲਿਖਿਆ, ”ਮੋਦੀ ਸਰਕਾਰ ਦੀ ਉਦਾਸੀਨਤਾ ਅਤੇ ਹੰਕਾਰ ਨੇ 60 ਤੋਂ ਵੱਧ ਕਿਸਾਨਾਂ ਦੀ ਜਾਨ ਲਈ ਹੈ। ਉਨ੍ਹਾਂ ਦੇ ਹੰਝੂ ਪੂੰਝਣ ਦੀ ਬਜਾਏ, ਭਾਰਤ ਸਰਕਾਰ ਉਨ੍ਹਾਂ ‘ਤੇ ਹੰਝੂ ਗੈਸ ਨਾਲ ਹ ਮ ਲੇ ਕਰਵਾ ਰਹੀ ਹੈ। ਅਜਿਹੀ ਬੇਰਹਿਮੀ ਸਿਰਫ਼ ਪੂੰਜੀਪਤੀਆਂ ਦੇ ਵਪਾਰਕ ਹਿੱਤਾਂ ਨੂੰ ਉਤਸ਼ਾਹਿਤ ਕਰਨ ਲਈ।
ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੋ।”
ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਕਿਸਾਨਾਂ ਨਾਲ ਬਣਾਈ ਤਾਲਮੇਲ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਸੁਰਜੀਤ ਕੁਮਾਰ ਜਿਆਣੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਕਿਸਾਨੀ ਅੰਦੋਲਨ ਹੱਲ ਦਾ ਯਤਨ ਕਰਨਗੇ ।ਅੱਜ ਸ਼ਾਮ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਸੁਰਜੀਤ ਕੁਮਾਰ ਜਿਆਣੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ।