ਲੁਧਿਆਣਾ ’ਚ ਕਾਂਗਰਸ ਤੇ ਲਿਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਭੰਨੀਆਂ ਗੱਡੀਆਂ (ਵੀਡੀਓ)

203

ਲੁਧਿਆਣਾ ਦੇ ਆਤਮਨਗਰ ਹਲਕੇ ’ਚ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਝੜਪ ਦੌਰਾਨ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕਲਬਲ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਹੋਈ ਇਸ ਝੜਪ ਦੌਰਾਨ ਗੱਡੀਆਂ ਦੀ ਭੰਨ-ਤੋੜ ਕੀਤੀ ਗਈ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ’ਤੇ ਇੱਟਾਂ-ਰੋੜੇ ਵਰ੍ਹਾਏ ਗਏ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਗੋਲੀ ਵੀ ਚੱਲੀ ਹੈ।

ਇਸ ਹਿੰਸਕ ਝੜਪ ਨਾਲ ਆਤਮਨਗਰ ਵਿਧਾਨ ਸਭਾ ਹਲਕੇ ’ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜਦੋਂ ਇਹ ਹਿੰਸਕ ਝੜਪ ਹੋਈ, ਉਦੋਂ ਕਾਂਗਰਸੀ ਉਮੀਦਵਾਰ ਤੇ ਸਿਮਰਜੀਤ ਸਿੰਘ ਬੈਂਸ ਮੌਕੇ ’ਤੇ ਹਾਜ਼ਰ ਸਨ। ਪੁਲਸ ਮੌਕੇ ’ਤੇ ਪਹੁੰਚੀ ਤੇ ਸੀ. ਸੀ. ਟੀ. ਵੀ. ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਦੋਵਾਂ ਉਮੀਦਵਾਰਾਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੌਰਾਨ ਭਾਰੀ ਗਿਣਤੀ ’ਚ ਪੁਲਸ ਫੋਰਸ ਆਤਮਨਗਰ ਹਲਕੇ ਵਿਚ ਤਾਇਨਾਤ ਕਰ ਦਿੱਤੀ ਗਈ ਹੈ।