Home / Sikh News / ਸ਼੍ਰੋਮਣੀ ਕਮੇਟੀ ਨੇ ਜਾਂਚ ਦੇ ਨਾਂਅ ‘ਤੇ ਗੋਂਗੂਲਆਂ ਤੋਂ ਮਿੱਟੀ ਝਾੜੀ- ਭਾਈ ਦਾਦੂਵਾਲ

ਸ਼੍ਰੋਮਣੀ ਕਮੇਟੀ ਨੇ ਜਾਂਚ ਦੇ ਨਾਂਅ ‘ਤੇ ਗੋਂਗੂਲਆਂ ਤੋਂ ਮਿੱਟੀ ਝਾੜੀ- ਭਾਈ ਦਾਦੂਵਾਲ

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਰਿਹਾਇਸ਼ ਦੇ ਨਜ਼ਦੀਕ ਆਰੰਭਿਆ ਧਰਨਾ ਅੱਜ ਪੰਜਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ | ਅੱਜ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਪੇਸ਼ ਕੀਤੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਕਿਹਾ ਕਿ ਗੋਂਗਲੂਆਂ ਤੋਂ ਮਿੱਟੀ ਝਾੜਨ ਨਾਲ ਕੁਝ ਨਹੀਂ ਹੋਣਾ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਅੰਤਿ੍ੰਗ ਕਮੇਟੀ ਮੈਂਬਰ ਪਾਵਨ ਸਰੂਪਾਂ ਸਬੰਧੀ ਆਪਣੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੇਣ ਅਤੇ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ਼ ਕਰਵਾਏ ਜਾਣ |

ਉਨ੍ਹਾਂ ਕਿਹਾ ਕਿ ਇਹ ਧਰਨਾ ਇਸੇ ਤਰ੍ਹਾਂ ਚੱਲਦਾ ਰਹੇਗਾ, ਇਸ ਮੰਚ ਦਾ ਅਗਲਾ ਕਦਮ 28 ਸਤੰਬਰ ਨੂੰ ਬਜਟ ਇਜਲਾਸ ਦੌਰਾਨ ਬੇਭਰੋਸਗੀ ਦਾ ਮਤਾ ਪਵਾਉਣ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸੁੱਤੀ ਪਈ ਜ਼ਮੀਰ ਨੂੰ ਜਗਾਉਣ ਲਈ ਅੰਮਿ੍ਤਸਰ ਜਾ ਕੇ ਪ੍ਰੇਰਿਤ ਕੀਤਾ ਜਾਵੇਗਾ | ਇਸ ਧਰਨੇ ਨੂੰ ਜ. ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਗੁਰਸੇਵਕ ਸਿੰਘ ਹਰਪਾਲਪੁਰ, ਗੁਰਦੀਪ ਸਿੰਘ ਬਠਿੰਡਾ ਯੂਨਾਈਟਿਡ ਦਲ, ਜਸਵੰਤ ਸਿੰਘ ਚੀਮਾ, ਗੁਰਸੇਵਕ ਸਿੰਘ ਧੂਰਕੋਟ, ਬਾਬਾ ਪ੍ਰੀਤਮ ਸਿੰਘ, ਬਾਬਾ ਸੁਖਦੇਵ ਸਿੰਘ ਪਟਿਆਲਾ, ਬਾਬਾ ਹਰਦੀਪ ਸਿੰਘ ਦਲ ਖ਼ਾਲਸਾ, ਜਥੇ. ਕਰਨੈਲ ਸਿੰਘ ਮੀਤ ਪ੍ਰਧਾਨ ਹਰਿਆਣਾ ਕਮੇਟੀ, ਬਾਬਾ ਗੁਰਦੇਵ ਸਿੰਘ ਪਟਿਆਲਾ, ਬਾਬਾ ਗੁਲਾਬ ਸਿੰਘ, ਬਾਬਾ ਨੈਬ ਸਿੰਘ ਬਹਾਦਰਗੜ੍ਹ, ਬਾਬਾ ਲਖਵੀਰ ਸਿੰਘ, ਭਾਈ ਚਮਨ ਸਿੰਘ ਜਾਗੋ ਪਾਰਟੀ, ਬਾਬਾ ਭਗਵੰਤ ਸਿੰਘ ਢੀਂਡਸਾ ਅਤੇ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ ਨੇ ਸੰਬੋਧਨ ਕੀਤਾ | ਇਸ ਮੌਕੇ ਮਾ. ਕਰਨੈਲ ਸਿੰਘ ਨਾਰੀ ਕੇ, ਗੁਰਸੇਵਕ ਸਿੰਘ ਜਵਾਹਰ ਕੇ, ਗੁਰਨੈਬ ਸਿੰਘ ਰਾਮਪੁਰਾ, ਅੰਮਿ੍ਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਗਿੱਲ, ਬਹਾਦਰ ਸਿੰਘ ਭਸੌੜ ਅਤੇ ਬਾਬਾ ਚਮਕੌਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤ ਹਾਜ਼ਰ ਸੀ |

About admin

Leave a Reply

Your email address will not be published.

%d bloggers like this: