Home / Punjab / ਅਕਾਲੀਆਂ ਕੋਲ ਕੋਈ ਹੋਰ ਰਸਤਾ ਨਹੀਂ ਸੀ ਬਚਿਆ-ਕੈਪਟਨ

ਅਕਾਲੀਆਂ ਕੋਲ ਕੋਈ ਹੋਰ ਰਸਤਾ ਨਹੀਂ ਸੀ ਬਚਿਆ-ਕੈਪਟਨ

ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲੋਂ ਨਾਤਾ ਤੋੜਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਕਾਲੀ ਦਲ ਕੋਲ ਗੱਠਜੋੜ ਤੋੜਨ ਤੋਂ ਇਲਾਵਾ ਹੋਰ ਕੋਈ ਰਸਤਾ ਬਚਿਆ ਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਹਿ ਚੁੱਕਾ ਹਾਂ ਕਿ ਜੇਕਰ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਨਾ ਤੋੜਿਆ ਤਾਂ ਐਨ. ਡੀ. ਏ. ਸਰਕਾਰ ਖ਼ੁਦ ਅਕਾਲੀ ਦਲ ਨੂੰ ਬਾਹਰ ਦਾ ਰਸਤਾ ਦਿਖਾ ਦੇਵੇਗੀ।

ਉਨ੍ਹਾਂ ਕਿਹਾ ਕਿ ਭਾਜਪਾ ਪਹਿਲਾਂ ਹੀ ਸਾਫ਼ ਕਰ ਚੁੱਕੀ ਹੈ ਕਿ ਖੇਤੀ ਬਿੱਲਾਂ ਸਬੰਧੀ ਕਿਸਾਨਾਂ ਨੂੰ ਸੰਤੁਸ਼ਟ ਕਰਨ ਦੀ ਜ਼ਿੰਮੇਵਾਰੀ ਅਕਾਲੀ ਦਲ ਨੂੰ ਸੌਂਪੀ ਗਈ ਸੀ, ਜਿਸ ਵਿਚ ਉਹ ਖਰੇ ਨਹੀਂ ਉਤਰੇ ਅਤੇ ਭਾਜਪਾ ਦੇ ਅਜਿਹੇ ਬਿਆਨ ਨਾਲ ਕਾਫ਼ੀ ਕੁਝ ਸਾਫ਼ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਖੇਤੀ ਬਿੱਲਾਂ ਨੂੰ ਲੈ ਕੇ ਲਏ ਯੂ-ਟਰਨ ਅਤੇ ਬਾਅਦ ਵਿਚ ਹੋਏ ਕਿਸਾਨਾਂ ਦੇ ਵਿਰੋਧ ਦੇ ਚਲਦੇ ਅਕਾਲੀ ਦਲ ਕੋਲ ਇਹ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਸੀ।

About admin

Check Also

SGPC ਮੈਂਬਰ ਕਿਰਨਜੋਤ ਕੌਰ ਨੂੰ ਚੜ੍ਹਿਆ ਗੁੱਸਾ – ‘ਓਏ ਚਾਵਲਾ ਚੁੱਪ ਕਰ ਤੂੰ’

ਬੀਬੀ ਕਿਰਨਜੋਤ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਾਮਲੇ ਨੂੰ ਉਲਝਾਉਣ ਲਈ ਸ਼੍ਰੋਮਣੀ ਕਮੇਟੀ ਅਤੇ …

Leave a Reply

Your email address will not be published.

%d bloggers like this: