Breaking News
Home / Latest News / ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਦਾ ਵੱਡਾ ਉਪਰਾਲਾ, ਲਾਇਆ ਆਕਸੀਜਨ ਦਾ ਲੰਗਰ।

ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਦਾ ਵੱਡਾ ਉਪਰਾਲਾ, ਲਾਇਆ ਆਕਸੀਜਨ ਦਾ ਲੰਗਰ।

ਕੋਰੋਨਾ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਦਾ ਵੱਡਾ ਉਪਰਾਲਾ, ਲਾਇਆ ਆਕਸੀਜਨ ਦਾ ਲੰਗਰ ਅਤੇ 25 ਬੈੱਡਾਂ ਦਾ ਬਣਾਇਆ ਹਸਪਤਾਲ।

ਪੰਜਾਬ ‘ਚ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਸਿੱਖ ਸੰਗਤਾਂ ਵਲੋਂ ਵਧ ਚੜ੍ਹ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਥਾਂ-ਥਾਂ ਆਕਸੀਜ਼ਨ ਦੇ ਲੰਗਰ ਸਮੇਤ ਅਤੇ ਹੋਰ ਸੇਵਾਵਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੂਬੇ ‘ਚ ਲਗਾਤਾਰ ਵਧ ਰਹੇ ਕੋਰੋਨਵਾਇਰਸ ਕੇਸਾਂ ਅਤੇ ਆਕਸੀਜਨ ਦੀ ਘਾਟ ਦੇ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ, ਲੁਧਿਆਣਾ ਵਿਖੇ 20 ਬਿਸਤਰਿਆਂ ਵਾਲੇ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ।

ਜਿਸ ਵਿਚ ਸ਼੍ਰੋਮਣੀ ਕਮੇਟੀ ਨੇ ਪੀੜਤ ਲੋਕਾਂ ਨੂੰ ਘਰੋਂ ਹਸਪਤਾਲ ਛੱਡਣ ਦੀ ਜ਼ਿੰਮੇਵਾਰੀ ਲਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੁਖੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਹੂਲਤ ਲੋਕਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਕਸੀਜਨ ਅਤੇ ਮੁਫਤ ਬੈੱਡ ਸੇਵਾ ਆਰੰਭ ਕੀਤੀ ਹੈ। ਇਹ ਸ਼ੁਰੂਆਤ ਬਿਸਤਰਿਆਂ ਅਤੇ ਆਕਸੀਜ਼ਨ ਦੀ ਘਾਟ ਕਾਰਨ ਹੋਈ ਹੈ।

ਸ਼੍ਰੋਮਣੀ ਕਮੇਟੀ ਦੀ ਮੁਖੀ ਬੀਬੀ ਜਗੀਰ ਕੌਰ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਜ਼ਰੂਰੀ ਮਸ਼ੀਨਾਂ ਜਰਮਨੀ ਅਤੇ ਵਿਦੇਸ਼ ਤੋਂ ਮੰਗੀਆਂ ਜਾ ਰਹੀਆਂ ਹਨ। ਕੁਝ ਮਸ਼ੀਨਾਂ ਭਾਰਤ ਪਹੁੰਚੀਆਂ ਹਨ, ਪਰ ਅਜੇ ਤੱਕ ਕਸਟਮ ਵਲੋਂ ਮਸ਼ੀਨਾਂ ਨਹੀਂ ਭੇਜੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਮੰਗ ਦੇ ਮੱਦੇਨਜ਼ਰ ਮਸ਼ੀਨਾਂ ਅਤੇ ਰਾਹਤ ਸਮਗਰੀ ਨੂੰ ਜਲਦੀ ਤੋਂ ਜਲਦੀ ਭੇਜਿਆ ਜਾਵੇ ਤਾਂ ਜੋ ਹਸਪਤਾਲਾਂ ਵਿੱਚ ਪੀੜ੍ਹਤ ਲੋਕਾਂ ਨੂੰ ਚੰਗੀ ਸਹੂਲਤ ਮਿਲ ਸਕੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਵੀ ਮਰੀਜ਼ ਨੂੰ ਮੁਫਤ ਐਂਬੂਲੈਂਸ ਇੱਥੇ ਲਿਆ ਕੇ ਛੱਡੇਗੀ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਮੈਡੀਕਲ ਕਿੱਟਾਂ ਵੀ ਤਿਆਰ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦਾ ਇਹ ਪਹਿਲਾ ਹਸਪਤਾਲ ਹੋਵੇਗਾ ਜਿਸ ਦਾ ਆਪਣਾ ਆਕਸੀਜਨ ਪਲਾਂਟ ਹੋਵੇਗਾ।

About panthic spectrum

Check Also

ਔਰਤਾਂ ਲਈ ਖਾਸ ਖਬਰ: ਕੀ ਵੈਕਸੀਨ ਲਵਾਉਣ ਨਾਲ Periods ਪ੍ਰਭਾਵਿਤ ਹੁੰਦੇ ਹਨ?

ਪੀਰੀਅਡਸ ਦੌਰਾਨ ਕੋਵਿਡ -19 ਵੈਕਸੀਨ ਦੀ ਵਰਤੋਂ ਕਰਨ ਬਾਰੇ ਔਰਤਾਂ ਦੁਆਰਾ ਉਠੀਆਂ ਚਿੰਤਾਵਾਂ ਵਿਚਕਾਰ ਕੇਂਦਰ …

%d bloggers like this: