Home / Latest News / 88 ਵਰ੍ਹਿਆਂ ਦੇ ਹੋਏ ਡਾ: ਮਨਮੋਹਨ ਸਿੰਘ

88 ਵਰ੍ਹਿਆਂ ਦੇ ਹੋਏ ਡਾ: ਮਨਮੋਹਨ ਸਿੰਘ

ਨਵੀਂ ਦਿੱਲੀ, 26 ਸਤੰਬਰ (ਏਜੰਸੀ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ, ਮੰਨੇ-ਪ੍ਰਮੰਨੇ ਅਰਥ-ਸ਼ਾਸਤਰੀ ਅਤੇ ਕਾਂਗਰਸੀ ਨੇਤਾ ਡਾ. ਮਨਮੋਹਨ ਸਿੰਘ ਸ਼ੁੱਕਰਵਾਰ ਨੂੰ 88 ਵਰ੍ਹਿਆਂ ਦੇ ਹੋ ਗਏ। ਇਸ ਮੌਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੰਦੇ ਹੋਏ ਲੰਬੀ ਅਤੇ ਸਿਹਤਮੰਦ ਉਮਰ ਦੀ ਕਾਮਨਾ ਕੀਤੀ। ਦੱਸਣਯੋਗ ਹੈ ਕਿ ਡਾ. ਮਨਮੋਹਨ ਸਿੰਘ ਸਾਲ 2004 ਤੋਂ ਲੈ ਕੇ 2014 ਤੱਕ ਯੂ.ਪੀ.ਏ. ਗੱਠਜੋੜ ਸਰਕਾਰ ਦੌਰਾਨ ਪ੍ਰਧਾਨ ਮੰਤਰੀ ਰਹੇ। ਇਸ ਤੋਂ ਇਲਾਵਾ 1991-96 ਦੌਰਾਨ ਪੀ.ਵੀ. ਨਰਸਿਮ੍ਹਾ ਰਾਓ ਸਰਕਾਰ ਸਮੇਂ ਆਰਥਿਕ ਸੁਧਾਰਾਂ ਦਾ ਸਿਹਰਾ ਵੀ ਉਨ੍ਹਾਂ ਨੂੰ ਹੀ ਜਾਂਦਾ ਹੈ।

ਨਵੀਂ ਦਿੱਲੀ, (ਏਜੰਸੀ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਤੇ ਕਿਹਾ ਕਿ ਦੇਸ਼ ਅੱਜ ਡਾ. ਮਨਮੋਹਨ ਸਿੰਘ ਵਰਗੇ ਸੂਝਵਾਨ ਪ੍ਰਧਾਨ ਮੰਤਰੀ ਦੀ ਕਮੀ ਮਹਿਸੂਸ ਕਰ ਰਿਹਾ ਹੈ। ਇਸ ਸਬੰਧੀ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ, ‘ਭਾਰਤ ਅੱਜ ਡਾ. ਮਨਮੋਹਨ ਸਿੰਘ ਵਰਗੇ ਸੂਝਵਾਨ ਪ੍ਰਧਾਨ ਮੰਤਰੀ ਦੀ ਕਮੀ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦੀ ਇਮਾਨਦਾਰੀ, ਨਿਮਰਤਾ ਤੇ ਸਮਰਪਣ ਸਾਡੇ ਸਾਰਿਆਂ ਲਈ ਪ੍ਰੇਰਨਾ ਹੈ। ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ।’ ਡਾ. ਮਨਮੋਹਨ ਸਿੰਘ ਸਾਲ 2004 ਤੋਂ ਸਾਲ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦਾ ਜਨਮ 26 ਸਤੰਬਰ 1932 ‘ਚ ਹੋਇਆ ਸੀ।

About admin

Leave a Reply

Your email address will not be published.

%d bloggers like this: