ਚੰਡੀਗੜ੍ਹ ’ਚ ਕੇਂਦਰੀ ਨਿਯਮ ਲਾਗੂ ਕਰਨ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ

390

ਹਲਕਾ ਲੰਬੀ ਦੇ ਪਿੰਡ ਮਹੂਆਣਾ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ।

ਲੰਬੀ: ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਕੇਦਰੀਂ ਨਿਯਮ ਲਾਗੂ ਕਰਨ ਦੇ ਐਲਾਨ ਬਾਰੇ ਅਪਣੀ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ ਅਤੇ ਹੁਣ ਉਹ ਮੁਕੰਮਲ ਤੌਰ ’ਤੇ ਚੰਡੀਗੜ੍ਹ ਉੱਤੇ ਕਬਜ਼ਾ ਕਰਨਾ ਚਾਹੁੰਦੇ ਹਨ।

ਹਲਕਾ ਲੰਬੀ ਦੇ ਪਿੰਡ ਮਹੂਆਣਾ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ। ਪਹਿਲਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸੀ। ਪੰਜਾਬ ਦੀ ਵੰਡ ਵੇਲੇ ਚੰਡੀਗੜ੍ਹ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ ਫਿਰ ਵਾਅਦਾ ਕੀਤਾ ਸੀ ਕਿ ਚੰਡੀਗੜ੍ਹ ਵਿਚ ਪੰਜਾਬ ਦੇ ਅੱਧੇ ਮੁਲਾਜ਼ਮ ਹੋਣਗੇ ਫਿਰ ਇੱਥੋਂ ਉਹ ਵੀ ਵਾਪਸ ਕਰ ਦਿੱਤੇ। ਹੁਣ ਇਸ ਨਿਯਮ ਨੂੰ ਲਾਗੂ ਕਰਕੇ ਚੰਡੀਗੜ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ ।

ਦੂਜੇ ਪਾਸੇ ਕੋਲਾ ਸੰਕਟ ਬਾਰੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਬਿਜਲੀ ਸਰਪਲੱਸ ਸੀ। ਅਸੀਂ ਲੋਕਾਂ ਨੂੰ 24 ਘੰਟੇ ਬਿਜਲੀ ਦਿੱਤੀ ਸੀ। ਉਹਨਾਂ ਕਿਹਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਝੂਠ ਬੋਲ ਕੇ ਸਰਕਾਰ ਬਣਾਈ ਸੀ ਅਤੇ ਹੁਣ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਲਈਆਂ। ਇਸ ਦਾ ਨੁਕਸਾਨ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਲਗਾਤਰ ਹਲਕੇ ਲੰਬੀ ਦੇ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ ਜਾ ਰਿਹਾ। ਇਸ ਦੇ ਤਹਿਤ ਅੱਜ ਉਹਨਾਂ ਨੇ ਹਲਕੇ ਦੇ ਪਿੰਡ ਸੇਰਾਵਾਲੀ, ਢਾਣੀਆਂ ਤੇਲਈਆਂ, ਮਹੂਆਣਾ ਆਦਿ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦਾ ਧੰਨਵਾਦ ਕੀਤਾ।ਉਹਨਾਂ ਕਿਹਾ ਕੇ ਮੇਰੀ ਇਸ ਹਲਕੇ ਨਾਲ ਪਰਿਵਾਰਕ ਸਾਂਝ ਹੈ।