ਪੰਜਾਬ ਗੱਲ ਕਰਨ ਵਾਲੇ CM ਮਾਨ ਦੇ ਰਾਜ ‘ਚ ਪੰਜਾਬੀ ਅਲੋਪ?ਨੌਕਰੀਆਂ ‘ਚ ਪੰਜਾਬੀ ਲਾਏ ਖੂੰਜੇ

649

ਏਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ
ਕਾਊਂਟਰ ਇੰਟੈਲੀਜੈਂਸ ਮਾਹਿਰ ਏਡੀਜੀਪੀ ਗੌਰਵ ਯਾਦਵ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਹੈਰਾਨ ਕਰਨ ਵਾਲੀ ਹੈ ਕਿਉਂਕਿ ਇਹ ਅਹੁਦਾ ਆਮ ਤੌਰ ’ਤੇ ਆਈਏਐਸ ਅਧਿਕਾਰੀ ਲਈ ਰਾਖਵਾਂ ਹੁੰਦਾ ਹੈ। ਦੱਸਣਾ ਬਣਦਾ ਹੈ ਕਿ ਯਾਦਵ ਪੰਜਾਬ ਦੇ ਸਾਬਕਾ ਡੀਜੀਪੀ ਪੀ ਸੀ ਡੋਗਰਾ ਦਾ ਜਵਾਈ ਹੈ।

ਫਗਵਾੜਾ ਵਿੱਚ ‘ਆਪ’ ਆਗੂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ
ਫਗਵਾੜਾ, 4 ਅਪਰੈਲ-ਪੰਜਾਬ ਦੇ ਫਗਵਾੜਾ ਵਿੱਚ ਫਗਵਾੜਾ-ਜਲੰਧਰ ਜੀ.ਟੀ.ਰੋਡ ’ਤੇ ਪਿੰਡ ਮੇਹਟਾਂ ਲਾਗੇ ਦੋ ਮੋਟਰਸਾਈਕਲ ਸਵਾਰਾਂ ਨੇ ‘ਆਪ’ ਦੇ ਆਗੂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਆਮ ਆਦਮੀ ਪਾਰਟੀ ਦੇ ਜ਼ਖ਼ਮੀ ਹੋਏ ਆਗੂ ਦੀ ਪਛਾਣ ਵਿਪਿਨ ਕੁਮਾਰ ਪੁੱਤਰ ਬਿੱਲਾ ਰਾਮ ਵਾਸੀ ਪਿੰਡ ਹਰਦਾਸਪੁਰ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ, ਜਿੱਥੋਂ ਡਾਕਟਰਾਂ ਨੇ ਉਸ ਜਲੰਧਰ ਛਾਉਣੀ ਦੇ ਜੌਹਲ ਹਸਪਤਾਲ ਰੈਫਰ ਕਰ ਦਿੱਤਾ। ਹਸਪਤਾਲ ਵਿੱਚ ਵਿਪਿਨ ਨੇ ਦੱਸਿਆ ਕਿ ਉਹ ਕਾਰ ’ਤੇ ਜਾ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਦੋ ਜਣਿਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਘਟਨਾ ਸਮੇਂ ਵਿਪਿਨ ਤਹਿਸੀਲ ਕੰਪਲੈਕਸ ਤੋਂ ਆਪਣੀ ਕਿਸੇ ਕੇਸ ਦੀ ਤਰੀਕ ਭੁਗਤ ਕੇ ਵਾਪਸ ਪਿੰਡ ਨੂੰ ਜਾ ਰਿਹਾ ਸੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਵਰਕਰ ਹਸਪਤਾਲ ’ਚ ਇਕੱਠੇ ਹੋ ਗਏ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੁਲੀਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ।

ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ
ਲਹਿਰਾਗਾਗਾ, 4 ਅਪਰੈਲ-ਆਪ ਦੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਐਤਵਾਰ ਰਾਤ 9.10 ਵਜੇ ਕਿਸੇ ਅਨਜਾਣ ਵਿਆਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸ੍ਰੀ ਗੋਇਲ ਦੇ ਪੁੱਤਰ ਐਡਵੋਕੇਟ ਕਮ ਕੌਂਸਲਰ ਗੌਰਵ ਗੋਇਲ ਤੇ ਨਿੱਜੀ ਸਹਾਇਕ ਰਾਕੇਸ਼ ਗੁਪਤਾ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਰਾਤ ਨੂੰ ਫੋਨ ਕਾਲ ਆਈ ਅਤੇ ਜਦੋਂ ਨਿੱਜੀ ਸਹਾਇਕ ਫੋਨ ਨੇ ਚੁੱਕਿਆ ਤਾਂ ਅਣਪਛਾਤੇ ਕਾਲਰ ਨੇ ਗਾਲ੍ਹਾਂ ਕੱਢਣ ਤੋਂ ਬਾਅਦ ਕਿਹਾ ਕਿ ਉਹ ਵਿਧਾਇਕ ਗੋਇਲ ਨੂੰ ਗੋਲੀ ਨੂੰ ਗੋਲੀ ਮਾਰ ਕੇ ਮਾਰ ਦੇਵੇਗਾ। ਉਨ੍ਹਾਂ ਵੱਲੋਂ ਇਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਗਈ, ਜਿਸ ਦੀ ਪੁਸ਼ਟੀ ਡੀਐੱਸਪੀ ਮਨੋਜ ਗੋਰਸੀ ਨੇ ਵੀ ਕੀਤੀ ਹੈ। ਪੁਲੀਸ ਵੱਲੋਂ ਫੋਨ ਦੀ ਲੋਕੇਸ਼ਨ ਅਤੇ ਵਿਅਕਤੀ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।