ਡੇਰਾ ਮੁਖੀ ਰਾਮ ਰਹੀਮ ਕੱਟੜ ਅਪਰਾਧੀ ਨਹੀਂ ਹੈ – ਹਾਈ ਕੋਰਟ

675

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਹਾਰਡ ਕੋਰ ਕਿ੍ਮੀਨਲ ਨਹੀਂ, ਫਰਲੋ ਖ਼ਿਲਾਫ਼ ਪਟੀਸ਼ਨ ’ਤੇ ਹਾਈਕੋਰਟ ਨੇ ਸੁਣਾਇਆ ਫ਼ੈਸਲਾ

ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਕੋਈ ਕੱਟੜ ਅਪਰਾਧੀ ਨਹੀਂ ਹੈ। ਹਾਈਕੋਰਟ ਨੇ ਇਹ ਫੈਸਲਾ ਹਰਿਆਣਾ ਸਰਕਾਰ ਵਲੋਂ ਉਸ ਨੂੰ ਦਿੱਤੀ ਗਈ 20 ਦਿਨਾਂ ਦੀ ਫਰਲੋ ਖਿਲਾਫ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਦਿੱਤਾ ਹੈ।

ਚੰਡੀਗੜ੍ਹ : ਸਾਧਵੀ ਜਿਨਸੀ ਸੋਸ਼ਣ ਮਾਮਲੇ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਖ਼ਿਲਾਫ਼ ਦਾਇਰ ਪਟੀਸਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਹਾਰਡ ਕੋਰ ਕਿ੍ਮੀਨਲ ਨਹੀਂ ਹੈ। ਹਾਈਕੋਰਟ ਨੇ ਇਹ ਫ਼ੈਸਲਾ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਦਿੱਤੀ ਗਈ 20 ਦਿਨਾਂ ਦੀ ਫਰਲੋ ਖ਼ਿਲਾਫ਼ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸੁਣਾਇਆ ਹੈ।


ਬੇਅਦਬੀ ਕਾਂਡ ‘ਚ ਗੁਰਮੀਤ ਰਾਮ ਰਹੀਮ ਮੁਲਜ਼ਮ ਵੱਲੋ ਨਾਮਜ਼ਦ।
ਵਿਸ਼ੇਸ਼ ਜਾਂਚ ਟੀਮ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹਨ। ਜੁਡੀਸ਼ਲ ਮੈਜਿਸਟ੍ਰੇਟ ਮੈਡਮ ਤਰਜਨੀ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਹਾਲਾਂਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਸੱਚਾ ਸੌਦਾ ਮੁਖੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਦੋਂ ਕਿ ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਜਾ ਕੇ ਉੱਚ ਪੱਧਰੀ ਪੁੱਛ-ਪੜਤਾਲ ਕਰ ਚੁੱਕੀ ਹੈ।