ਲਖੀਮਪੁਰ ਖੀਰੀ ਮਾਮਲਾ: ਮੁੜ ਤੋਂ ਸਲਾਖਾਂ ਪਿੱਛੇ ਪਹੁੰਚਿਆ ਆਸ਼ੀਸ਼ ਮਿਸ਼ਰਾ, ਅਦਾਲਤ ਅੱਗੇ ਕੀਤਾ ਆਤਮ ਸਮਰਪਣ

301

ਲਖੀਮਪੁਰ ਖੀਰੀ ਮਾਮਲੇ ਚ ਵੱਡੀ ਖਬਰ -ਮੁੜ ਤੋਂ ਸਲਾਖਾਂ ਪਿੱਛੇ ਪਹੁੰਚਿਆ ਆਸ਼ੀਸ਼ ਮਿਸ਼ਰਾ, ਅਦਾਲਤ ਅੱਗੇ ਕੀਤਾ ਆਤਮ ਸਮਰਪਣ

ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਆਖ਼ਰਕਾਰ ਆਤਮਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰ ਦਿੱਤੀ ਸੀ। ਆਸ਼ੀਸ਼ ਮਿਸ਼ਰਾ ਨੂੰ ਇਕ ਹਫ਼ਤੇ ‘ਚ ਕੋਰਟ ਦੇ ਸਾਹਮਣੇ ਪੇਸ਼ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਅੱਜ ਆਤਮਸਮਰਪਣ ਕਰ ਦਿੱਤਾ। ਸੋਮਵਾਰ ਨੂੰ ਕੋਰਟ ਵਲੋਂ ਦਿੱਤੀ ਗਈ ਡੈੱਡਲਾਈਟ ਦੀ ਆਖ਼ਰੀ ਤਾਰੀਖ਼ ਸੀ ਪਰ ਇਸ ਤੋਂ ਠੀਕ ਪਹਿਲਾਂ ਅੱਜ ਆਸ਼ੀਸ਼ ਮਿਸ਼ਰਾ ਨੇ ਸਰੰਡਰ ਕਰ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ।

ਦੱਸਣਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ‘ਚ ਹਿੰਸਾ ਦੌਰਾਨ 8 ਲੋਕ ਮਾਰੇ ਗਏ ਸਨ। ਇਹ ਹਿੰਸਾ ਉਦੋਂ ਹੋਈ ਸੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਸ ਦੀ ਸ਼ਿਕਾਇਤ ਅਨੁਸਾਰ, ਇਕ ਵਾਹਨ, ਜਿਸ ‘ਚ ਆਸ਼ੀਸ਼ ਮਿਸ਼ਰਾ ਬੈਠੇ ਸਨ, ਉਸ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਦੌਰਾਨ ਹੋਈ ਹਿੰਸਾ ‘ਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਕੇਂਦਰ ਨੇ ਹੁਣ ਰੱਦ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਵਿਰੋਧੀ ਦਲਾਂ ਅਤੇ ਕਿਸਾਨਾਂ ਸਮੂਹਾਂ ‘ਚ ਇਸ ਘਟਨਾ ਨੂੰ ਲੈ ਕੇ ਕਾਫ਼ੀ ਗੁੱਸਾ ਸੀ।