Punjabi singer Sidhu Moosewala shot dead in Mansa village a day after security cover curtailed .. Two of his four gunmen were withdrawn with the recent government order
ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਇਕ ਹੋਰ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ਦੌਰਾਨ ਜ਼ਖਮੀ ਹੋਏ ਸਿੱਧੂ ਮੂਸੇਵਾਲਾ ਦੇ ਇਕ ਹੋਰ ਸਾਥੀ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਇਸ ਹਮਲੇ ‘ਚ ਉਨ੍ਹਾਂ ਦੇ ਤਿੰਨ ਸਾਥੀ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਸੀ। ਜਿਨ੍ਹਾਂ ਨੂੰ ਬਾਅਦ ‘ਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ ਹੈ। ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ‘ਤੇ ਕਰੀਬ 20 ਗੋਲੀਆਂ ਚਲਾਈਆਂ, ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਹਸਪਤਾਲ ‘ਚ ਮੌਤ ਹੋ ਗਈ। ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਡਰ ਤੇ ਸਹਿਮ ਪਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਸਿੱਧੂ ਮੂਸੇਵਾਲਾ ਨੇ 5 ਮਹੀਨੇ ਪਹਿਲਾਂ Pro Punjab TV ‘ਤੇ ਕਰ’ਤਾ ਸੀ ਖੁਲਾਸਾ !
ਸੁਣੋ ਕਿਸ ਨੇ ਰਚੀ ਸੀ ਮਾਰਨ ਦੀ ਸਾਜ਼ਿਸ਼ ?
Famous Punjabi singer Sidhu Moosewala was shot dead by unidentified assailants in Mansa district, a day after the state government withdrew his security cover. He was on the wheel in Mahindra Thar SUV when the assailants, believed to be 10-12, fired more than 20 rounds at point-blank range at the singer and his two friends, who got grievous injuries.