ਲਾਰੇਂਸ ਬਿਸ਼ਨੋਈ ਨੇ ਸਿੱਧੂ ਕਤਲ ਮਾਮਲੇ ‘ਚ ਕੀਤਾ ਵੱਡਾ ਖੁਲਾਸਾ, ਕਿਹਾ ਸਿੱਧੂ ਦੇ ਕਤਲ ਨਾਲ ਜੁੜੀ ਕੋਈ ਵੀ ਪੋਸਟ ਮੈਂ ਨਹੀਂ ਪਾਈ

556

ਮੀਡੀਆ ਰਿਪੋਰਟਾਂ ਮੁਤਾਬਕਾਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਲਾਰੇਂਸ ਬਿਸ਼ਨੋਈ ਨੇ ਸਿੱਧੂ ਕਤਲ ਮਾਮਲੇ ‘ਚ ਵੱਡਾ ਖੁਲਾਸਾ ਕੀਤਾ ਹੈ।ਲਾਰੇਂਸ ਬਿਸ਼ਨੋਈ ਨੇ ਪੁਲਿਸ ਨੂੰ ਕਿਹਾ ਕਿ ‘ਕਤਲ ‘ਚ ਮੇਰਾ ਕੋਈ ਰੋਲ ਨਹੀਂ ਹੈ।ਲਾਰੇਂਸ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਦੀ ਮੈਨੂੰ ਕੋਈ ਜਾਣਕਾਰੀ ਨਹੀਂ ਹੈ।ਮੈਂ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਕੋਈ ਵੀ ਪੋਸਟ ਸੋਸ਼ਲ਼ ਮੀਡੀਆ ‘ਤੇ ਸਾਂਝੀ ਨਹੀਂ ਕੀਤੀ।ਉਸ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਪੈ ਰਹੀਆਂ ਪੋਸਟਾਂ ਨਾਲ ਮੇਰਾ ਕੋਈ ਲੈਣ ਦੇਣ ਨਹੀਂ ਹੈ।

ਲਾਰੇਂਸ ਨੇ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕਤਲ ਹੋਇਆ ਹੈ।ਪੁਲਿਸ ਮੁਤਾਬਕ ਲਾਰੇਸ਼ ਸਿੱਧੂ ਦੇ ਕਤਲ ਨੂੰ ਲੈ ਕੇ ਸਹਿਯੋਗ ਨਹੀਂ ਕਰ ਰਿਹਾ।ਦੱਸ ਦੇਈਏ ਕਿ ਸਿੱਧੂ ਕਤਲ ਮਾਮਲੇ ‘ਚ ਜੇਲ੍ਹ ‘ਚ ਬੰਦ 3 ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਗੈਂਗਸਟਰ ਲਾਰੇਂਸ਼ ਬਿਸ਼ਨੋਈ, ਸ਼ਾਹਰੁਖ ਤੇ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਹੋ ਰਹੀ ਹੈ।

ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਭੂਪੀ ਰਾਣਾ ਵੀ ਦਾਖ਼ਲ ਹੋ ਗਿਆ ਹੈ। ਰਾਣਾ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਰਾਣਾ ਨੇ ਕਾਤਲਾਂ ਦਾ ਪਤਾ ਦੱਸਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।ਸੋਸ਼ਲ ਮੀਡੀਆ ਪੋਸਟ ਰਾਹੀਂ ਰਾਣਾ ਨੇ ਕਿਹਾ ਕਿ ਕਾਤਲ ਭਾਵੇਂ ਪੰਜਾਬ ਵਿੱਚ ਬੈਠਾ ਹੈ ਜਾਂ ਕੈਨੇਡਾ, ਅਮਰੀਕਾ, ਉਸ ਬਾਰੇ ਜਾਣਕਾਰੀਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।ਰਾਣਾ ਨੇ ਦਵਿੰਦਰ ਬੰਬੀਹਾ, ਨੀਰਜ ਬਵਾਨਾ, ਟਿੱਲੂ ਤਾਜਪੁਰੀਆ, ਕੌਸ਼ਲ ਚੌਧਰੀ, ਗੌਂਡਰ ਅਤੇ ਸ਼ੇਰਾ ਖੁੱਬਣ ਨੂੰ ਵੀ ਆਪਣੇ ਗਰੁੱਪ ਵਿੱਚ ਸ਼ਾਮਲ ਕੀਤਾ ਹੈ। ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਸ਼ਾਮ 5.30 ਵਜੇ ਮਾਨਸਾ ਦੇ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਮੂਸੇਵਾਲਾ ਕਤਲ ਮਾਮਲਾ FIR ‘ਚ ਨਹੀਂ ਲਾਰੈਂਸ ਬਿਸ਼ਨੋਈ ਦਾ ਨਾਂ: ਪੰਜਾਬ ਪੁਲਿਸ – ਫਿਰ ਕਿਸਨੇ ਕੀਤਾ ਕਤਲ? ਹਾਈ ਕੋਰਟ ਦਾ ਆਇਆ ਬਿਸ਼ਨੋਈ ਦੀ ਪਟੀਸ਼ਨ ‘ਤੇ ਜਵਾਬ
#LawrenceBishnoi #FIR #PunjabPolice #GoldyBrar #SidhuMooseWala #AamAadmiParty #PunjabGovt