ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ

1925

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਇਕ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ। ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਪੋਸਟਮਾਰਟਮ ਰਿਪੋਰਟ ‘ਚ ਕੁਝ ਵੱਡੇ ਖੁਲਾਸੇ ਵੀ ਦੇਖਣ ਨੂੰ ਮਿਲੇ ਹਨ।

ਰਿਪੋਰਟ ਮੁਤਾਬਕ ਹਮਲੇ ਤੋਂ 15 ਮਿੰਟਾਂ ਬਾਅਦ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਜ਼ਿਆਦਾ ਖੂਨ ਬਹਿਨ ਕਾਰਨ ਸਿੱਧੂ ਮੂਸੇਵਾਲਾ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਸਿੱਧੂ ਮੂਸੇਵਾਲਾ ‘ਤੇ 20 ਤੋਂ 25 ਗੋਲੀਆਂ ਵੱਜੀਆਂ ਸਨ। ਉਨ੍ਹਾਂ ਦੇ ਸ਼ਰੀਰ ‘ਤੇ 19 ਜ਼ਖਮ ਪਾਏ ਗਏ ਹਨ।

ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਅਮਿਤ ਸ਼ਾਹ ਨੂੰ ਲਿਖ਼ਿਆ ਪੱਤਰ, ਕਤਲ ਕੇਸ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ

ਐਤਵਾਰ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖ਼ੇ ਚਿੱਟੇ ਦਿਨੀਂ ਤਾਬੜਤੋੜ ਗੋਲੀਆਂ ਵਰ੍ਹਾ ਕੇ ਕਤਲ ਕਰ ਦਿੱਤੇ ਗਏ ਪ੍ਰਸਿੱਧ ਗਾਇਕ-ਰੈਪਰ ਅਤੇ ਕਾਂਗਰਸ ਨੇਤਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ਼ ਕੇ ਮੰਗ ਕੀਤੀ ਹੈ ਕਿ ਇਸ ਕਤਲ ਕੇਸ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ।

ਇਹ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਦੱਸਿਆ ਕਿ ਸਰਕਾਰ ਇਸ ਪੱਤਰ ’ਤੇ ਵਿਚਾਰ ਕਰ ਰਹੀ ਹੈ। ਸ੍ਰੀ ਸ਼ੇਖ਼ਾਵਤ ਵੀਰਵਾਰ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸ੍ਰੀ ਸੁਨੀਲ ਜਾਖ਼ੜ ਅਤੇ ਸ੍ਰੀ ਅਰਵਿੰਦ ਖੰਨਾ ਦੇ ਨਾਲ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖ਼ੇ ਪਰਿਵਾਰ ਨਾਲ ਹਮਦਰਦੀ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਨ ਪੁੱਜੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ੇਖ਼ਾਵਤ ਨੇ ਕਿਹਾ ਕਿ ਉਹ ਪਰਿਵਾਰ ਦੇ ਹੌਂਸਲੇ ਨੂੰ ਸਲਾਮ ਕਰਦੇ ਹਨ ਜੋ ਕੇਵਲ ਨਿਆਂ ਦੀ ਮੰਗ ਕਰ ਰਿਹਾ ਹੈ। ਉਹਨਾਂ ਆਖ਼ਿਆ ਕਿ ਇਹ ਪੰਜਾਬ ਸਰਕਾਰ ਦੀ ਅਸਫ਼ਲਤਾ ਹੈ ਕਿਉਂਕਿ ਜੇ ਸੁਰੱਖ਼ਿਆ ਦੇਣ ਲੱਗਿਆਂ ਖ਼ਤਰੇ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖ਼ਿਆ ਜਾਂਦਾ ਹੈ ਤਾਂ ਸੁਰੱਖ਼ਿਆ ਚਾਣਚੱਕ ਵਾਪਸ ਲੈ ਕੇ ਕਿਸੇ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਤਾਂ ਸੁਰੱਖ਼ਿਆ ਘਟਾਈ ਹੀ ਨਹੀਂ ਸਗੋਂ ਇਸ ਨੂੰ ਅਖ਼ਬਾਰਾਂ ਅਤੇ ਹੋਰ ਮੀਡੀਆ ਰਾਹੀਂ ਜਨਤਕ ਕਰ ਦਿੱਤਾ ਜਿਸ ਨਾਲ ਗੈਂਗਸਟਰਾਂ ਨੂੂੰ ਮਦਦ ਮਿਲੀ।