ਸਿੱਖ ਵਕੀਲ ਪ੍ਰਭਜੋਤ ਸਿੰਘ ਨੇ ਮਹਾਰਾਣੀ ਐਲੀਜ਼ਾਬੇਥ ਦੇ ਕਾਨੂੰਨ ਮੁਤਾਬਿਕ ਸਹੁੰ ਚੁੱਕਣ ਤੋਂ ਕੀਤਾ ਇਨਕਾਰ

488

ਸਿੱਖ ਵਕੀਲ ਪ੍ਰਭਜੋਤ ਸਿੰਘ ਨੇ ਮਹਾਰਾਣੀ ਐਲੀਜ਼ਾਬੇਥ ਦੇ ਕਾਨੂੰਨ ਮੁਤਾਬਿਕ ਸਹੁੰ ਚੁੱਕਣ ਤੋਂ ਕੀਤਾ ਇਨਕਾਰ #Canada #alberta #Advocate #Prabhjotsingh #Sikh

ਟੋਰਾਂਟੋ: ਕੈਨੇਡਾ ਦੇ ਐਡਮਿੰਟਨ (ਅਲਬਰਟਾ) ਵਿੱਚ ਪੰਜਾਬੀ ਵਕੀਲ ਪ੍ਰਭਜੋਤ ਸਿੰਘ ਵੜਿੰਗ ਨੇ ਇੰਗਲੈਂਡ ਦੀ ਮਹਾਰਾਣੀ ਐਲੀਜ਼ਾਬੇਥ ਦੇ ਕਾਨੂੰਨ ਤਹਿਤ ਸਹੁੰ ਚੁੱਕਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਉਸ ਦੇ ਅਧਿਕਾਰਾਂ ਦੀ ਉਲੰਘਣਾ ਹੈ।

ਦੱਸਣਯੋਗ ਹੈ ਕਿ ਇੱਥੋਂ ਕਾਨੂੰਨ ਦੀ ਪੜ੍ਹਾਈ ਕਰਕੇ ਵਕੀਲ ਬਣੇ ਪ੍ਰਭਜੋਤ ਸਿੰਘ ਨੇ ਅੰਮ੍ਰਿਤਧਾਰੀ ਸਿੱਖ ਹੋਣ ਦੇ ਨਾਤੇ ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੈਥ ਦੀ ਤਸਵੀਰ ਅੱਗੇ ਸਹੁੰ ਚੁੱਕਣ ਤੋਂ ਇਨਕਾਰ ਕਰ ਦਿੱਤਾ ਸੀ। ਵਕੀਲ ਪ੍ਰਭਜੋਤ ਨੇ ਕਿਹਾ ਕਿ ਉਹ ਮਹਾਰਾਣੀ ਦੇ ਸਾਹਮਣੇ ਸਹੁੰ ਚੁੱਕ ਕੇ ਆਪਣੇ ਪੇਸ਼ੇ ਦੀ ਸ਼ੁਰੂਆਤ ਨਹੀਂ ਕਰਨਾ ਚਾਹੁੰਦੇ।

ਪ੍ਰਭਜੋਤ ਸਿੰਘ ਨੇ ਕਿਹਾ ਕਿ ਮਹਾਰਾਣੀ ਦੇ ਕਾਨੂੰਨ ਤਹਿਤ ਉਨ੍ਹਾਂ ਨੇ ਸਹੁੰ ਨਹੀਂ ਚੁੱਕੀ ਕਿਉਂਕਿ ਅਸੀਂ ਕੁਰਬਾਨੀਆਂ ਦੇ ਕੇ ਆਜ਼ਾਦੀ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਕਈ ਸੂਬਿਆਂ ਨੇ ਇਸ ਸਹੁੰ ਕਾਨੂੰਨ ਨੂੰ ਰੱਦ ਕਰ ਦਿੱਤਾ ਹੈ ਪਰ ਅਲਬਰਟਾ ਵਿੱਚ ਅਜੇ ਵੀ ਇਸ ਦੀ ਪਾਲਣਾ ਕੀਤੀ ਜਾਂਦੀ ਹੈ। ਉਧਰ ਇਥੋਂ ਦੇ ਵਸਨੀਕ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ।