ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਦੋ ਬੱਚਿਆਂ ਦੀ ਹੋਈ ਮੌਤ

581

ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ‘ਚ ਇਕ ਰੂਹ ਕੰਬਾਊ ਵਾਲੀ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਥੇ ਇੱਕੋ ਪਰਿਵਾਰ ਦੇ 5 ਜੀਅ ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਸਾਰੇ ਬਿਮਾਰ ਹੋ ਗਏ ਹਨ। ਇਨ੍ਹਾਂ ਨੂੰ ਇਲਾਜ ਦੇ ਲਈ ਜ਼ੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਇੱਥੋਂ ਮੋਗਾ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਦੋ ਬੱਚਿਆਂ ਦੀ ਮੌਤ ਹੋ ਗਈ ਹੈ।

ਦੱਸਣਯੋਗ ਹੈ ਕਿ ਇਹ ਮਾਮਲਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਿਤ ਪਿੰਡ ਤਕੀਆਂ ਦੀ ਹੈ ਜਿੱਥੇ ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਮਿ੍ਤਕ ਬੱਚਿਆਂ ਦੀ ਪਛਾਣ ਸ਼ਿਵਰਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਤਕੀਆਂ ਉਮਰ (6) ਸਾਲ ਅਤੇ ਦਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਹੋਈ ਹੈ।

ਇਨ੍ਹਾਂ ਨੂੰ ਇਲਾਜ ਦੇ ਲਈ ਜ਼ੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਇੱਥੋਂ ਮੋਗਾ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ‘ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਕਥਿਤ ਤੌਰ ‘ਤੇ ਜ਼ਹਿਰੀਲੀ ਕਿਰਲੀ ਵਾਲੀ ਚਾਹ ਪੀਣ ਨਾਲ ਇੱਕੋ ਪਰਿਵਾਰ ਦੇ ਪੰਜ ਮੈਂਬਰ ਗੰਭੀਰ ਰੂਪ ‘ਚ ਬੀਮਾਰ ਹੋ ਗਏ ਹਨ। ਮ੍ਰਿਤਕ ਬੱਚਿਆਂ ਦੀ ਪਛਾਣ ਸ਼ਿਵਰਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਉਮਰ 6 ਸਾਲ ਪਿੰਡ ਟਾਕੀਆਂ ਅਤੇ ਦਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਪਤਾ ਲੱਗਾ ਹੈ ਕਿ ਪਿਛਲੇ ਦਿਨੀਂ ਪਰਿਵਾਰ ਦੇ ਪੰਜ ਮੈਂਬਰਾਂ ਨੇ ਘਰ ਵਿੱਚ ਹੀ ਬਣਾਈ ਚਾਹ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਦੱਸਿਆ ਜਾਂਦਾ ਹੈ ਕਿ ਚਾਹ ਵਿੱਚ ਕਿਰਲੀ ਡਿੱਗ ਗਈ, ਜਿਸ ਕਾਰਨ ਪੂਰੇ ਪਰਿਵਾਰ ਨੇ ਜ਼ਹਿਰੀਲੀ ਚਾਹ ਪੀ ਲਈ ਅਤੇ ਕੁਝ ਹੀ ਸਮੇਂ ਵਿੱਚ ਪੂਰਾ ਪਰਿਵਾਰ ਬੀਮਾਰ ਹੋ ਗਿਆ।ਦੋ ਬੱਚਿਆਂ ਸ਼ਿਵਰਾਜ ਅਤੇ ਦਮਨਪ੍ਰੀਤ ਕੌਰ ਦੀ ਮੌਤ ਹੋ ਗਈ ਹੈ ਜਦੋਂਕਿ ਪਰਿਵਾਰ ਦੇ ਤਿੰਨ ਮੈਂਬਰ ਪਿਤਾ ਗੁਰਪ੍ਰੀਤ ਸਿੰਘ, ਮਾਤਾ ਬਲਜੀਤ ਕੌਰ ਅਤੇ ਸਭ ਤੋਂ ਛੋਟੀ ਧੀ ਨਵਰੀਤ ਕੌਰ ਇਸ ਵਲੇ ਜ਼ੇਰੇ ਇਲਾਜ ਹਨ। ਪਰਿਵਾਰ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।